Nabaz-e-punjab.com

ਗਿਆਨ ਜਯੋਤੀ ਇੰਸਟੀਚਿਊਟ ਮੁਹਾਲੀ ਵਿੱਚ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਫੈਸਲਾਕੁਨ ਲੜਾਈ ਲੜ ਰਹੀ ਹੈ ਸਰਕਾਰ: ਬਿੰਦਰਾ

ਨਸ਼ਿਆਂ ਵਿੱਚ ਗਲਤਾਨ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਯਤਨ ਤੇਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਵਿਭਾਗ ਦੀ ਸਹਾਇਕ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਦੀ ਅਗਵਾਈ ਹੇਠ ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵਿੱਚ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਦੇ ਰੈੱਡ ਰੀਬਨ ਕਲੱਬਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਫੈਸਲਾਕੁਨ ਲੜਾਈ ਲੜੀ ਜਾ ਰਹੀ ਹੈ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਫੜ ਕੇ ਸਲਾਖ਼ਾਂ ਪਿੱਛੇ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿੱਚ ਗਲਤਾਨ ਹੋ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਜਾ ਰਿਹਾ ਹੈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਿੱਥੇ ਵੱਡੇ ਪੱਧਰ ’ਤੇ ਸੈਮੀਨਾਰ, ਚੇਤਨਾ ਰੈਲੀਆਂ ਅਤੇ ਹੋਰ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ, ਉੱਥੇ ਖੇਡਾਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਯੂਥ ਵਿਕਾਸ ਬੋਰਡ ਦੀਆਂ ਗਤੀਵਿਧੀਆਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਨਵੇਂ ਯੂਥ ਕਲੱਬਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਗੈਰ ਸਰਗਰਮ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਅਤੇ ਤੰਦਰੁਸਤ ਬਣਾਉਣ ਵਿੱਚ ਸਰਕਾਰ ਨੂੰ ਸਹਿਯੋਗ ਦੇਣ।
ਇਸ ਤੋਂ ਪਹਿਲਾਂ ਰਿਸੋਰਸ ਪਰਸਨ ਡਾ. ਗੁਰਮੁੱਖ ਸਿੰਘ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਕੇਸ਼ ਸਿੰਗਲਾ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸੁਚੇਤ ਕਰਦਿਆਂ ਦੱਸਿਆ ਕਿ ਕਿਵੇਂ ਨਸ਼ਾ ਵਿਅਕਤੀ ਨੂੰ ਆਪਣਾ ਗੁਲਾਮ ਬਣਾ ਲੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਆਪਣੇ ਆਲੇ-ਦੁਆਲੇ ਕੋਈ ਨਸ਼ੇ ਤੋਂ ਪੀੜਤ ਮਰੀਜ਼ ਮਿਲਦਾ ਹੈ ਤਾਂ ਉਸਦੀ ਨਸ਼ਾ ਮੁਕਤੀ ਵਿੱਚ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਬ੍ਰਹਮਕੁਮਾਰੀ ਭੈਣ ਬੀਕੇ ਮੀਨਾ ਨੇ ਵੀ ਨੌਜਵਾਨਾਂ ਨੂੰ ਸਕਾਰਾਤਮਿਕ ਸੋਚ ਅਪਣਾਉਣ ਲਈ ਪ੍ਰੇਰਿਆ। ਸੈਮੀਨਾਰ ਦੌਰਾਨ ਤੰਦਰੁਸਤ ਪੰਜਾਬ, ਤੰਦਰੁਸਤ ਨੌਜਵਾਨ, ਐਚਆਈਵੀ/ਏਡਜ਼ ਅਤੇ ਐਂਟੀ ਡਰੱਗ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਜਿਸ ਵਿੱਚ ਗਿਆਨ ਜਯੋਤੀ ਇੰਸਟੀਚਿਊਟ ਦੀ ਲਕਸ਼ਮੀ ਨੇ ਪਹਿਲਾ, ਸ਼ਿਵਾਲਿਕ ਇੰਸਟੀਚਿਊਟ ਆਫ਼ ਐਜੂਕੇਸ਼ਨ ਦੀ ਚਿਤਰਾ ਕੁਮਾਰੀ ਨੇ ਦੂਜਾ ਅਤੇ ਸਰਕਾਰੀ ਕਾਲਜ ਡੇਰਾਬੱਸੀ ਦੀ ਨੇਹਾ ਨੇ ਤੀਜਾ ਸਥਾਨ ਹਾਸਲ ਕੀਤਾ। ਮਹਿਮਾਨਾਂ ਨੇ ਇਨ੍ਹਾਂ ਜੇਤੂ ਵਿਦਿਆਰਥਣਾਂ ਨੂੰ ਸਰਟੀਫਿਕੇਟ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀ ਤਜਿੰਦਰ ਕੌਰ ਅਤੇ ਗਿਆਨ ਜਯੋਤੀ ਇੰਸਟੀਚਿਊਟ ਦੀ ਨਿਸ਼ੂ ਨੂੰ ਹੌਸਲਾ ਵਧਾਊ ਇਨਾਮ ਦਿੱਤੇ ਗਏ। ਪੋਸਟਰ ਮੇਕਿੰਗ ਮੁਕਾਬਲੇ ਦੇ ਜੱਜਾਂ ਦੀ ਭੁਮਿਕਾ ਰਾਹੁਲ ਧੀਮਾਨ ਅਤੇ ਸ੍ਰੀਵਾਂਸ਼ ਸੋਹੀ ਸਹਾਇਕ ਪ੍ਰੋਫੈਸਰ ਆਰਟ ਕਾਲਜ ਚੰਡੀਗੜ੍ਹ ਨੇ ਨਿਭਾਈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…