ਗਿਆਨ ਜਯੋਤੀ ਗਰੁੱਪ ਵੱਲੋਂ ਕਲਾ ਤੇ ਸਭਿਆਚਾਰ ਦੀਆਂ ਵੰਨਗੀਆਂ ਛੱਡਦਾ ਯੂਥ ਫੈਸਟੀਵਲ ਪ੍ਰਤਿਭਾ-2018 ਦਾ ਆਯੋਜਨ

ਕਈ ਸੂਬਿਆਂ ਦੇ 42 ਕਾਲਜਾਂ ਦੇ 1400 ਵਿਦਿਆਰਥੀਆਂ ਦਰਮਿਆਨ ਹੋਇਆ ਸਖ਼ਤ ਮੁਕਾਬਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2, ਮੁਹਾਲੀ ਵੱਲੋਂ ਕਲਾ, ਸਭਿਆਚਾਰ ਅਤੇ ਤਕਨੀਕ ਦਾ ਸੁਮੇਲ ਪ੍ਰਤਿਭਾ-2018 ਬੈਨਰ ਹੇਠ ਯੂਥ ਫੈਸਟ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਕਰੀਬ 42 ਕਾਲਜਾਂ ਦੇ 1400 ਦੇ ਕਰੀਬ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਸਭਿਆਚਾਰਕ ਅਤੇ ਪ੍ਰਬੰਧਕੀ ਫੈਸਟ ‘ਚ ਡਾਂਸ,ਗਾਇਕੀ,ਰੰਗੋਲੀ, ਮਹਿੰਦੀ, ਰੋਬਟਿਕਸ ਮੁਕਾਬਲਿਆਂ ਤੋਂ ਇਲਾਵਾ ਮੈਨੇਜਮੈਂਟ ਅਤੇ ਟੈਕਨੌਲੋਜੀ ਨਾਲ ਸਬੰਧਿਤ ਕਰੀਬ 16 ਕੈਟਾਗਰੀਆਂ ਦੇ ਮੁਕਾਬਲੇ ਕਰਵਾਏ ਗਏ। ਇਸ ਰੁਮਾਂਚਿਤ ਸਮਾਗਮ ਦਾ ਉਦਘਾਟਨ ਸੰਤਾ ਬੰਤਾ ਡਾਟ ਕਾਮ ਦੇ ਸੀ ਈ ੳ ਜੇ ਡੀ ਘਈ ਵੱਲੋਂ ਕੀਤਾ ਗਿਆ।
ਗਿਆਨ ਜੋਤੀ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਗਿਆਨ ਜੋਤੀ ਗਰੁੱਪ ਦੇ ਮਿਸ਼ਨ ਅਤੇ ਸਿਧਾਂਤ ਬਾਰੇ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਜੇ ਡੀ ਘਈ ਨੇ ਵਿਦਿਆਰਥੀਆਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦੇ ਹੋਏ ਅਜਿਹਾ ਖ਼ੂਬਸੂਰਤ ਪ੍ਰੋਗਰਾਮ ਆਯੋਜਿਤ ਕਰਨ ਲਈ ਮੈਂਨਜਮੈਂਟ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਤਰਾਂ ਦੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮ ਨਾ ਸਿਰਫ਼ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਦੇ ਹਨ ਬਲਕਿ ਉਨ੍ਹਾਂ ਅੰਦਰ ਲੁਕੀਆਂ ਪ੍ਰਤਿਭਾਵਾਂ ਨੂੰ ਵੀ ਉਜਾਗਰ ਕਰਨ ਲਈ ਸਹਾਇਕ ਹੁੰਦੇ ਹਨ।
ਡਾਇਰੈਕਟਰ ਡਾ. ਅਨੀਤ ਬੇਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ ਕਿਉਂਕਿ ਇਹ ਗਤੀਵਿਧੀਆਂ ਉਨ੍ਹਾਂ ਨੂੰ ਨਾ ਸਿਰਫ਼ ਉਨ੍ਹਾਂ ਨੂੰ ਤੰਦਰੁਸਤ ਰੱਖਦੀਆਂ ਹਨ ਬਲਕਿ ਦੁਬਾਰਾ ਨਵੇਂ ਸਿਰੇ ਤੋਂ ਤਰੋਤਾਜ਼ਾ ਹੋ ਕੇ ਪੜਾਈ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਪੂਰੇ ਦਿਨ ਇਕ ਤੋਂ ਬਾਦ ਇਕ ਪ੍ਰਦਰਸ਼ਿਤ ਕੀਤੀਆਂ ਪੇਸ਼ਕਾਰੀ ਵਿਚ ਅਲੱਗ-ਅਲੱਗ ਪ੍ਰੋਗਰਾਮ ਜਿਵੇਂ ਗਿੱਧਾ, ਭੰਗੜਾ, ਰੰਗੋਲੀ, ਫੇਸ ਪੇਂਟਿੰਗ, ਡਿਬੇਟ, ਕੁਇਜ਼ ਅਤੇ ਸਕਿੱਟ ਵਗ਼ੈਰਾ ਪੇਸ਼ ਕੀਤੇ ਗਏ। ਇਸ ਸਭਿਆਚਾਰਕ ਫੈਸਟ ਨੂੰ ਦਰਸ਼ਕ ਵਜੋਂ ਆਏ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਹੁੰਗਾਰਾ ਦਿੱਤਾ।
ਸ਼ਾਮੀ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਚੇਅਰਮੈਨ ਜੇ.ਐਸ. ਬੇਦੀ ਨੇ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ। ਉਨ੍ਹਾਂ ਵਿਦਿਆਰਥੀਆਂ ਵੱਲੋਂ ਕੀਤੀਆਂ ਗਈਆਂ ਪੇਸ਼ਕਾਰੀਆਂ ਦੀ ਸਲਾਹਣਾ ਕਰਦੇ ਹੋਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿਤੀ। ਚੇਅਰਮੈਨ ਬੇਦੀ ਨੇ ਵਿਦਿਆਰਥੀਆਂ ਨੂੰ ਨਸੀਹਤ ਦਿੱਤੀ ਕਿ ਜਿੱਥੇ ਕਾਲਜ ਦੀ ਜ਼ਿੰਦਗੀ ਬਹੁਤ ਖ਼ੂਬਸੂਰਤ ਹੁੰਦੀ ਹੈ ਉੱਥੇ ਹੀ ਉਨ੍ਹਾਂ ਦੇ ਭਵਿਖ ਲਈ ਇਕ ਮੀਲ ਪੱਥਰ ਵੀ ਹੁੰਦੀ ਹੈ ਜੋ ਕਿ ਉਨ੍ਹਾਂ ਦੇ ਸਾਰੀ ਜ਼ਿੰਦਗੀ ਦਾ ਭਵਿਖ ਤੈਅ ਕਰਨ ਵਿੱਚ ਅਹਿਮ ਹਿੱਸਾ ਨਿਭਾਉਂਦੀ ਹੈ। ਇਸ ਰੰਗਾਂ ਰੰਗ ਸਮਾਰੋਹ ਦੀ ਸਮਾਪਤੀ ਅਗਲੇ ਸਾਲ ਦੁਬਾਰਾ ਮਿਲਣ ਦੇ ਵਾਅਦੇ ਨਾਲ ਡਾਇਰੈਕਟਰ ਅਨੀਤ ਬੇਦੀ ਦੇ ਧੰਨਵਾਦ ਭਾਸ਼ਣ ਨਾਲ ਕੀਤੀ ਗਈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…