Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਵਿੱਚ ‘ਫਰੈਸ਼ਰ ਡੇਅ’ ਪਾਰਟੀ ਮੌਕੇ ਵਿਦਿਆਰਥੀਆਂ ਨੇ ਖੂਬ ਰੰਗ ਬੰਨ੍ਹਿਆ ਸਖ਼ਤ ਮਿਹਨਤ, ਅਨੁਸ਼ਾਸਨ ਤੇ ਸਮੇਂ ਦੀ ਪਾਬੰਦੀ ਸਫਲ ਜ਼ਿੰਦਗੀ ਦੀ ਕੁੰਜੀ: ਬੇਦੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵਿੱਚ ਫਰੈਸ਼ਰ ਡੇਅ ਪਾਰਟੀ ਦਾ ਆਯੋਜਨ ਕੀਤਾ। ਜਿਸ ਵਿੱਚ ਐੱਮਬੀਏ, ਐੱਮਸੀਏ, ਬੀਬੀਏ ਅਤੇ ਬੀਸੀਏ ਦੇ ਨਵੇਂ ਆਏ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਗੀਤਾਂ ’ਤੇ ਡਾਂਸ ਪ੍ਰੋਗਰਾਮ ਸਮੇਤ ਵੱਖ ਵੱਖ ਸੂਬਿਆਂ ਦੇ ਸਭਿਆਚਾਰ ਨੂੰ ਮੰਚ ’ਤੇ ਪ੍ਰਦਰਸ਼ਿਤ ਕੀਤਾ ਗਿਆ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐੱਸ ਬੇਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਅੰਦਰ ਸਖ਼ਤ ਮਿਹਨਤ, ਅਨੁਸ਼ਾਸਨ, ਚੰਗੀ ਸੋਚ ਅਤੇ ਸਮੇਂ ਦੇ ਪਾਬੰਦ ਹੋਣ ਦੇ ਚੰਗੇ ਗੁਣ ਪੈਦਾ ਕਰਨੇ ਚਾਹੀਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਹਮੇਸ਼ਾ ਸਹੀ ਰਸਤੇ ’ਤੇ ਚੱਲਣ ਦੀ ਪੇ੍ਰਰਨਾ ਦਿੰਦਿਆਂ ਕਿਹਾ ਕਿ ਸਭਿਆਚਾਰਕ ਗਤੀਵਿਧੀਆਂ ਵੀ ਪੜਾਈ ਦਾ ਇੱਕ ਅਜਿਹਾ ਜ਼ਰੂਰੀ ਅੰਗ ਹਨ ਜੋ ਸਦਭਾਵਨਾ ਪੈਦਾ ਕਰਦੀਆਂ ਹਨ ਅਤੇ ਵਾਤਾਵਰਨ ਨੂੰ ਰਸਮਈ ਬਣਾਉਂਦੀਆਂ ਹਨ। ਇਸ ਮੌਕੇ ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਦਾ ਮੁਕਾਬਲਾ ਦਰਸ਼ਕਾ ਦੀ ਖਿੱਚ ਦਾ ਕੇਂਦਰ ਰਿਹਾ। ਇਸ ਦੌਰਾਨ ਪ੍ਰਤੀਯੋਗੀਆਂ ਨੇ ਰੈਂਪ ’ਤੇ ਆਪਣੇ ਜਲਵੇ ਬਿਖੇਰੇ ਅਤੇ ਪ੍ਰਸ਼ਨ ਉੱਤਰਾਂ ਦੇ ਦੌਰ ਵਿੱਚ ਵਿਦਿਆਰਥੀਆਂ ਦੀ ਬੁੱਧੀ ਦੀ ਪਰਖ ਕੀਤੀ ਗਈ। ਅੰਡਰ ਗਰੈਜੂਏਟ ਸਟਰੀਮ ਵਿੱਚ ਰੁਬੀਨ ਕੌਰ ਨੂੰ ਮਿਸ ਫਰੈਸ਼ਰ ਅਤੇ ਨਿਤੀਸ਼ ਨੂੰ ਮਿਸਟਰ ਫਰੈਸ਼ਰ ਚੁਣਿਆ ਗਿਆ। ਇੰਝ ਹੀ ਪ੍ਰਾਜ਼ਲ ਨੂੰ ਮਿਸ ਸ਼ਾਨਦਾਰ ਅਤੇ ਰਿਸ਼ਵ ਜਾਮਵਾਲ ਨੂੰ ਮਿਸਟਰ ਹੈਂਡਸਮ ਚੁਣਿਆ ਗਿਆ। ਪੋਸਟ ਗਰੈਜੂਏਸ਼ਨ ਵਿੱਚ ਤਰਨਪ੍ਰੀਤ ਬਤਰਾ ਅਤੇ ਲੇਜੀੳ ਮੈਥਿਊ ਕ੍ਰਮਵਾਰ ਮਿਸਟਰ ਅਤੇ ਮਿਸ ਫਰੈਸ਼ਰ ਰਹੇ। ਜਦਕਿ ਮਿਸ ਸ਼ਾਨਦਾਰ ਲਈ ਮੋਨਿਕਾ ਅਤੇ ਮਿਸਟਰ ਹੈਂਡਸਮ ਲਈ ਮੋਹਿਤ ਛਾਬੜਾ ਚੁਣੇ ਗਏ। ਪ੍ਰੋਗਰਾਮ ਦੇ ਅੰਤ ਵਿੱਚ ਪੰਜਾਬੀ ਭੰਗੜਾ ਅਤੇ ਗਿੱਧੇ ਦੀ ਪੇਸ਼ਕਾਰੀ ਨੇ ਸਾਰਿਆਂ ਦਾ ਮਨ ਮੋਹ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ