Share on Facebook Share on Twitter Share on Google+ Share on Pinterest Share on Linkedin ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਕੱਤਕ ਦੀ ਸੰਗਰਾਂਦ ਮੌਕੇ ਅੱਜ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਭਾਈ ਅਵਤਾਰ ਸਿੰਘ ਆਲਮ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਉਂਦਿਆਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਉਸਾਰੀ ਕਰਵਾਉਣ ਬਾਰੇ ਦੱਸਿਆ। ਭਾਈ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਜਤਿੰਦਰ ਸਿੰਘ ਸ਼੍ਰੋਮਣੀ ਪ੍ਰਚਾਰਕ ਦਮਦਮੀ ਟਕਸਾਲ ਨੇ ਸ੍ਰੀ ਗੁਰੂ ਰਾਮਦਾਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਦੇ 30 ਰਾਗਾਂ ਵਿੱਚ 638 ਸ਼ਬਦਾਂ ਸੰਗਤ ਨੂੰ ਜਾਣੂ ਕਰਵਾਇਆ। ਭਾਈ ਓਂਕਾਰ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਵਿੰਦਰ ਸਿੰਘ, ਬਾਬਾ ਪ੍ਰਿਤਪਾਲ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਹਰਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ