ਗਿਆਨ ਜਯੋਤੀ ਦੇ ਐਨਐੱਸਐੱਸ ਤੇ ਰੋਟਰੈਕਟ ਕਲੱਬ ਨੇ ਜਗਤਪੁਰਾ ਵਿੱਚ ਸੈਨੇਟਰੀ ਪੈਡ ਵੰਡੇ
ਨਬਜ਼-ਏ-ਪੰਜਾਬ, ਮੁਹਾਲੀ, 16 ਜਨਵਰੀ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਦੇ ਐਨਐੱਸਐੱਸ ਅਤੇ ਰੋਟਰੈਕਟ ਕਲੱਬ ਨੇ ਅੱਜ ਪਿੰਡ ਜਗਤਪੁਰਾ ਤੋਂ ਲੋੜਵੰਦਾਂ ਨੂੰ ਸੈਨੇਟਰੀ ਪੈਡ ਵੰਡਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਗਿਆਨ ਜਯੋਤੀ ਗਰੁੱਪ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਅੌਰਤਾਂ ਦੀ ਸਿਹਤ ਅਤੇ ਮਹਾਵਾਰੀ ਸਫ਼ਾਈ ਬਾਰੇ ਜਾਗਰੂਕਤਾ ਫੈਲਾਉਣਾ ਹੈ। ਇਹ ਮੁਹਿੰਮ ਰੋਟਰੀ ਕਲੱਬ ਆਫ਼ ਸਿਲਵਰ ਸਿਟੀ ਮੁਹਾਲੀ ਦੇ ਸਹਿਯੋਗ ਨਾਲ ਵਿੱਢੀ ਗਈ ਹੈ। ਜਿਸ ਵਿੱਚ 26 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਵਲੰਟੀਅਰਾਂ ਨੇ ਲੋੜਵੰਦ ਅੌਰਤਾਂ ਅਤੇ ਲੜਕੀਆਂ ਸੈਨੇਟਰੀ ਪੈਡ ਵੰਡੇ ਅਤੇ ਪਿੰਡ ਦੀਆਂ ਅੌਰਤਾਂ ਅਤੇ ਲੜਕੀਆਂ ਨੂੰ ਮਹਾਵਾਰੀ ਦੌਰਾਨ ਆਪਣਾ ਧਿਆਨ ਰੱਖਣ ਅਤੇ ਅਣਗੌਲਿਆ ਕਰਨ ’ਤੇ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਜਾਗਰੂਕ ਕੀਤਾ।
ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਸਫਲ ਬਣਾਉਣ ਲਈ ਪਿੰਡ ਜਗਤਪੁਰਾ ਦੇ ਸਰਪੰਚ ਸਰਪੰਚ ਕੁਲਦੀਪ ਸਿੰਘ ਢਿੱਲੋਂ ਨੇ ਵੀ ਪੂਰਾ ਯੋਗਦਾਨ ਦਿੱਤਾ।
ਉਨ੍ਹਾਂ ਨੇ ਗਿਆਨ ਜਯੋਤੀ ਇੰਸਟੀਚਿਊਟ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਸਮਾਜਿਕ ਕਲਿਆਣ ਲਈ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਮਾਜਕ ਮਸਲਿਆਂ ਨੂੰ ਹੱਲ ਕਰਨ ਅਤੇ ਕਮਿਊਨਿਟੀ ਵਿਕਾਸ ਵਿੱਚ ਯੋਗਦਾਨ ਪਾਉਣ ਦੇ ਯਤਨਾਂ ਦਾ ਹਿੱਸਾ ਹੈ।