Share on Facebook Share on Twitter Share on Google+ Share on Pinterest Share on Linkedin ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਬੀਬੀ ਰਾਜਵਿੰਦਰ ਕੌਰ ਖਾਲਸਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਾਲੀਆਂ ਬੀਬੀਆਂ ਦੇ ਪੰਥਕ ਢਾਡੀ ਜਥੇ ਨੇ ਗੁਰੂ ਤੇਗ ਬਹਾਦਰ ਜੀ ਦੁਆਰਾ ਤਿਲਕ-ਜੰਝੂ ਦੀ ਰਾਖੀ ਲਈ ਦਿੱਤੀ ਸ਼ਹਾਦਤ ਦੇ ਪੂਰੇ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਗਿਆਨੀ ਸੁਖਜਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਨੇ ਗੁਰਮਤਿ ਵਿਚਾਰਾਂ ਰਾਹੀਂ ਦੱਸਿਆ ਕਿ ਕਿਵੇਂ ਬਾਲ ਉਮਰ ਵਿੱਚ ਦਸਮੇਸ਼ ਪਿਤਾ ਨੇ ਗੁਰੂ ਤੇਗ ਬਹਾਦਰ ਨੂੰ ਹਿੰਦੂ ਧਰਮ ਦੀ ਰਾਖੀ ਲਈ ਕੁਰਬਾਨੀ ਦੇਣ ਲਈ ਪ੍ਰੇਰਿਆ। ਭਾਈ ਤਾਰਾ ਸਿੰਘ ਤੇ ਸਾਥੀਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਗੁਰਦੀਪ ਸਿੰਘ ਖੰਨਾ, ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ, ਬਾਬਾ ਪ੍ਰਿਤਪਾਲ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ, ਭਾਈ ਜੁਝਾਰ ਸਿੰਘ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਖਾਲਸਾ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ।ਭਾਈ ਧੰਨਾ ਸਿੰਘ ਨੇ ਮੰਚ ਸੰਚਾਲਕ ਦੀ ਸੇਵਾ ਨਿਭਾਈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 3 ਦਸੰਬਰ ਨੂੰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦਿਨ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ