ਗੁਰੂ ਨਾਨਕ ਸਦਭਾਵਨਾ ਯਾਤਰਾ ਦਾ ਮੁਹਾਲੀ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਵਾਤਾਵਰਣ ਦੀ ਸ਼ੁੱਧਤਾ ਲਈ ਗੁਰਦੁਆਰਾ ਸਾਹਿਬ ਫੇਜ਼-1 ਵਿੱਚ ਸੰਗਤ ਨੇ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ:
ਗੁਰੂ ਨਾਨਕ ਸਦਭਾਵਨਾ ਯਾਤਰਾ ਬਾਬਾ ਸੁੱਖਾ ਸਿੰਘ ਦੀ ਅਗਵਾਈ ਹੇਠ ਨੀਫਾ ਹਰਿਆਣਾ ਅਤੇ ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਯਾਤਰਾ ਦਾ ਲੰਘੀ ਦੇਰ ਰਾਤ ਇੱਥੋਂ ਦੇ ਫੇਜ਼-1 ਸਥਿਤ ਗੁਰਦੁਆਰਾ ਸਿੰਘ ਸਭਾ ਫੇਜ਼-1 ਵਿੱਚ ਪਹੁੰਚਣ ’ਤੇ ਗੁਰਦੁਆਰਾ ਕਮੇਟੀ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ, ਯੂਨੀਵਰਸਲ ਆਰਟ ਐਂਡ ਕਲਚਰ ਵੈਲਫੇਅਰ ਸੁਸਾਇਟੀ ਮੁਹਾਲੀ ਅਤੇ ਜੋੜਾ ਘਰ ਸੇਵਕ ਜਥਾ ਫੇਜ਼-1 ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਹ ਗੁਰੂ ਨਾਨਕ ਸਦਭਾਵਨਾ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰੰਭ ਹੋ ਕੇ ਪਾਕਿਸਤਾਨ ਦੇ ਗੁਰੂ ਨਾਨਕ ਦੇਵ ਜੀ ਦੇ ਨਾਲ ਸਬੰਧਤ ਗੁਰੂ ਘਰਾਂ ਦੀ ਯਾਤਰਾ ਤੋਂ ਇਲਾਵਾ ਭਾਰਤ ਵਿੱਚ ਸੁਲਤਾਨਪੁਰ ਲੋਧੀ, ਲੇਹ ਲਦਾਖ਼, ਜੰਮੂ ਕਸ਼ਮੀਰ, ਮਨਾਲੀ, ਮਨੀਕਰਨ ਸਾਹਿਬ, ਅਨੰਦਪੁਰ ਸਾਹਿਬ ਤੋਂ ਹੁੰਦਾ ਹੋਇਆ ਮੁਹਾਲੀ ਪਹੁੰਚੀ। ਯਾਤਰਾ ਦੀ ਅਗਵਾਈ ਕਰ ਰਹੇ ਨੀਫ਼ਾ ਦੇ ਸੰਸਥਾਪਕ ਪ੍ਰਿਤਪਾਲ ਸਿੰਘ ਪੰਨੂ, ਗੁਰਪ੍ਰੀਤ ਸਿੰਘ ਖਾਲਸਾ, ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਭਾਈ ਗੁਰਤੇਜ ਸਿੰਘ ਖਾਲਸਾ, ਤਰੁਨਪਾਲ ਸਿੰਘ ਤੇ ਸਾਥੀਆਂ ਵੱਲੋਂ ਸ੍ਰੀ ਨਨਕਾਣਾ ਸਾਹਿਬ, ਪੰਜਾ ਸਾਹਿਬ ਤੋਂ ਲਿਆਂਦੀ ਮਿੱਟੀ ਅਤੇ ਜਲ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਫੇਜ਼-1 ਨੂੰ ਭੇਟ ਕੀਤਾ। ਜਿਸ ਨੂੰ ਆਪਣੀ ਮਿੱਟੀ ਅਤੇ ਜਲ ਵਿੱਚ ਰਲਾ ਕੇ 550 ਪੌਦੇ ਲਗਾਏ ਜਾਣਗੇ। ਯਾਤਰਾ ਦਾ ਸਵਾਗਤ ਕਰਨ ਵਾਲਿਆਂ ਵਿੱਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ, ਸਤਪਾਲ ਸਿੰਘ ਬਾਗੀ, ਨਿਰਮਲ ਸਿੰਘ, ਨਰਿੰਦਰ ਪਾਲ ਸਿੰਘ ਪ੍ਰਧਾਨ ਯੂਨੀਵਰਸਲ ਆਰਟ ਐਂਡ ਕਲਚਰ ਵੈਲਫੇਅਰ ਸੁਸਾਇਟੀ, ਅੰਮ੍ਰਿਤਪਾਲ ਸਿੰਘ, ਗੋਪਾਲ ਸ਼ਰਮਾ, ਕਰਮਜੀਤ ਸਿੰਘ ਬੱਗਾ, ਬਲਕਾਰ ਸਿੱਧੂ, ਪਲਵਿੰਦਰ ਸਿੰਘ, ਸਾਬਕਾ ਕੌਂਸਲਰ ਮਨਜੀਤ ਕੌਰ, ਸੁਖਬੀਰ ਹਾਜ਼ਰ ਸਨ। ਰਾਤ ਇੱਥੇ ਵਿਸ਼ਰਾਮ ਤੋਂ ਉਪਰੰਤ ਅੱਜ ਸਵੇਰੇ ਇਹ ਸਦਭਾਵਨਾ ਯਾਤਰਾ ਹਰਿਆਣਾ ਲਈ ਰਵਾਨਾ ਹੋਈ। ਇਸ ਤੋਂ ਪਹਿਲਾਂ ਸ਼ਰਧਾਲੂਆਂ ਨੇ ਗੁਰਦੁਆਰੇ ਦੀ ਚਾਰ ਦੀਵਾਰੀ ਅੰਦਰ ਅਤੇ ਬਾਹਰ ਸੜਕਾਂ ਕਿਨਾਰੇ ਫਲਦਾਰ ਤੇ ਛਾਂਦਾਰ ਪੌਦੇ ਲਗਾਏ ਗਏ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…