Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਗਰੁੱਪ ਵੱਲੋਂ ਵਿਦਿਆਰਥੀਆਂ ਲਈ ਐਨਸੀਸੀ ਡਰਾਈਵ ਦਾ ਆਯੋਜਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟਸ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਮੁਹਾਲੀ ਵੱਲੋਂ ਕੈਂਪਸ ਵਿੱਚ 3 ਪੰਜਾਬ (ਆਈ) ਸੀਓਵਾਈ ਐਨਸੀਸੀ ਰੋਪੜ ਪੰਜਾਬ ਬਟਾਲੀਅਨ ਦੇ ਬੈਨਰ ਹੇਠ ਪਹਿਲੇ ਸਾਲ ਵਿਚ ਪੜਾਈ ਕਰ ਰਹੇ ਵਿਦਿਆਰਥੀਆਂ ਲਈ ਐਨ ਸੀ ਸੀ ਭਰਤੀ ਡਰਾਇਵ (2019-2022) ਦਾ ਆਯੋਜਨ ਕੀਤਾ ਗਿਆ। ਇਸ ਡਰਾਇਵ ਵਿਚ ਕੁੱਲ 65 ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਨ੍ਹਾਂ ’ਚੋਂ 25 ਵਿਦਿਆਰਥੀਆਂ ਨੂੰ ਚੁਣਿਆ ਗਿਆ। ਪੀਆਈ ਸਟਾਫ਼ ਵਲੋਂ ਇਨ੍ਹਾਂ ਚੁਣੇ ਗਏ ਵਿਦਿਆਰਥੀਆਂ ਦੀ ਚੋਣ ਉਨ੍ਹਾਂ ਦੀ ਉਚਾਈ, ਭਾਰ, ਸਰੀਰਿਕ ਫਿਟਨੇਸ ਅਤੇ ਨਿੱਜੀ ਇੰਟਰਵਿਊ ਲੈਣ ਉਪਰੰਤ ਕੀਤੀ ਗਈ। ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਵੱਲੋਂ ਕੈਂਪਸ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ 3 ਪੰਜਾਬ (ਆਈ) ਸੀਓਵਾਈ ਐਨਸੀਸੀ ਰੋਪੜ ਬਟਾਲੀਅਨ ਤੋਂ ਕਰਨਲ ਮਨੂੰ ਸੋਲੰਕੀ ਕਮਾਂਡਿੰਗ ਅਫ਼ਸਰ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਕਰਨਲ ਮਨੂੰ ਸੌਲੰਕੀ ਕਮਾਂਡਿੰਗ ਅਫ਼ਸਰ ਨੇ ਕਿਹਾ ਕਿ ਐਨ ਸੀ ਸੀ ਕੈਡਿਟਾਂ ਨੂੰ ਉਨ੍ਹਾਂ ਵਲੋਂ ਚੰਗੇ ਲੀਡਰ ਬਣਨ, ਅਨੁਸ਼ਾਸਨ ਵਿਚ ਰਹਿਣ, ਟੀਮ ਵਰਕ ਅਤੇ ਮੁਸ਼ਕਿਲ ਭਰੇ ਹਾਲਾਤਾਂ ਵਿਚ ਜਿਊਦੇ ਰਹਿਣ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਸ ਦੌਰਾਨ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਨੇ ਚੁਣੇ ਗਏ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਖ਼ਤ ਮਿਹਨਤ ਅਤੇ ਲਗਨ ਕਰਕੇ ਫੌਜ ਵਿੱਚ ਚੰਗੇ ਅਹੁਦੇ ਪ੍ਰਾਪਤ ਕਰਨ ਅਤੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਅਤੇ ਲਗਨ ਕਰਨੀ ਪੈਂਦੀ ਹੈ ਅਤੇ ਅੰਤ ਵਿਚ ਸਫ਼ਲਤਾ ਤੁਹਾਡੇ ਪੈਰ ਚੁੰਮਦੀ ਹੈ। ਇਸ ਮੌਕੇ ਸਟਾਫ਼ ਅਤੇ ਪ੍ਰਬੰਧਕ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ