ਝਿਊਰਹੇੜੀ ਸਕੂਲ ਵਿੱਚ ਮਨਾਇਆ ‘ਹਰ ਘਰ ਜਲ ਉਤਸਵ ਤੇ ਹਰ ਘਰ ਤਿਰੰਗਾ’ ਸਮਾਰੋਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਜ਼ਿਲ੍ਹਾ ਮੁਹਾਲੀ ਵੱਲੋਂ ਇੱਥੋਂ ਦੇ ਨਜ਼ਦੀਕੀ ਪਿੰਡ ਝਿਊਰਹੇੜੀ ਵਿਖੇ ਜਲ ਜੀਵਨ ਮਿਸ਼ਨ ਤਹਿਤ ‘ਹਰ ਘਰ ਜਲ ਉਤਸਵ ਤੇ ਹਰ ਘਰ ਤਿਰੰਗਾ’ ਸਮਾਰੋਹ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਝਿਊਰਹੇੜੀ ਦੇ ਸੈਂਟਰ ਹੈੱਡ ਟੀਚਰ ਨੀਲਮਾ ਰਾਣੀ, ਸਰਪੰਚ ਮਨਦੀਪ ਕੌਰ, ਪੰਚ ਜਸਵਿੰਦਰ ਸਿੰਘ ਤੇ ਹਰਦੀਪ ਸਿੰਘ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਬਲਾਕ ਪੱਧਰੀ ਕੋਆਰਡੀਨੇਟਰ ਇੰਦਰਜੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਜਲ ਜੀਵਨ ਮਿਸ਼ਨ ਅਧੀਨ ‘ਹਰ ਘਰ ਜਲ ਉਤਸਵ’ ਅਤੇ ਹਰ ਘਰ ਪਾਣੀ ਦਾ ਕੁਨੈਕਸ਼ਨ ਅਤੇ ਪਾਣੀ ਦੀ ਉਚਿੱਤ ਵਰਤੋਂ ਕਰਨ ਦੇ ਨਾਲ-ਨਾਲ ਪਾਣੀ ਦੀ ਬਰਬਾਦੀ ਰੋਕਣ ਬਾਰੇ ਚਾਨਣਾ ਪਾਇਆ।

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਮੰਡਲ ਨੰਬਰ-3 ਮੁਹਾਲੀ ਵੱਲੋਂ 100 ਫੀਸਦੀ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਦਿੱਤੇ ਗਏ ਹਨ ਅਤੇ ਪਾਣੀ ਦੀ ਸ਼ੁੱਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਸਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮਾਂ ਦੀ ਪੇਸ਼ਕਾਰੀ ਨਾਲ ਖੂਬ ਰੰਗ ਬੰਨ੍ਹਿਆ। ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ।

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…