Nabaz-e-punjab.com

ਗਿਆਨ ਜਯੋਤੀ ਇੰਸਟੀਚਿਊਟ ਦਾ ਯੂਥ ਫੈਸਟੀਵਲ ‘ਪ੍ਰਤਿਭਾ-2019’ ਯਾਦਗਾਰੀ ਹੋ ਨਿੱਬੜਿਆਂ

ਵੱਖ ਵੱਖ 38 ਕਾਲਜਾਂ ਦੇ 1700 ਤੋਂ ਵੱਧ ਵਿਦਿਆਰਥੀਆਂ ਦਰਮਿਆਨ ਹੋਇਆ ਸਖ਼ਤ ਮੁਕਾਬਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਤੇ ਟੈਕਨਾਲੋਜੀ ਦਾ ਕਲਾ, ਸਭਿਆਚਾਰ ਅਤੇ ਤਕਨੀਕ ਦਾ ਸੁਮੇਲ ‘ਪ੍ਰਤਿਭਾ-2019’ ਬੈਨਰ ਹੇਠ ਹੋਇਆ ਇੱਕ ਰੋਜ਼ਾ ਯੂਥ ਫੈਸਟੀਵਲ ਯਾਦਗਾਰੀ ਹੋ ਨਿੱਬੜਿਆਂ। ਇਸ ਪ੍ਰੋਗਰਾਮ ਵਿੱਚ ਪੰਜਾਬ, ਚੰਡੀਗੜ੍ਹ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ 38 ਕਾਲਜਾਂ ਦੇ 1700 ਤੋਂ ਵੱਧ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਦੌਰਾਨ ਡਾਂਸ, ਗਾਇਕੀ, ਰੰਗੋਲੀ, ਮਹਿੰਦੀ, ਰੋਬਟਿਕਸ ਮੁਕਾਬਲਿਆਂ ਸਮੇਤ ਮੈਨੇਜਮੈਂਟ ਤੇ ਟੈਕਨਾਲੋਜੀ ਨਾਲ ਸਬੰਧਤ 17 ਕੈਟਾਗਰੀਆਂ ਦੇ ਮੁਕਾਬਲੇ ਕਰਵਾਏ ਗਏ।
ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਟਾਕਰਾ ਕਰਨ ਦੇ ਯੋਗ ਬਣਾਉਣ ਲਈ ਅਜਿਹੇ ਮੁਕਾਬਲੇ ਬੇਹੱਦ ਸਹਾਈ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਪ੍ਰੇਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਾ ਸਿਰਫ਼ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਦੇ ਹਨ, ਸਗੋਂ ਨੌਜਵਾਨਾਂ ਅੰਦਰ ਛੁਪੀਆਂ ਪ੍ਰਤਿਭਾਵਾਂ ਨੂੰ ਵੀ ਉਜਾਗਰ ਕਰਨ ਲਈ ਵਧੀਆ ਪਲੇਟ ਫਾਰਮ ਮਿਲਦਾ ਹੈ।
ਇਸ ਤੋਂ ਪਹਿਲਾਂ ਗਿਆਨ ਜਯੋਤੀ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਗਿਆਨ ਜਯੋਤੀ ਗਰੁੱਪ ਦੇ ਮਿਸ਼ਨ ਅਤੇ ਸਿਧਾਂਤ ਬਾਰੇ ਜਾਣਕਾਰੀ ਦਿੱਤੀ। ਪੂਰਾ ਦਿਨ ਇੱਕ ਤੋਂ ਬਾਅਦ ਇੱਕ ਪੇਸ਼ਕਾਰੀਆਂ ਜਿਵੇਂ ਕਿ ਗਿੱਧਾ, ਭੰਗੜਾ, ਰੰਗੋਲੀ, ਫੇਸ ਪੇਂਟਿੰਗ, ਡਿਬੇਟ, ਕੁਇਜ਼ ਅਤੇ ਸਕਿੱਟ ਮੁਕਾਬਲੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੇ। ਅਖੀਰ ਵਿੱਚ ਸੰਸਥਾ ਦੇ ਚੇਅਰਮੈਨ ਜੇ.ਐਸ. ਬੇਦੀ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਦਾ ਪਾਠ ਪੜ੍ਹਾਉਂਦਿਆਂ ਕਿਹਾ ਕਿ ਕਾਲਜ ਦੀ ਜ਼ਿੰਦਗੀ ਜਿੱਥੇ ਬਹੁਤ ਖ਼ੂਬਸੂਰਤ ਹੁੰਦੀ ਹੈ, ਉੱਥੇ ਇਹ ਸਮਾਂ ਨੌਜਵਾਨਾਂ ਦੇ ਭਵਿੱਖ ਲਈ ਇੱਕ ਮੀਲ ਪੱਥਰ ਵੀ ਸਾਬਤ ਹੁੰਦਾ ਹੈ। ਉਨ੍ਹਾਂ ਵਿਦਿਆਰਥੀ ਜ਼ਿੰਦਗੀ ਨੌਜਵਾਨਾਂ ਦੇ ਭਵਿੱਖ ਦਾ ਫੈਸਲਾ ਕਰਨ ਵਿੱਚ ਅਹਿਮ ਰੋਲ ਨਿਭਾਉਂਦੀ ਹੈ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…