Nabaz-e-punjab.com

ਗਿਆਨ ਜਯੋਤੀ ਇੰਸਟੀਚਿਊਟ ਨੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਉਣ ਦਾ ਬੀੜਾ ਚੁੱਕਿਆ

ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਘਰ ਤੋਂ ਹੀ ਪੜ੍ਹਾਉਣ ਲਈ ਈ-ਕਲਾਸਾਂ ਦੀ ਕੀਤੀ ਸ਼ੁਰੂਆਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ:
ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਕਾਰਨ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲਾਂ\ਕਾਲਜਾਂ ਦੇ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਵਿੱਦਿਅਕ ਅਦਾਰੇ ਬੰਦ ਕੀਤੇ ਜਾਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਨੇ ਪਹਿਲਕਦਮੀ ਕਰਦਿਆਂ ਸੰਸਥਾਨ ਦੇ ਵਿਦਿਆਰਥੀਆਂ ਨੂੰ ਵੀਡੀਓ ਕਾਨਰੰਸਿੰਗ ਅਤੇ ਵੈੱਬਨੇਅਰ ਰਾਹੀਂ ਪੜ੍ਹਾਉਣ ਦਾ ਬੀੜਾ ਚੁੱਕਿਆ ਹੈ।
ਗਿਆਨ ਜਯੋਤੀ ਗਰੁੱਪ ਦੀ ਡਾਇਰੈਕਟਰ (ਪ੍ਰਸ਼ਾਸਨ) ਡਾ. ਅਨੀਤ ਬੇਦੀ ਨੇ ਦੱਸਿਆ ਕਿ ਕਰਫਿਊ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਜਿਸ ਦੇ ਚੱਲਦਿਆਂ ਸਿਲੇਬਸ ਪੂਰਾ ਨਾ ਕਰ ਸਕਣ ਦਾ ਵੀ ਪੂਰਾ ਰਿਸਕ ਹੈ। ਇਸ ਦੇ ਚੱਲਦਿਆਂ ਗਿਆਨ ਜਯੋਤੀ ਗਰੁੱਪ ਨੇ ਆਪਣੇ ਵਿਦਿਆਰਥੀਆਂ ਲਈ ਘਰਾਂ ਤੋਂ ਹੀ ਈ-ਕਲਾਸਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਘਰ ਬੈਠੇ ਅਧਿਆਪਕਾਂ ਵੱਲੋਂ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ। ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਵੀਡੀਓ ਕਾਨਫਰੰਸਿੰਗ ਅਤੇ ਵੈੱਬਨੇਅਰ ਰਾਹੀਂ ਸਿਲੇਬਸ ਪੂਰਾ ਕਰਵਾਉਣਗੇ।
ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਨੇ ਛੁੱਟੀਆਂ ਦੌਰਾਨ ਘਰਾਂ ਵਿੱਚ ਬੈਠੇ ਸਾਰੇ ਵਿਦਿਆਰਥੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ 21ਵੀਂ ਸਦੀ ਆਧੁਨਿਕ ਤਕਨੀਕ ਦੀ ਸਦੀ ਹੈ। ਇਸ ਲਈ ਕਰਫਿਊ ਦੌਰਾਨ ਵਿਦਿਆਰਥੀਆਂ ਨੂੰ ਸਮੇਂ ਦਾ ਸਹੀ ਉਪਯੋਗ ਕਰਦੇ ਹੋਏ ਤਕਨੀਕ ਰਾਹੀਂ ਆਪਣੀ ਪੜ੍ਹਾਈ ਜਾਰੀ ਰੱਖਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸੰਸਥਾਨ ਨੇ ਆਪਣੇ ਸਾਰੇ ਵਿਦਿਆਰਥੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਆਨਲਾਈਨ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਹ ਕਰੋਨਾਵਾਈਰਸ ਕਾਰਨ ਭਾਰਤ ਬੰਦ ਦੌਰਾਨ ਵੀ ਬਿਹਤਰੀਨ ਸਿੱਖਿਆ ਹਾਸਲ ਕਰ ਸਕਣ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…