Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ਦੀ ਚੋਣ ਸਰਬਸੰਮਤੀ ਨਾਲ ਕੀਤੀ ਚੋਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ: ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ਮੁਹਾਲੀ ਦੀ ਕਮੇਟੀ ਮੈਂਬਰਾਂ ਨੇ ਆਪਣੀ ਸੂਝਬੂਝ ਅਤੇ ਚੰਗੀ ਸੋਚ ਦਾ ਪ੍ਰਗਟਾਵਾ ਕਰਦੇ ਹੋਏ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਹੈ। ਮਿਤੀ 28 ਜਨਵਰੀ ਨੂੰ ਹੋਈ ਜਨਰਲ ਬਾਡੀ ਦੀ ਹੋਈ ਮੀਟਿੰਗ ਵਿੱਚ ਬਲਦੇਵ ਸਿੰਘ ਮਾਨ ਨੂੰ ਕਨਵੀਨਰ ਥਾਪਿਆ ਗਿਆ। ਜਿਨ੍ਹਾਂ ਨੇ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਹਾਜ਼ਰ ਹੋਏ ਮੈਂਬਰਾਂ ਨੇ ਸਰਬਸੰਮਤੀ ਨਾਲ ਗੁਰਨਾਮ ਸਿੰਘ ਨੂੰ ਪ੍ਰਧਾਨ, ਜਸਪਾਲ ਸਿੰਘ ਸੰਧੂ ਨੂੰ ਮੀਤ ਪ੍ਰਧਾਨ, ਭੁਪਿੰਦਰ ਸਿੰਘ ਨੂੰ ਜਨਰਲ ਸਕੱਤਰ, ਦਿਲਬਾਗ ਸਿੰਘ ਨੂੰ ਮੀਤ ਸਕੱਤਰ, ਜੀਤ ਸਿੰਘ ਨੂੰ ਖਜਾਨਚੀ, ਜਸਪਾਲ ਸਿੰਘ ਨੂੰ ਮੀਤ ਖਜਾਨਚੀ, ਲਾਲ ਸਿੰਘ ਨੂੰ ਸਟੋਰ ਕੀਪਰ ਅਤੇ ਪਰਦੁਮਣ ਸਿੰਘ ਨੂੰ ਮੀਤ ਸਟੋਰ ਕੀਪਰ ਬਣਾਇਆ ਗਿਆ ਹੈ। ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਸਰਬਸੰਮਤੀ ਨਾਲ ਕੀਤੀ ਗਈ ਚੋਣ ਲਈ ਪ੍ਰਬੰਧਕਾਂ ਅਤੇ ਸਮੂਹ ਕਮੇਟੀ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਸਮੁੱਚੀ ਸੰਗਤਾਂ ਨੂੰ ਵਧਾਈ ਦਿੱਤੀ। ਇਹ ਜਾਣਕਾਰੀ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਧਰਮ ਪ੍ਰਚਾਰ ਦੇ ਵਾਇਸ ਚੇਅਰਮੈਨ ਨੇ ਮਨਜੀਤ ਸਿੰਘ ਭੱਲਾ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ