ਹਾਫਿਜ਼ ਸਈਦ ਦੀ ਪਟੀਸ਼ਨ ਤੇ ਲਾਹੌਰ ਹਾਈ ਕੋਰਟ ਵਿੱਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ

ਨਬਜ਼-ਏ-ਪੰਜਾਬ ਬਿਊਰੋ, ਲਾਹੌਰ, 14 ਮਾਰਚ:
ਪਾਕਿਸਤਾਨ ਵਿੱਚ ਜਮਾਤ-ਉਦ-ਦਾਵਾ ਦੇ ਮੁਖੀ ਅਤੇ ਮੁੰਬਈ ਹਮਲਿਆਂ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਅਤੇ 4 ਹੋਰਨਾਂ ਦੀ ਅੱਤਵਾਦ ਰੋਕੂ ਕਾਨੂੰਨ ਤਹਿਤ ਨਜ਼ਰਬੰਦੀ ਵਿਰੁੱਧ ਦਾਇਰ ਪਟੀਸ਼ਨ ਤੇ ਲਾਹੌਰ ਹਾਈ ਕੋਰਟ ਦੀ ਇਕ ਨਵੀਂ ਬੈਂਚ 20 ਮਾਰਚ ਨੂੰ ਸੁਣਵਾਈ ਕਰੇਗੀ। ਜਿਕਰਯੋਗ ਹੈ ਕਿ ਮੁੱਖ ਜੱਜ ਸਈਦ ਮੰਸੂਰ ਅਲੀ ਸ਼ਾਹ ਨੇ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਦੋ ਮੈਂਬਰੀ ਬੈਂਚ ਨੂੰ ਬਦਲ ਦਿੱਤਾ ਸੀ। ਲਾਹੌਰ ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ ਹੁਣ 20 ਮਾਰਚ ਦੀ ਤਰੀਕ ਤੈਅ ਕੀਤੀ ਹੈ। ਨਵੀਂ ਬੈਂਚ ਦੋ ਮੈਂਬਰੀ ਹੈ ਅਤੇ ਇਸ ਦੀ ਪ੍ਰਧਾਨਗੀ ਜੱਜ ਸਈਦ ਕਾਜਿਮ ਰਜ਼ਾ ਕਰਨਗੇ। ਇਸ ਤੋਂ ਪਹਿਲਾਂ ਪਿਛਲੀ ਤਰੀਕ ਤੇ ਸੁਣਵਾਈ ਦੌਰਾਨ ਜੱਜ ਨੇ ਸਈਦ ਵਲੋੱ ਦਾਇਰ ਪਟੀਸ਼ਨ ਤੇ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਪਟੀਸ਼ਨ ਤੇ 7 ਮਾਰਚ ਤੱਕ ਜਵਾਬ ਪੇਸ਼ ਕਰਨ ਨੂੰ ਕਿਹਾ ਸੀ। ਮਾਮਲੇ ਦੀ ਸੁਣਵਾਈ ਜੱਜ ਸਰਦਾਰ ਮੁਹੰਮਦ ਸ਼ਮੀਮ ਦੀ ਪ੍ਰਧਾਨਗੀ ਵਾਲੀ ਬੈਂਚ ਦੇ ਸਾਹਮਣੇ 7 ਮਾਰਚ ਨੂੰ ਹੋਣੀ ਸੀ ਪਰ ਬੈਂਚ ਬਦਲ ਦਿੱਤੇ ਜਾਣ ਕਾਰਨ ਉਸ ਦਿਨ ਸੁਣਵਾਈ ਨਹੀਂ ਹੋ ਸਕੀ ਸੀ।
ਜ਼ਿਕਰਯੋਗ ਹੈ ਕਿ ਮੁੰਬਈ ਤੇ 2008 ਦੇ ਅੱਤਵਾਦੀ ਹਮਲਿਆਂ ਦੀ ਸਾਜਿਸ਼ ਰਚਣ ਵਾਲੇ ਸਈਦ, ਮਲਿਕ ਜਫਰ ਇਕਬਾਲ, ਅਬਦੁੱਰ ਰਹਿਮਾਨ ਅਬੀਕ, ਕਾਜ਼ੀ ਕਸ਼ੀਫ ਹੁਸੈਨ ਅਤੇ ਅਬਦੁੱਲਾ ਉਬੈਦ ਨੇ ਇਕ ਵਕੀਲ ਜ਼ਰੀਏ ਆਪਣੀ ਨਜ਼ਰਬੰਦੀ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਪਾਕਿਸਤਾਨ ਨੇ ਇਨ੍ਹਾਂ ਸਾਰਿਆਂ ਨੂੰ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ ਬੀਤੀ 30 ਜਨਵਰੀ ਨੂੰ ਲਾਹੌਰ ਵਿੱਚ ਨਜ਼ਰਬੰਦ ਕੀਤਾ।

Load More Related Articles
Load More By Nabaz-e-Punjab
Load More In International

Check Also

ਵਿਵਾਦਿਤ ਕਿਤਾਬਾਂ ਦਾ ਮਾਮਲਾ: ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ’ਚ ਤਿੰਨ ਲੇਖਕਾਂ ਖ਼ਿਲਾਫ਼ ਕੇਸ ਦਰਜ

ਵਿਵਾਦਿਤ ਕਿਤਾਬਾਂ ਦਾ ਮਾਮਲਾ: ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ’ਚ ਤਿੰਨ ਲੇਖਕਾਂ ਖ਼ਿਲਾਫ਼ ਕੇਸ ਦਰਜ ਮੁੱਖ…