Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੁਹਾਲੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਆਪ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਦਿਲਾਵਰ ਸਿੰਘ ਨੇ ਵੀ ਕੀਤੀ ਸ਼ਿਰਕਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ 19 ਫਰਵਰੀ ਨੂੰ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਰਵਿਦਾਸ ਜੀ ਦਾ 642ਵਾਂ ਪ੍ਰਕਾਸ਼ ਉਤਸਵ ਮਨਾਇਆ ਜਾਵੇਗਾ। ਇਸ ਸਬੰਧੀ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਲੰਗਰ ਲਗਾਏ ਜਾਣਗੇ। ਗਰਾਮ ਪੰਚਾਇਤ ਪਿੰਡ ਕੰਬਾਲਾ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਸਰਪੰਚ ਅਮਰੀਕ ਸਿੰਘ ਦੀ ਦੇਖਰੇਖ ਵਿੱਚ 19 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਅਤੇ ਪਿੰਡ ਕੰਬਾਲਾ ਤੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸੇ ਤਰ੍ਹਾਂ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸਭਾ ਦੇ ਪ੍ਰਧਾਨ ਆਰ.ਏ. ਸੁਮਨ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਇਆ ਨਗਰ ਕੀਰਤਨ ਫੇਜ਼-3ਬੀ2 ਫੇਜ਼-4, ਫੇਜ਼-5, ਫੇਜ਼-1, ਫੇਜ਼-2 ਅਤੇ ਫੇਜ਼-3ਬੀ1 ’ਚੋਂ ਹੁੰਦਾ ਹੋਇਆ ਵਾਪਸ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਵਿੱਚ ਪਹੁੰਚ ਕੇ ਸਮਾਪਤ ਹੋਇਆ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਮਾਲਵਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਦਿਲਾਵਰ ਸਿੰਘ ਨੇ ਵੀ ਸ਼ਿਰਕਤ ਕੀਤੀ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ 19 ਫਰਵਰੀ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਉੱਚ ਕੋਟੀ ਦੇ ਰਾਗੀ, ਕਵੀਸ਼ਰੀ, ਸੰਤ ਮਹਾਂਪੁਰਸ਼ ਅਤੇ ਵਿਦਵਾਨ ਕਥਾ, ਕੀਰਤਨ, ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ