Nabaz-e-punjab.com

ਹੈਂਡੀਕੈਪਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਬੁੱਤਸਾਜ ਪਰਵਿੰਦਰ ਸਿੰਘ ਦਾ ਸਨਮਾਨ, ਲੜੀਵਾਰ ਧਰਨਾ 8ਵੇਂ ਦਿਨ ’ਚ ਦਾਖ਼ਲ

ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਪੰਜਾਬੀ ਫਿਲਮ ਇੰਡਸਟਰੀ ਵੱਲੋਂ ਬੁੱਤਸਾਜ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਸਿੱਖ ਅਜਾਇਬ ਘਰ ਲਈ ਮੁਹਾਲੀ ਵਿੱਚ ਪੱਕੀ ਥਾਂ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਬੁੱਤਸਾਜ ਪਰਵਿੰਦਰ ਸਿੰਘ ਅਤੇ ਇਲਾਕੇ ਮੋਹਤਬਰ ਵਿਅਕਤੀਆਂ ਵੱਲੋਂ ਸਿੱਖ ਅਜਾਇਬ ਘਰ ਦੇ ਬਾਹਰ ਸ਼ੁਰੂ ਕੀਤਾ ਲੜੀਵਾਰ ਧਰਨਾ ਸੋਮਵਾਰ ਨੂੰ ਅੱਠਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਹੈਂਡੀਕੈਪਸ ਵੈਲਫੇਅਰ ਐਸੋਸੀਏਸ਼ਨ ਚੰਡੀਗੜ੍ਹ ਦੇ ਚੇਅਰਮੈਨ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਵੱਲੋਂ ਸਿੱਖ ਅਜਾਇਬ ਘਰ ਦੇ ਸਰਪ੍ਰਸਤ ਪਰਵਿੰਦਰ ਸਿੰਘ ਦੇ ਉਦਮ ਦੀ ਸ਼ਲਾਘਾ ਕਰਦਿਆਂ ਬੁੱਤਸਾਜ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੁੱਤਸਾਜ ਦਾ ਇਹ ਸਨਮਾਨ ਸਿੱਖ ਵਿਰਸੇ ਅਤੇ ਇਤਿਹਾਸ ਨੂੰ ਕਲਾ ਰਾਹੀਂ ਬਹੁਤ ਹੀ ਨਿਵੇਕਲੇ ਢੰਗ ਨਾਲ ਪ੍ਰਦਰਸ਼ਿਤ ਕਰਨ ਲਈ ਕੀਤਾ ਗਿਆ ਹੈ। ਸਨਮਾਨ ਵਿੱਚ ਗੋਲਡ ਮੈਡਲ, ਯਾਦਗਾਰੀ ਚਿੰਨ੍ਹ, ਸ਼ਾਲ, ਗੁਲਦਸਤੇ ਅਤੇ ਪੁਸਤਕਾਂ ਦਾ ਸੈੱਟ ਭੇਟ ਕੀਤਾ ਗਿਆ। ਉਨ੍ਹਾਂ ਬੁੱਤਸਾਜ ਨੂੰ ਵਿੱਤੀ ਸਹਾਇਤਾ ਦਾ ਵੀ ਭਰੋਸਾ ਦਿੱਤਾ।
ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਆਗੂ ਸਰਬਜੀਤ ਸਿੰਘ ਅਤੇ ਹੋਰਨਾਂ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਹਰ ਪੱਖੋਂ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਧਰ, ਅੱਜ ਫਰੀਦਕੋਟ ਤੋਂ ਪੰਜਾਬੀ ਫਿਲਮ ਇੰਡਸਟਰੀ ਦੇ ਡਾਇਰੈਕਟਰ ਮਨਜੀਤ ਸਿੰਘ ਟੋਨੀ ਆਪਣੀ ਟੀਮ ਨਾਲ ਧਰਨੇ ਵਿੱਚ ਪਹੁੰਚੇ ਅਤੇ ਬੁੱਤਸਾਜ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਬੁੱਤਸਾਜ ਨੂੰ ਪੱਕੀ ਥਾਂ ਅਲਾਟ ਕੀਤੀ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਮਿਲ ਸਕੇ। ਇਸ ਮੌਕੇ ਹਰਜਿੰਦਰ ਸਿੰਘ ਕਲੇਰ, ਗਾਇਕ ਬਾਬੂ ਚੰਡੀਗੜ੍ਹੀਆ, ਅਨੋਖ ਸਿੰਘ, ਗੁਰਪ੍ਰੀਤ ਸਿੰਘ, ਕੁਲਜੀਤ ਸਿੰਘ ਧਨੋਆ ਵੀ ਹਾਜ਼ਰ ਸਨ

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…