nabaz-e-punjab.com

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਗਿਆਨੀ ਮੱਲ ਸਿੰਘ ਦੀ ਹਾਲਤ ਗੰਭੀਰ, ਜਥੇਦਾਰ ਬਡੂੰਗਰ ਨੇ ਹਾਲ-ਚਾਲ ਪੁੱਛਿਆ

ਪਿਛਲੇ ਇੱਕ ਮਹੀਨੇ ਤੋਂ ਸੋਹਾਣਾ ਹਸਪਤਾਲ ਵਿੱਚ ਚਲ ਰਿਹਾ ਹੈ ਇਲਾਜ, ਸ਼ਾਮ ਨੂੰ ਬਾਬਾ ਹਰਨਾਮ ਧੂੰਮਾਂ ਨੇ ਵੀ ਲਈ ਖ਼ਬਰਸਾਰ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਪਿਛਲੇ ਇੱਕ ਮਹੀਨੇ ਤੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਹਸਪਤਾਲ ਸੋਹਾਣਾ ਵਿਖੇ ਜੇਰੇ ਇਲਾਜ ਹਨ। ਇਸ ਸਮੇੱ ਉਹ ਬੇਹੋਸ਼ੀ ਦੀ ਹਾਲਤ ਵਿਚ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਬੁਲਾਰੇ ਨੇ ਦਸਿਆ ਕਿ ਗਿਆਨੀ ਮੱਲ ਸਿੰਘ ਦਾ ਡੇਢ ਸਾਲ ਪਹਿਲਾਂ ਦਿਮਾਗ ਦੇ ਟਿਊਮਰ ਦਾ ਆਪਰੇਸ਼ਨ ਹੋਇਆ ਸੀ। ਉਸ ਤੋਂ ਬਾਅਦ ਉਹ ਆਮ ਵਰਗੀ ਜਿੰਦਗੀ ਬਤੀਤ ਕਰ ਰਹੇ ਸਨ ਪਰ ਕੁਝ ਸਮਾਂ ਪਹਿਲਾਂ ਉਹਨਾਂ ਦੇ ਦਿਮਾਗ ਵਿੱਚ ਟਿਊਮਰ ਦੁਬਾਰਾ ਹੋ ਗਿਆ ਅਤੇ ਪਿਛਲੇ ਇੱਕ ਮਹੀਨੇ ਤੋੱ ਉਹਨਾਂ ਦਾ ਇਲਾਜ ਚਲ ਰਿਹਾ ਹੈ। ਇਸ ਸਮੇੱ ਉਹ ਬੇਹੋਸ਼ੀ ਦੀ ਹਾਲਤ ਵਿਚ ਹਨ ਅਤੇ ਉਹਨਾਂ ਨੂੰ ਵੈਂਟੀਲੇਟਰ ਤੇ ਰੱਖਿਆ ਗਿਆ ਹੈ। ਉਹਨਾਂ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਹੀ ਮੌਜੂਦ ਹਨ।
ਉਧਰ, ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਜਥੇਦਾਰ ਕਿਰਪਾਲ ਸਿੰਘ ਬਡੂੰਗਰ ਨੇ ਸੋਹਾਣਾ ਹਸਪਤਾਲ ਦਾ ਦੌਰਾ ਕਰਕੇ ਜਥੇਦਾਰ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਐਸਜੀਪੀਸੀ ਵੱਲੋਂ ਸਿੱਖ ਨੌਜਵਾਨ ਬੁੱਧਜੀਵੀ ਕੌਂਸਲ ਦਾ ਗਠਨ ਕੀਤਾ ਹੈ। ਜਿਸ ਵਿੱਚ 50 ਮੈਂਬਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਨਵ ਗਠਿਤ ਸੰਸਥਾ ਵਿੱਚ ਸ਼ਾਮਲ ਕੀਤੇ ਸਿੱਖ ਬੁਧੀਜੀਵੀਆਂ ਦੀ ਇੱਕ ਅਹਿਮ ਮੀਟਿੰਗ 27 ਅਗਸਤ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹ ਬਹਾਦਰਗੜ੍ਹ (ਪਟਿਆਲਾ) ਵਿੱਚ ਸੱਦੀ ਗਈ ਹੈ। ਮੀਟਿੰਗ ਵਿੱਚ ਮੌਜੂਦਾ ਸਮੇਂ ਵਿੱਚ ਸਿੱਖ ਪੰਥ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਢੁਕਵੇਂ ਹੱਲ ਲਈ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾਣਗੇ ਅਤੇ ਧਰਮ ਪ੍ਰਚਾਰ ਲਹਿਰ ਅਧੀਨ ਸ਼ਹਿਰਾਂ ਅਤੇ ਪਿੰਡ ਪੱਧਰ ’ਤੇ ਆਮ ਸੰਗਤ ਦੀ ਲਾਮਬੰਦੀ ਲਈ ਸਮੱਗਰੀ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਅਤੇ ਨਸ਼ਿਆਂ ਵਿਰੁੱਧ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵੀ ਹੰਭਲਾ ਮਾਰਿਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਸਿੱਖੀ ਅਤੇ ਬਾਣੇ ਨਾਲ ਜੋੜਿਆ ਜਾ ਸਕੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਰਮਜੀਤ ਸਿੰਘ ਚਾਵਲਾ, ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ, ਸੋਹਾਣਾ ਹਸਪਤਾਲ ਦੇ ਸਕੱਤਰ ਗੁਰਮੀਤ ਸਿੰਘ, ਮੁੱਖ ਪ੍ਰਸ਼ਾਸਕ ਅਧਿਕਾਰੀ ਆਦਰਸ਼ ਕੁਮਾਰ ਸੂਰੀ ਓਂਕਾਰਜੀਤ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…