Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਦੇ ਪੁਰਾਣੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ: ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨੌਲੋਜੀ ਫੇਜ਼ 2 ਵੱਲੋਂ ਪੁਰਾਣੀਆਂ ਯਾਦਾਂ ਬੈਨਰ ਹੇਠ ਅਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਬੀਬੀਏ, ਬੀਸੀਏ, ਐਮਬੀਏ ਅਤੇ ਐਮਸੀਏ ਦੇ ਪੁਰਾਣੇ ਵਿਦਿਆਰਥੀਆਂ ਨੇ ਹਿੱਸਾ ਲੈਦੇ ਹੋਏ ਕੈਂਪਸ ਵਿਚ ਗੁਜ਼ਾਰ ਪੁਰਾਣੇ ਪਲਾਂ ਨੂੰ ਯਾਦ ਕਰਦੇ ਹੋਏ ਆਪਣੀ ਪ੍ਰੋਫੈਸ਼ਨਲ ਜ਼ਿੰਦਗੀ ਦੇ ਗੁਰ ਸਾਂਝੇ ਕੀਤੇ। ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐੱਸ.ਬੇਦੀ, ਡਾਇਰੈਕਟਰ ਅਨੀਤ ਬੇਦੀ, ਗੁਰਵਿੰਦਰ ਸਿੰਘ, ਡਾ. ਨੀਰਜ ਸ਼ਰਮਾ ਨੇ ਨਵੇਂ ਅਤੇ ਪੁਰਾਣੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਭ ਦੇ ਸੁਖੀ ਜੀਵਨ ਦੀ ਕਾਮਨਾ ਕੀਤੀ। ਇਸ ਦੌਰਾਨ ਮੌਜੂਦਾ ਵਿਦਿਆਰਥੀਆਂ ਨੇ ਆਪਣੇ ਸੀਨੀਅਰਜ਼ ਲਈ ਸਟੇਜ ਤੇ ਕਈ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤੇ। ਇਸ ਦੇ ਨਾਲ ਹੀ ਕੈਂਪਸ ਬੈਂਡ ਵੱਲੋਂ ਲਾਈਵ ਪ੍ਰਾਫਰਮਸ ਦੇ ਕੇ ਸਾਰਿਆ ਦੇ ਮਨੋਰੰਜਨ ਕੀਤਾ। ਇਸ ਦੇ ਨਾਲ ਹੀ ਪੁਰਾਣੇ ਵਿਦਿਆਰਥੀਆਂ ਨੇ ਵੀ ਗਿਆਨ ਜਯੋਤੀ ਗਰੁੱਪ ਵਿਚ ਬਿਤਾਏ ਸਮੇਂ ਨੂੰ ਯਾਦ ਕਰਦੇ ਹੋਏ ਕਈ ਦਿਲਚਸਪ ਪਹਿਲੂ ਆਪਣੇ ਪੁਰਾਣੇ ਸਾਥੀਆਂ ਨਾਲ ਸਾਂਝੇ ਕੀਤੇ। ਬਿਹਤਰੀਨ ਨੌਕਰੀਆਂ ਤੇ ਪਹੁੰਚ ਚੁੱਕੇ ਇੰਜੀਨੀਅਰਾਂ ਅਤੇ ਮੈਨੇਜਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਕਿੱਤੇ ਸਬੰਧੀ ਕਈ ਨੁਕਤੇ ਸਾਂਝੇ ਕਰਦੇ ਹੋਏ ਆਪਣੇ ਕੈਰੀਅਰ ਸ਼ੁਰੂਆਤ ਸਹੀ ਤਰੀਕੇ ਨਾਲ ਸ਼ੁਰੂ ਕਰਨ ਦੇ ਗੁਰ ਵੀ ਦੱਸੇ। ਇਸ ਮੌਕੇ ਤੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐੱਸ.ਬੇਦੀ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਗਿਆਨ ਜਯੋਤੀ ਗਰੁੱਪ ਨੂੰ ਸਦਾ ਹੀ ਆਪਣੇ ਵਿਦਿਆਰਥੀਆਂ ਤੇ ਮਾਣ ਰਿਹਾ ਹੈ ਅਤੇ ਅੱਜ ਉਨ੍ਹਾਂ ਨੂੰ ਇਸ ਕਾਲਜ ‘ਚ ਸਿੱਖਿਆਂ ਹਾਸਿਲ ਕਰਕੇ ਉੱਚੀਆਂ ਪਦਵੀਆਂ ਤੇ ਪਹੁੰਚੇ ਵਿਦਿਆਰਥੀਆਂ ਨੂੰ ਵੇਖ ਕੇ ਉਨ੍ਹਾਂ ਦਾ ਸਿਰ ਮਾਣ ਨਾਲ ਉੱਚਾ ਹੋ ਜਾਂਦਾ ਹੈ। ਕਾਰਪੋਰੇਟ ਜਗਤ ਵਿਚ ਵਧੀਆਂ ਮੈਨੇਜਮੈਂਟ ਦੀਆਂ ਨੌਕਰੀਆਂ ਤੇ ਪਹੁੰਚ ਚੁੱਕੇ ਇਹ ਵਿਦਿਆਰਥੀ ਸਟੇਜ ਤੇ ਡਾਂਸ ਕਰਦੇ, ਦਿਲਚਸਪ ਗੇਮਾਂ ਖੇਡਦੇ ਅਤੇ ਹਾਸੇ ਖਿਲਾਰਦੇ ਆਪਣੇ ਵਿਦਿਆਰਥੀ ਜੀਵਨ ਵਿਚ ਵਾਪਸ ਚੱਲੇ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ