Nabaz-e-punjab.com

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਲਈ ਮਾਰਗ ਦਰਸ਼ਕ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਸ੍ਰੀ ਗੁਰੂ ਭਗਤ ਰਵੀਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮੁੱਚੀ ਲੋਕਾਈ ਨੂੰ ਗੁਰੂ ਜੀ ਵੱਲੋਂ ਦਰਸਾਏ ਸੱਚੇ ਮਾਰਗ ਤੇ ਅੱਗੇ ਵਧਣਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਹਲਕਾ ਮੁਹਾਲੀ ਦੇ ਵੱਖ-ਵੱਖ ਗੁਰੂ ਘਰਾਂ ਵਿੱਚ ਹਾਜ਼ਰੀ ਲਗਵਾਉਂਦਿਆਂ ਆਖੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਲੋਕਾਈ ਲਈ ਸਦਾ ਚੰਗੇਰੇ ਰਾਹਾਂ ’ਤੇ ਚੱਲਣ ਦਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ।
ਇਸ ਮੌਕੇ ਇਕਬਾਲ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ ਝਾਮਪੁਰ, ਰਣਧੀਰ ਸਿੰਘ ਪ੍ਰੇਮਗੜ੍ਹ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਬਾਬਾ ਨਰੰਗ ਸਿੰਘ ਦੁਰਾਲੀ, ਜਸਰਾਜ ਸਿੰਘ ਸੋਨੂ, ਹਰਪਾਲ ਸਿੰਘ, ਬਲਜੀਤ ਸਿੰਘ ਖੋਖਰ, ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਦਫ਼ਤਰ ਸਕੱਤਰ ਜਗਤਾਰ ਸਿੰਘ ਘੜੂੰਆਂ, ਜਸਵੰਤ ਸਿੰਘ ਠਸਕਾ, ਪਰਮਜੀਤ ਕੌਰ ਜੁਝਾਰ ਨਗਰ, ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …