ਗੁਰੂ ਨਾਨਕ ਨਾਮ ਸੇਵਾ ਮਿਸ਼ਨ ਨੇ ਲੋੜਵੰਦਾਂ ਨੂੰ ਨਜ਼ਰ ਦੀ ਐਨਕਾਂ ਮੁਫ਼ਤ ਵੰਡੀਆਂ

ਨਬਜ਼-ਏ-ਪੰਜਾਬ, ਮੁਹਾਲੀ, 2 ਅਕਤੂਬਰ:
ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ ਅਤੇ ਮੁਹਾਲੀ ਵੱਲੋਂ ਇੱਥੋਂ ਦੇ ਗੁਰਦੁਆਰਾ ਰਾਮਗੜ੍ਹੀਆ ਸਭਾ ਫੇਜ਼-3ਬੀ1 ਵਿਖੇ ਵਿਸ਼ੇਸ਼ ਕੈਂਪ ਲਗਾ ਕੇ 132 ਲੋੜਵੰਦਾਂ ਨੂੰ ਨਜ਼ਰ ਦੀਆਂ ਮੁਫ਼ਤ ਐਨਕਾਂ ਦਿੱਤੀਆਂ ਗਈਆਂ। ਸੰਸਥਾ ਦੇ ਜਨਰਲ ਸਕੱਤਰ ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਸਿੱਖੀ ਸੇਵਾ ਮਿਸ਼ਨ ਯੂਕੇ ਦੇ ਆਰਗਨਾਈਜ਼ਰ ਰਾਜਬੀਰ ਸਿੰਘ ਕੁਲਾਰ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਉਲੀਕਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਜਲਦੀ ਹੀ ਅਗਲਾ ਕੈਂਪ ਕਿਸੇ ਹੋਰ ਪਿੰਡ ਵਿੱਚ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਿਸ਼ਨ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਡੇਰਾ ਬਾਬਾ ਨਾਨਕ ਅਤੇ ਮੁਹਾਲੀ ਵਿਖੇ ਹਰ ਮਹੀਨੇ ਅੱਖਾਂ ਦੀ ਜਾਂਚ ਸਬੰਧੀ ਦੋ ਕੈਂਪ ਲਗਾ ਕੇ ਗਰੀਬਾਂ ਤੇ ਲੋੜਵੰਦਾਂ ਨੂੰ ਨਜ਼ਰ ਦੀਆਂ ਐਨਕਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਹੁਣ ਤੱਕ ਕਰੀਬ 72 ਕੈਂਪ ਲਗਾਏ ਜਾ ਚੁੱਕੇ ਹਨ। ਮਿਸ਼ਨ ਵੱਲੋਂ ਸਾਲ 2003 ਤੋਂ ਡੇਰਾ ਬਾਬਾ ਨਾਨਕ ਵਿਖੇ ਮੁਫ਼ਤ ਚੈਰੀਟੇਬਲ ਡਿਸਪੈਂਸਰੀ ਵੀ ਚਲਾਈ ਜਾ ਰਹੀ ਹੈ, ਜਿੱਥੇ ਮਾਹਰ ਡਾਕਟਰਾਂ ਵੱਲੋਂ ਲੋੜਵੰਦਾਂ ਦੀਆਂ ਅੱਖਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਅਤੇ ਨਜ਼ਰ ਦੀਆਂ ਐਨਕਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਕਰਮ ਸਿੰਘ ਬੱਬਰਾ, ਮਨਜੀਤ ਸਿੰਘ ਮਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…