ਗੁਰਦਵਾਰਾ ਸਾਹਿਬ ਦੀ ਨਵੀਂ ਇਮਾਰਤ ਦੇ ਲੈਂਟਰ ਦੀ ਕਾਰਸੇਵਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਜਨਵਰੀ:
ਇੱਥੋਂ ਦੇ ਨੇੜਲੇ ਪਿੰਡ ਚੈੜੀਆਂ ਵਿੱਚ ਗੁਰਦਵਾਰਾ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਤੇ ਲੈਂਟਰ ਪਾਉਣ ਦੀ ਸੇਵਾ ਪ੍ਰਧਾਨ ਅਵਤਾਰ ਸਿੰਘ ਦੀ ਦੇਖ ਰੇਖ ਵਿੱਚ ਕੀਤੀ ਗਈ। ਇਸ ਮੌਕੇ ਉੱਘੇ ਸਮਾਜ ਸੇਵੀ ਆਗੂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦਵਾਰਾ ਸਾਹਿਬ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਜਿਸ ਦੇ ਤਹਿਤ ਇਮਾਰਤ ’ਤੇ ਲੈਂਟਰ ਪਾਉਣ ਦੀ ਕਾਰਸੇਵਾ ਕੀਤੀ ਗਈ। ਇਸ ਮੌਕੇ ਗੋਰਖਵੀਰ ਸਿੰਘ, ਸੁਖਵਿੰਦਰ ਸਿੰਘ, ਰਵਿੰਦਰ ਸਿੰਘ, ਇਕਬਾਲ ਸਿੰਘ, ਜਸਵੰਤ ਸਿੰਘ, ਹਰਭਾਗ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…