ਗਿਆਨ ਜਯੋਤੀ ਇੰਸਟੀਚਿਊਟ ਵੱਲੋਂ ਸਕਾਲਰਸ਼ਿਪ ਦੇਣ ਦਾ ਐਲਾਨ

ਅਫ਼ਰੀਕੀ ਵਿਦਿਆਰਥੀਆਂ ਨੂੰ ਐਮਬੀਏ ਤੇ ਐਮਸੀਏ ਵਿੱਚ ਮਿਲੇਗੀ ਸਕਾਲਰਸ਼ਿਪ

ਨਬਜ਼-ਏ-ਪੰਜਾਬ, ਮੁਹਾਲੀ, 2 ਮਾਰਚ:
ਵਿਸ਼ਵ ਪੱਧਰੀ ਸਿੱਖਿਆ ਨੂੰ ਪ੍ਰਫੁੱਲਤ ਕਰਨ ਅਤੇ ਅਫ਼ਰੀਕੀ ਮੁਲਕਾਂ ਨਾਲ ਸਬੰਧ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵੱਲੋਂ ਆਉਣ ਵਾਲੇ ਅਕਾਦਮਿਕ ਸੈਸ਼ਨ ਲਈ ਐਮਬੀਏ ਅਤੇ ਐਮਸੀਏ ਵਰਗੇ ਪੋਸਟ ਗਰੈਜੂਏਟ ਪ੍ਰੋਗਰਾਮਾਂ ਵਿੱਚ ਦਾਖ਼ਲਾ ਲੈਣ ਵਾਲੇ ਅਫ਼ਰੀਕੀ ਵਿਦਿਆਰਥੀਆਂ ਲਈ 50 ਫੀਸਦੀ ਤੱਕ ਸਕਾਲਰਸ਼ਿਪ ਦਾ ਐਲਾਨ ਕੀਤਾ ਹੈ।
ਇਹ ਐਲਾਨ ਗਿਆਨ ਜਯੋਤੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਜੇਐੱਸ ਬੇਦੀ ਨੇ ਘਾਨਾ ਹਾਈ ਕਮਿਸ਼ਨ ਨਵੀਂ ਦਿੱਲੀ ਦੀ ਪਹਿਲੀ ਸਕੱਤਰ, ਕੌਂਸਲਰ ਐਂਡ ਵੈੱਲਫੇਅਰ ਸ੍ਰੀਮਤੀ ਜੀਨ ਅਸਾਂਤੇਵਾਹ ਕੁਸੀ-ਬੋਆਡਮ ਅਤੇ ਨਾਈਜੀਰੀਆ ਹਾਈ ਕਮਿਸ਼ਨ ਦੀ ਦੂਜੀ ਸਕੱਤਰ ਈ ਐਂਡ ਐਮ ਸ੍ਰੀਮਤੀ ਰੁਕਾਲਿਆ ਮੁਸਤਫ਼ਾ ਅਲੀਯੂ ਦੀ ਮੌਜੂਦਗੀ ਵਿੱਚ ਕੀਤਾ। ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮਹਿਮਾਨਾਂ ਨੇ ਇਸ ਨੂੰ ਭਾਰਤ ਅਤੇ ਅਫ਼ਰੀਕੀ ਦੇਸ਼ਾਂ ਵਿਚਕਾਰ ਸਿੱਖਿਅਕ ਸਬੰਧਾਂ ਨੂੰ ਮਜ਼ਬੂਤ ਕਰਨ ਵਾਲਾ ਇੱਕ ਮਹੱਤਵਪੂਰਨ ਕਦਮ ਦੱਸਿਆ ਹੈ।
ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਦੇ ਵਿਸ਼ਵ ਪੱਧਰੀ ਸਿੱਖਿਆ ਅਤੇ ਸਮਾਵੇਸ਼ਤਾ ਨੂੰ ਲੈ ਕੇ ਆਪਣੇ ਸੰਕਲਪ ਨੂੰ ਦੁਹਰਾਇਆ। ਸੰਸਥਾ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਕਿਹਾ ਕਿ ਸਿੱਖਿਆ ਦੀ ਕੋਈ ਸੀਮਾ ਨਹੀਂ ਹੁੰਦੀ ਅਤੇ ਗਿਆਨ ਜਯੋਤੀ ਵਿੱਚ ਅਸੀਂ ਵੱਖ-ਵੱਖ ਪਿਛੋਕੜਾਂ ਤੋਂ ਆਏ ਵਿਦਿਆਰਥੀਆਂ ਨੂੰ ਸਸ਼ਕਤੀ ਬਣਾਉਣ ਵਿੱਚ ਵਿਸ਼ਵਾਸ ਰੱਖਦੇ ਹਾਂ। ਇਹ ਸਕਾਲਰਸ਼ਿਪ ਪਹਿਲਕਦਮੀ ਪ੍ਰਤਿਭਾਸ਼ਾਲੀ ਅਫ਼ਰੀਕੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਕਾਦਮਿਕ ਅਤੇ ਪੇਸ਼ੇਵਾਰ ਸਫਰ ਵਿੱਚ ਸਫਲਤਾ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਕਰੇਗੀ। ਜ਼ਿਕਰਯੋਗ ਹੈ ਕਿ ਗਿਆਨ ਜਯੋਤੀ ਇੰਸਟੀਚਿਊਟ ਵਿੱਚ ਘਾਨਾ, ਨਾਈਜੀਰੀਆ, ਕੀਨੀਆ, ਦੱਖਣੀ ਸੁਡਾਨ, ਜ਼ਿੰਬਾਬਵੇ ਅਤੇ ਲਾਗੋਸ ਵਰਗੇ ਅਫ਼ਰੀਕੀ ਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਸਿੱਖਿਆ ਹਾਸਲ ਕਰਦੇ ਹਨ।

Load More Related Articles

Check Also

ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਤੇ ਕੁੱਤਿਆਂ ਦੇ ਪਾਲਕਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ

ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਤੇ ਕੁੱਤਿਆਂ ਦੇ ਪਾਲਕਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਨਬਜ਼-ਏ-…