Share on Facebook Share on Twitter Share on Google+ Share on Pinterest Share on Linkedin ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਬਚਿੱਤਰ ਸਿੰਘ ਜੀ ਮੁੱਖ ਗ੍ਰੰਥੀ ਗੁ ਸ੍ਰੀ ਨਾਨਕ ਪਿਆਊ ਸਾਹਿਬ ਦਿੱਲੀ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀ ਗੁਰੂ ਰਵਿਦਾਸ ਜੀ ਦਾ ਜੀਵਨ ਬ੍ਰਿਤਾਂਤ ਵਿਸਥਾਰ ਵਿੱਚ ਸੁਣਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਭਗਤ ਜੀ ਦੁਆਰਾ ਉਚਾਰਣ ਕੀਤੀ ਗਈ ਬਾਣੀ ਦੇ 16 ਰਾਗਾਂ ਵਿੱਚ 40 ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸੁਸ਼ੋਭਿਤ ਹਨ। ਭਾਈ ਓਂਕਾਰ ਸਿੰਘ ਜੀ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਭਾਈ ਗੁਰਮੇਲ ਸਿੰਘ ਦਾ ਇੰਟਰਨੈਸ਼ਨਲ ਪੰਥਕ ਢਾਡੀ ਜਥਾ, ਭਾਈ ਮਹਿੰਦਰ ਸਿੰਘ ਮੀਰੀ ਪੀਰੀ ਪੰਥਕ ਢਾਡੀ ਜੱਥਾ ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਸ਼ੇਰ ਏ ਪੰਜਾਬ ਢਾਡੀ ਜਥਾ, ਭਾਈ ਬਹਾਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਪ੍ਰਿਤਪਾਲ ਸਿੰਘ ਭਾਈ ਕਰਨੈਲ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ