Share on Facebook Share on Twitter Share on Google+ Share on Pinterest Share on Linkedin ਕਰਨਾਟਕਾ ਤੋਂ ਸ਼ੁਰੂ ਹੋਈ ‘550 ਸਾਲਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਯਾਤਰਾ’ 24 ਜੁਲਾਈ ਨੂੰ ਮੁਹਾਲੀ ਪਹੁੰਚੇਗੀ: ਜੇਪ ਸਿੰਘ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਵੱਲੋਂ 25 ਜੁਲਾਈ ਨੂੰ ਸਵੇਰੇ ਨਗਰ ਕੀਰਤਨ ਦਾ ਕੀਤਾ ਜਾਵੇਗਾ ਭਰਵਾਂ ਸਵਾਗਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਸੌ ਪੰਜਾਹ ਸਾਲਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਯਾਤਰਾ ਮੁਹਾਲੀ ਵਿੱਚ 24 ਜੁਲਾਈ ਦਿਨ ਬੁੱਧਵਾਰ ਨੂੰ ਸ਼ਾਮ ਨੂੰ ਪਹੁੰਚੇਗੀ। ਕਲਗੀਧਰ ਸੇਵਕ ਜਥੇ ਦੇ ਮੁੱਖ ਸੇਵਾਦਾਰ ਅਤੇ ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ 550 ਸਾਲਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਯਾਤਰਾ ਜੋ 2 ਜੂਨ ਨੂੰ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ ਤੋਂ ਆਰੰਭ ਹੋਈ ਹੈ ਅਤੇ ਕਰੀਬ 10 ਰਾਜਾਂ ’ਚੋਂ ਹੋ ਕੇ ਜਾਵੇਗੀ। ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ ਪੰਜਾਬ ਵਿੱਚ ਇਹ ਯਾਤਰਾ 18 ਜੁਲਾਈ ਨੂੰ ਪਟਿਆਲਾ ਪਹੁੰਚੇਗੀ। ਪੰਜਾਬ ਦੇ ਅਲੱਗ ਅਲੱਗ ਹਿੱਸਿਆਂ ਵਿੱਚ ਹੁੰਦੇ ਹੋਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 24 ਜੁਲਾਈ ਨੂੰ ਪਹੁੰਚੇਗੀ ਅਤੇ ਰਾਤ ਦਾ ਠਹਿਰਾਓ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿੱਚ ਹੋਵੇਗਾ। ਉਨ੍ਹਾਂ ਦੱਸਿਆ ਕਿ 25 ਜੁਲਾਈ ਨੂੰ ਸਵੇਰੇ ਅੱਠ ਵਜੇ ਇਹ ਯਾਤਰਾ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਆਰੰਭ ਹੋ ਕੇ ਫੇਜ਼-7 ਚਾਵਲਾ ਲਾਈਟਾਂ ਤੋਂ ਹੁੰਦੇ ਹੋਏ ਫੇਜ਼-3ਬੀ2 ਦੀ ਮਾਰਕੀਟ ਵਿੱਚ ਪਹੁੰਚੇਗੀ ਜਿੱਥੇ ਕਿ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ 3\5 ਦੀਆਂ ਲਾਈਟਾਂ, ਫਿਰ ਗੁਰਦੁਆਰਾ ਸਾਹਿਬ ਫੇਜ਼-4, ਫਰੈਂਕੋ ਲਾਈਟਸ ਤੋਂ ਹੁੰਦੇ ਹੋਏ ਫਰਨੀਚਰ ਮਾਰਕੀਟ ਰਾਹੀਂ ਚੰਡੀਗੜ੍ਹ ਵਿੱਚ ਇਹ ਯਾਤਰਾ ਪ੍ਰਵੇਸ਼ ਕਰੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਚੰਡੀਗੜ੍ਹ ਵਿੱਚ ਰਾਤ ਦਾ ਵਿਸ਼ਰਾਮ ਗੁਰਦੁਆਰਾ ਸੈਕਟਰ-8 ਵਿੱਚ ਹੋਵੇਗਾ। ਇਸ ਮੌਕੇ ਕਲਗੀਧਰ ਸੇਵਕ ਜਥੇ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ 24 ਜੁਲਾਈ ਨੂੰ ਮੁਹਾਲੀ ਵਿੱਚ ਇਸ ਯਾਤਰਾ ਦੇ ਪਹੁੰਚਣ ਤੇ ਸ਼ਹਿਰ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਵੀ ਕੀਤਾ ਜਾਵੇਗਾ ਉਨ੍ਹਾਂ ਦੱਸਿਆ ਕਿ ਪੰਜ ਸੌ ਪੰਜਾਹ ਸਾਲਾ ਗੁਰੂ ਨਾਨਕ ਪ੍ਰਕਾਸ਼ ਯਾਤਰਾ ਦੇ ਸਵਾਗਤ ਲਈ ਜਿੱਥੇ ਸਵਾਗਤੀ ਗੇਟ ਬਣਾਏ ਜਾਣਗੇ ਉੱਥੇ ਰਾਤ ਦਾ ਵਿਸ਼ੇਸ਼ ਸਮਾਗਮ ਵੀ ਹੋਵੇਗਾ। ਇਸ ਯਾਤਰਾ ਦੀ ਆਮਦ ਤੇ ਤਿਆਰੀ ਲਈ ਸੰਗਤਾਂ ਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਸ ਯਾਤਰਾ ਨੂੰ ਲੈ ਕੇ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਭਾਈ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚੋਂ ਹੁੰਦੀ ਹੋਈ 550 ਸਾਲਾ ਗੁਰੂ ਨਾਨਕ ਪ੍ਰਕਾਸ਼ ਯਾਤਰਾ ਸਤੰਬਰ ਮਹੀਨੇ ਗੁਰੂ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਵਿੱਚ ਸਮਾਪਤ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ