ਗਿਆਨ ਜਯੋਤੀ ਗਲੋਬਲ ਸਕੂਲ ਦਾ ਤਿੰਨ ਰੋਜ਼ਾ ਸਾਲਾਨਾ ਸਮਾਰੋਹ ਯਾਦਗਾਰੀ ਹੋ ਨਿੱਬੜਿਆਂ

ਨਬਜ਼-ਏ-ਪੰਜਾਬ, ਮੁਹਾਲੀ, 3 ਦਸੰਬਰ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਦਾ ਤਿੰਨ ਰੋਜ਼ਾ ਸਾਲਾਨਾ ਸਮਾਰੋਹ ਯਾਦਗਾਰੀ ਹੋ ਨਿੱਬੜਿਆਂ। ਛੋਟੇ ਬੱਚਿਆਂ ਨੇ ਮੰਚ ’ਤੇ ਖ਼ੂਬਸੂਰਤ ਪ੍ਰਦਰਸ਼ਨ ਕਰਦੇ ਹੋਏ ਆਪਣੇ ਅੰਦਰ ਛੁਪੀ ਪ੍ਰਤਿਭਾ ਦਾ ਸਬੂਤ ਦਿੱਤਾ। ਅੱਜ ਅਖੀਰਲੇ ਦਿਨ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ਅਤੇ ਇਸ ਦੇ ਮਾੜੇ ਪ੍ਰਭਾਵ ਵਿਸ਼ੇ ’ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ਅਤੇ ਨਿੱਜੀ ਜੀਵਨ ਵਿੱਚ ਸੰਤੁਲਨ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਛੋਟੇ-ਛੋਟੇ ਬੱਚਿਆਂ ਨੇ ਰੋਜ਼ਾਨਾ ਸਾਡੀ ਜ਼ਿੰਦਗੀ ’ਤੇ ਪੈ ਰਹੇ ਸੋਸ਼ਲ ਮੀਡੀਆ ਦੇ ਪ੍ਰਭਾਵ ਬਾਰੇ ਖ਼ੂਬਸੂਰਤ ਕੋਰੀਓਗ੍ਰਾਫ਼ੀ ਪੇਸ਼ ਕੀਤੀ। ਉਪਰੰਤ ਇੱਕ ਤੋਂ ਬਾਅਦ ਇੱਕ ਪੇਸ਼ਕਾਰੀ ਵੱਖ-ਵੱਖ ਰੰਗਾਂ ਦੇ ਮੋਤੀਆਂ ਨੂੰ ਲੜੀ ਵਿੱਚ ਪਰੋ ਕੇ ਖ਼ੂਬਸੂਰਤ ਮਾਲਾ ਬਣਦੀ ਨਜ਼ਰ ਆਈ। ਮਾਪਿਆਂ ਨੂੰ ਮੋਬਾਈਲ ਫੋਨ ਦੀ ਵਰਤੋ ਸੰਜਮ ਨਾਲ ਕਰਨ ਦਾ ਸੁਨੇਹਾ ਦਿੰਦਾ ਅਖੀਰਲਾ ਪ੍ਰਦਰਸ਼ਨ ਦਰਸ਼ਕਾਂ ਨੂੰ ਟੈਕਨਾਲੋਜੀ ਦੇ ਗੁਲਾਮ ਨਾ ਬਣਨ ਦਾ ਸੁਨੇਹਾ ਦਿੰਦਾ ਸਮਾਪਤ ਹੋਇਆ।
ਇਸ ਤੋਂ ਪਹਿਲਾਂ ਪ੍ਰਿੰਸੀਪਲ ਗਿਆਨ ਜੋਤ ਨੇ ਧੰਨਵਾਦੀ ਸ਼ਬਦ ਬੋਲਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਅਸਲ ਜੀਵਨ ਸਿੱਖਣ ਦਾ ਪਲੇਟਫ਼ਾਰਮ ਪ੍ਰਦਾਨ ਕਰਦੇ ਹਨ ਕਿਉਂਕਿ ਮੰਚ ’ਤੇ ਪੇਸ਼ਕਾਰੀ ਰੋਜ਼ਾਨਾ ਜ਼ਿੰਦਗੀ ਨਾਲ ਜੁੜੀ ਹੁੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਵੱਖ-ਵੱਖ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਆਪਣੇ ਮਨਪਸੰਦ ਖੇਤਰ ਵਿੱਚ ਅੱਗੇ ਵਧਣ ਦੇਣ ਲਈ ਪ੍ਰੇਰਿਆ। ਅਖੀਰ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਕੰਪਿਊਟਰ ਅਧਿਆਪਕਾਂ ਵੱਲੋਂ ਨਵੇਂ ਨਿਯਮ ਰੱਦ ਕਰਵਾਉਣ ਤੇ ਹੱਕੀ ਮੰਗਾਂ ਮਨਵਾਉਣ ਲਈ ਸਿੱਖਿਆ ਭਵਨ ਦਾ ਘਿਰਾਓ

ਕੰਪਿਊਟਰ ਅਧਿਆਪਕਾਂ ਵੱਲੋਂ ਨਵੇਂ ਨਿਯਮ ਰੱਦ ਕਰਵਾਉਣ ਤੇ ਹੱਕੀ ਮੰਗਾਂ ਮਨਵਾਉਣ ਲਈ ਸਿੱਖਿਆ ਭਵਨ ਦਾ ਘਿਰਾਓ ਨਵ…