Share on Facebook Share on Twitter Share on Google+ Share on Pinterest Share on Linkedin ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਚਾਵਾਂ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ: ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦਾ ਖ਼ੁਸ਼ੀਆਂ ਅਤੇ ਸਤਿਕਾਰ ਭਰਿਆ ਵਿਆਹ ਪੁਰਬ ਅੱਜ ਇੱਥੋਂ ਦੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2 ਵਿਖੇ ਇਲਾਕੇ ਦੀ ਸੰਗਤਾਂ ਨੇ ਰਲ ਮਿਲ ਕੇ ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ। ਇਸ ਦੌਰਾਨ ਸਬੰਧੀ ਆਯੋਜਿਤ ਸਾਦੇ ਧਾਰਮਿਕ ਸਮਾਗਮ ਮੌਕੇ ਕਰੋਨਾ ਮਹਾਮਾਰੀ ਦੇ ਪ੍ਰਕੋਪ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸੰਗਤ ਨੇ ਇਕ ਦੂਜੇ ਤੋਂ ਲੋੜੀਂਦੀ ਫਾਸਲਾਂ ਬਣਾ ਕੇ ਰੱਖਿਆ ਅਤੇ ਲੰਗਰ ਲਈ ਪ੍ਰਸ਼ਾਦੇ ਵੀ ਸੰਗਤ ਵੱਲੋਂ ਆਪਣੇ ਘਰਾਂ ਤੋਂ ਬਣਾ ਕੇ ਲਿਆਂਦੇ ਗਏ। ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵੱਲੋਂ ਆਪਣੇ ਘਰਾਂ ਅਤੇ ਗੁਰਦੁਆਰਾ ਸਾਹਿਬ ਵਿੱਚ ਰੱਖੇ ਗਏ ਸਹਿਜ ਪਾਠਾਂ ਦੇ ਭੋਗ ਗੁਰਦੁਆਰਾ ਸਾਹਿਬ ਵਿੱਚ ਸਵੇਰੇ ਪਾਏ ਗਏ। ਗੁਰਸਿੱਖ ਇਸਤਰੀ ਸਤਿਸੰਗ ਸਭਾ ਸੋਹਾਣਾ ਦੇ ਜਥੇ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਅਤੇ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਆਪਣੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਅਤੇ ਗੁਰੂ ਸਾਹਿਬ ਦੇ ਵਿਆਹ ਦੀ ਮਹੱਤਤਾ ’ਤੇ ਚਾਨਣ ਪਾਇਆ। ਅਰਦਾਸ ਦੀ ਸਮਾਪਤੀ ਤੋਂ ਬਾਅਦ ਗੁਰੂ ਦਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਂਬਰ ਅਤੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਦੇ ਇੰਚਾਰਜ ਅਮਰਜੀਤ ਸਿੰਘ, ਅਵਤਾਰ ਸਿੰਘ, ਹਰਦੀਪ ਸਿੰਘ, ਸਾਧੂ ਸਿੰਘ ਪੰਧੇਰ, ਸਰਬਜੀਤ ਸਿੰਘ ਬਾਜਵਾ, ਕੁਲਵੰਤ ਸਿੰਘ, ਗੁਰਦੇਵ ਸਿੰਘ ਭਿੰਡਰ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰੈੱਸ ਸਕੱਤਰ ਮਨਜੀਤ ਸਿੰਘ ਭੱਲਾ ਅਤੇ ਹੋਰ ਸੰਗਤਾਂ ਨੇ ਹਾਜ਼ਰੀ ਭਰੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ