Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਮੁਹਾਲੀ ਵਿੱਚ ਫਿਟਨੈੱਸ ਵਰਕਸ਼ਾਪ ਕਰਵਾਈ ਵਿਦਿਆਰਥੀਆਂ ਨੂੰ ਸਰੀਰਕ ਪੱਖੋਂ ਤੰਦਰੁਸਤ ਤੇ ਨਸ਼ਾ ਮੁਕਤ ਜ਼ਿੰਦਗੀ ਜਿਊਣ ਲਈ ਪ੍ਰੇਰਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵੱਲੋਂ ਆਪਣੇ ਵਿਦਿਆਰਥੀਆਂ ਨੂੰ ਸਰੀਰਕ ਪੱਖੋਂ ਤੰਦਰੁਸਤ ਅਤੇ ਨਸ਼ਾ ਮੁਕਤ ਜ਼ਿੰਦਗੀ ਜਿਊਣ ਦੇ ਗੁਰ ਦੱਸਣ ਲਈ ਫਿਟਨੈੱਸ ਵਰਕਸ਼ਾਪ ਲਗਾਈ ਗਈ। ਜਿਸ ਵਿੱਚ ਮਸ਼ਹੂਰ ਫਿਟਨੈੱਸ ਕੋਚ ਪ੍ਰਿਤਪਾਲ ਸੰਧੂ ਨੇ ਵਿਦਿਆਰਥੀਆਂ ਨੂੰ ਯੋਗਾ\ਕਸਰਤ ਕਰਵਾਉਣ ਦੇ ਨਾਲ ਨਾਲ ਤੰਦਰੁਸਤ ਜ਼ਿੰਦਗੀ ਜਿਊਣ ਦੇ ਗੁਰ ਸਾਂਝੇ ਕੀਤੇ। ਹੈਲਦੀ ਬਾਡੀ ਹੈਲਦੀ ਮਾਈਂਡ ਥੀਮ ਹੇਠ ਕਰਵਾਏ ਗਈ ਇਸ ਵਰਕਸ਼ਾਪ ਵਿੱਚ ਕੋਚ ਪ੍ਰਿਤਪਾਲ ਸੰਧੂ ਨੇ ਨੌਜਵਾਨਾਂ ਨੂੰ ਰੋਜ਼ਾਨਾ ਪੜਾਈ ਦੇ ਨਾਲ ਨਾਲ ਕਸਰਤ ਕਰਨ ਦੀਆਂ ਵਿਧੀਆਂ ਬਾਰੇ ਦੱਸਦਿਆਂ ਕਿਹਾ ਕਿ ਲਗਾਤਾਰ ਕੰਪਿਊਟਰ ’ਤੇ ਬੈਠ ਕੇ ਕੰਮ ਕਰਨ ਨਾਲ ਸਰੀਰ ਵਿੱਚ ਮੋਟਾਪਾ ਆਉਣ ਸਮੇਤ ਮਨੁੱਖ ਨੂੰ ਕਈ ਬੀਮਾਰੀਆਂ ਆਪਣੇ ਲਪੇਟੇ ਵਿੱਚ ਲੈ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਕੰਮ ਕਰਦੇ ਸਮੇਂ ਵੀ ਕਈ ਛੋਟੀਆਂ ਛੋਟੀਆਂ ਕਸਰਤਾਂ ਕੀਤੀਆਂ ਜਾ ਸਕਦੀਆਂ ਹਨ, ਜੋ ਕਿ ਤੰਦਰੁਸਤੀ ਲਈ ਬੇਹੱਦ ਸਹਾਈ ਹੁੰਦੀਆਂ ਹਨ। ਪ੍ਰੀਤਪਾਲ ਸੰਧੂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਕ ਖਿਡਾਰੀ ਹਮੇਸ਼ਾ ਸਕਾਰਤਾਮਿਕ ਸੋਚ ਰੱਖਦਾ ਹੈ ਅਤੇ ਪੜਾਈ ਦੇ ਨਾਲ ਨਾਲ ਖੇਡਾਂ ਜਾਂ ਡਾਂਸ ਵਰਗੀਆਂ ਗਤੀਵਿਧੀਆਂ ਯਾਦ ਸ਼ਕਤੀ ਵਿੱਚ ਵਾਧਾ ਕਰਦੀਆਂ ਹਨ, ਜੋ ਮਨੁੱਖ ਅੰਦਰ ਸਕਾਰਤਮਿਕ ਸੋਚ ਪੈਦਾ ਕਰਦੀਆਂ ਹਨ। ਇਸ ਤੋਂ ਪਹਿਲਾਂ ਗਿਆਨ ਜਯੋਤੀ ਦੀ ਡਾਇਰੈਕਟਰ (ਅਕਾਦਮਿਕ) ਡਾ. ਅਨੀਤ ਬੇਦੀ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਨੌਜਵਾਨਾਂ ਵਿੱਚ ਕਸਰਤ ਪ੍ਰਤੀ ਖਿੱਚ ਪੈਦਾ ਕਰਦੀਆਂ ਹਨ ਅਤੇ ਰੋਜ਼ਾਨਾ ਸੈਰ ਅਤੇ ਕਸਰਤ ਕਰਨ ਨਾਲ ਮਨੁੱਖ ਕਈ ਪ੍ਰਕਾਰ ਦੀਆਂ ਬੀਮਾਰੀਆਂ ਤੋਂ ਵੀ ਬਚਿਆ ਰਹਿੰਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ