ਗਿਆਨ ਜਯੋਤੀ ਗਲੋਬਲ ਸਕੂਲ ਵੱਲੋਂ ਧਰਤੀ ਦਿਵਸ ਨੂੰ ਸਮਰਪਿਤ ਮਿੰਨੀ ਮੈਰਾਥਨ

ਛੋਟੇ ਛੋਟੇ ਬੱਚਿਆਂ ਨੇ ਧਰਤੀ ਮਾਤਾ ਦੀ ਸੇਵਾ ਲਈ ਅੱਗੇ ਆਉਣ ਦਾ ਦਿੱਤਾ ਸੁਨੇਹਾ

ਨਬਜ਼-ਏ-ਪੰਜਾਬ, ਮੁਹਾਲੀ, 23 ਅਪਰੈਲ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵੱਲੋਂ ਧਰਤੀ ਦਿਵਸ ਨੂੰ ਸਮਰਪਿਤ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਦੀ ਮਿੰਨੀ ਮੈਰਾਥਨ ਕਰਵਾਈ ਗਈ। ਜਿਸ ਦਾ ਮੰਤਵ ਆਮ ਨਾਗਰਿਕਾਂ ਨੂੰ ਕੁਦਰਤ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਲਈ ਜਾਗਰੂਕ ਕਰਨ ਅਤੇ ਵਾਤਾਵਰਨ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨਾ ਸੀ। ਨੰਨੇ-ਮੁੰਨੇ ਵਿਦਿਆਰਥੀਆਂ ਨੇ ਮਿੰਨੀ ਮੈਰਾਥਨ ਵਿੱਚ ਉਤਸ਼ਾਹ ਭਰੀ ਭਾਗੀਦਾਰੀ ਰਾਹੀਂ ਪ੍ਰਦੂਸ਼ਣ ਵਿਰੋਧੀ ਅਤੇ ਵਾਤਾਵਰਨ ਬਚਾਉਣ ਲਈ ਇੱਕ ਮਿਸਾਲ ਕਾਇਮ ਕੀਤੀ। ਛੋਟੇ-ਛੋਟੇ ਬੱਚੇ ਆਪਣੇ ਹੱਥਾਂ ਵਿੱਚ ਧਰਤੀ ਦਿਵਸ ਸਬੰਧੀ ਰੰਗ-ਬਰੰਗੀਆਂ ਤਖ਼ਤੀਆਂ, ਹਰੇ-ਭਰੇ ਸੁਨੇਹਿਆਂ ਨੂੰ ਲੈ ਕੇ ਸੈਕਟਰ ਅਤੇ ਪਾਰਕ ਵਿੱਚ ਹੋਕਾ ਦਿੰਦੇ ਹੋਏ ਨਜ਼ਰ ਆਏ। ਸ਼ਹਿਰ ਵਾਸੀਆਂ ਦੇ ਬੱਚਿਆਂ ਦੇ ਇਸ ਉਪਰਾਲੇ ਦੀ ਖੂਬ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ।
ਪ੍ਰਿੰਸੀਪਲ ਗਿਆਨ ਜੋਤ ਨੇ ਕਿਹਾ ਕਿ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੂੰ ਅਜਿਹੀ ਪਹਿਲਕਦਮੀ ਵਿੱਚ ਸ਼ਾਮਲ ਦੇਖਣਾ ਸੱਚਮੁੱਚ ਰੋਮਾਂਚਕ ਅਨੁਭਵ ਸੀ। ਇਹ ਸਮਾਗਮ ਉਨ੍ਹਾਂ ਦੇ ਮਨ ਵਿੱਚ ਪ੍ਰਕਿਰਤੀ ਲਈ ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਵਧਾਉਣ ਦੀ ਇੱਕ ਸੁਚੱਜੀ ਕੋਸ਼ਿਸ਼ ਸੀ। ਜੋ ਪੂਰੀ ਤਰ੍ਹਾਂ ਸਕਾਰਤਮਕ ਹੋ ਨਿੱਬੜੀ। ਡਾਇਰੈਕਟਰ ਸ੍ਰੀਮਤੀ ਰਣਜੀਤ ਬੇਦੀ ਨੇ ਕਿਹਾ ਕਿ ਨੰਨ੍ਹੇ-ਮੁੰਨੇ ਬੱਚਿਆਂ ਨੇ ਅੱਜ ਇਹ ਸਾਬਤ ਕਰ ਦਿੱਤਾ ਕਿ ਵੱਡੇ ਬਦਲਾਅ ਦੀ ਸ਼ੁਰੂਆਤ ਛੋਟੀ ਉਮਰ ਤੋਂ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਗਿਆਨ ਜਯੋਤੀ ਵਿੱਚ ਅਸੀਂ ਕੇਵਲ ਅਕਾਦਮਿਕ ਗਿਆਨ ਹੀ ਨਹੀਂ, ਸਗੋਂ ਸਮਾਜਿਕ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰ ਨਾਗਰਿਕ ਵੀ ਤਿਆਰ ਕਰ ਰਹੇ ਹਾਂ। ਬੱਚਿਆਂ ਨੇ ਵਾਤਾਵਰਨ ਸੰਭਾਲ ਨਾਲ ਜੁੜੀਆਂ ਕਈ ਗਤੀਵਿਧੀਆਂ ਵਿੱਚ ਹਿੱਸਾ ਲੈਂਦਿਆਂ ਪ੍ਰਦੂਸ਼ਣ ਮੁਕਤ ਧਰਤੀ ਦਾ ਸੰਦੇਸ਼ ਦਿੱਤਾ।

Load More Related Articles

Check Also

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ਵ ਸ਼ਾਂਤੀ ਤੇ ਹਿੰਦ-ਪਾਕਿ…