
ਹਰਬੰਸ ਸਿੰਘ ਨੇ ਮੁਹਾਲੀ ਦੇ ਐਸਡੀਐਮ ਵਜੋਂ ਕਾਰਜਭਾਰ ਸੰਭਾਲਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ:
ਸਾਲ 2016 ਬੈਚ ਦੇ ਪੀਸੀਐਸ ਅਧਿਕਾਰੀ ਹਰਬੰਸ ਸਿੰਘ ਨੇ ਮੁਹਾਲੀ ਵਿਖੇ ਸਬ ਡਵੀਜ਼ਨਲ ਮੈਜਿਸਟਰੇਟ (ਐਸਡੀਐਮ) ਵਜੋਂ ਆਪਣਾ ਅਹੁਦਾ ਸੰਭਾਲਿਆ ਲਿਆ ਹੈ। ਮੂਲ ਰੂਪ ਵਿੱਚ ਜ਼ਿਲ੍ਹਾ ਰੂਪਨਗਰ ਨਾਲ ਸਬੰਧਤ ਹਰਬੰਸ ਸਿੰਘ ਇਸ ਤੋਂ ਪਹਿਲਾਂ ਖਰੜ ਦੇ ਐਸਡੀਐਮ ਤਾਇਨਾਤ ਸਨ ਅਤੇ ਉਨ੍ਹਾਂ ਦਾ ਹਾਲ ਹੀ ਵਿੱਚ ਮੁਹਾਲੀ ਵਿਖੇ ਤਬਾਦਲਾ ਹੋਇਆ ਹੈ। ਉਹ ਆਪਣੇ ਕਾਰਜਕਾਲ ਦੌਰਾਨ ਇਸ ਤੋਂ ਪਹਿਲਾਂ ਗੜ੍ਹਸ਼ੰਕਰ ਅਤੇ ਆਨੰਦਪੁਰ ਸਾਹਿਬ ਇਲਾਕੇ ਵਿੱਚ ਐਸਡੀਐਮ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।
ਇਸ ਮੌਕੇ ਨਵੇਂ ਐਸਡੀਐਮ ਹਰਬੰਸ ਸਿੰਘ ਨੇ ਕਿਹਾ ਕਿ ਮੁਹਾਲੀ ਸਬ ਡਵੀਜ਼ਨ ਖੇਤਰ ਵਿੱਚ ਸਰਕਾਰੀ ਸਕੀਮਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਲਾਗੂ ਕਰਨ ਅਤੇ ਇਨ੍ਹਾਂ ਲੋਕ ਭਲਾਈ ਨੀਤੀਆਂ ਦਾ ਲਾਭ ਅਸਲ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਦਫ਼ਤਰ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।