Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਗਰੁੱਪ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ ਭਾਰਤ ਨੂੰ ਸੁਪਰ ਪਾਵਰ ਬਣਾਉਣ ਦੀ ਜ਼ਿੰਮੇਵਾਰੀ ਦੇਸ਼ ਦੇ ਨੌਜਵਾਨਾਂ ਦੇ ਹੱਥ ’ਚ: ਬੇਦੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵਿੱਚ ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ ਗਿਆ। ਇਸ ਮੌਕੇ ਬੁਲਾਰਿਆਂ ਨੇ ਅੰਤਰਰਾਸ਼ਟਰੀ ਪੱਧਰ ’ਤੇ ਮੈਨੇਜਮੈਂਟ ਅਤੇ ਤਕਨੀਕਾਂ ਵਿੱਚ ਆ ਰਹੇ ਬਦਲਾਓ ’ਤੇ ਚਰਚਾ ਕਰਦਿਆਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਾਪਤ ਕਰਦੇ ਹੋਏ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਬੋਲਦਿਆਂ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਦੁਨੀਆ ਵਿੱਚ ਉਹੀ ਕੌਮਾਂ ਤਰੱਕੀ ਕਰਦੀਆਂ ਹਨ ਜੋ ਸਮੇਂ ਦਾ ਹਾਣੀ ਹੋ ਕੇ ਚੱਲੀਆਂ ਹਨ। ਇਸ ਲਈ ਅੱਜ ਭਾਰਤ ਨੂੰ ਦੁਨੀਆ ਦੇ ਨਕਸ਼ੇ ’ਤੇ ਇਕ ਸੁਪਰ ਪਾਵਰ ਬਣਾਉਣ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਪਵੇਗਾ ਕਿਉਂਕਿ ਵਿਸ਼ਵ ਪੱਧਰ ’ਤੇ ਨਵੀਆਂ ਤਕਨੀਕਾਂ ਅਤੇ ਮੈਨੇਜਮੈਂਟ ਵਿੱਚ ਵੱਡੇ ਪੱਧਰ ’ਤੇ ਬਦਲਾਓ ਆ ਰਹੇ ਹਨ ਅਤੇ ਨੌਜਵਾਨ ਪੀੜੀ ਨੂੰ ਇਨ੍ਹਾਂ ਮੁਕਾਬਲਿਆਂ ਲਈ ਤਿਆਰ ਬਰ ਤਿਆਰ ਹੋਣਾ ਪਵੇਗਾ। ਗਿਆਨ ਜਯੋਤੀ ਇੰਸਟੀਚਿਊਟ ਦੇ ਡਾਇਰੈਕਟਰ (ਅਕਾਦਮਿਕ) ਡਾ. ਅਨੀਤ ਬੇਦੀ ਨੇ ਕਿਹਾ ਕਿ ਬੇਸ਼ੱਕ ਅਜੋਕੇ ਸਮੇਂ ਵਿੱਚ ਦੇਸ਼ ਤਰੱਕੀ ਕਰ ਰਿਹਾ ਹੈ ਪਰ ਨੌਜਵਾਨ ਹੀ ਦੇਸ਼ ਦਾ ਅਸਲ ਸਰਮਾਇਆ ਹਨ ਜੋ ਦੇਸ਼ ਨੂੰ ਅਸਲੀ ਤਰੱਕੀ ’ਤੇ ਲਿਜਾ ਸਕਦੇ ਹਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਵਿਸ਼ਿਆਂ ਜਿਨ੍ਹਾਂ ਵਿੱਚ ਭਾਰਤ ਵਿੱਚ ਵੱਧ ਰਹੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਦਾ ਯੋਗਦਾਨ, ਰਾਜਨੀਤੀ ਵਿੱਚ ਨੌਜਵਾਨਾਂ ਦੀ ਅਗਵਾਈ ਦੀ ਲੋੜ ਅਤੇ ਵਾਤਾਵਰਨ ਦੀ ਸੰਭਾਲ ਆਦਿ ਵਿਸ਼ਿਆਂ ’ਤੇ ਚਰਚਾ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ