ਪੀਸੀਏ ਸਟੇਡੀਅਮ ਨੂੰ ਕ੍ਰਿਕਟ ਮੈਚ ਨਾ ਮਿਲਣ ’ਤੇ ਹਰਭਜਨ ਸਿੰਘ ਦੀ ਚੁੱਪੀ ਗੰਭੀਰ ਚਿੰਤਾ ਦਾ ਵਿਸ਼ਾ

ਪੰਜਾਬ ਦੇ ਮੁੱਦਿਆਂ ’ਤੇ ਮੂੰਹ ਤੱਕ ਨਹੀਂ ਖੋਲ੍ਹਦੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ: ਬੇਦੀ

ਨਬਜ਼-ਏ-ਪੰਜਾਬ, ਮੁਹਾਲੀ, 3 ਜੁਲਾਈ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰਾਂ ਦੀ ਕਾਰਗੁਜ਼ਾਰੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਵੀ ਰਾਜ ਸਭ ਮੈਂਬਰ ਨੇ ਕ੍ਰਿਕਟ ਵਿਸ਼ਵ ਕੱਪ ਵਿੱਚ ਪੀਸੀਏ ਸਟੇਡੀਅਮ ਮੁਹਾਲੀ ਨੂੰ ਇੱਕ ਵੀ ਮੈਚ ਨਾ ਦੇਣ ਸਬੰਧੀ ਚੁੱਪ ਧਾਰ ਲੈਣਾ ਹੈਰਾਨੀ ਵਾਲੀ ਗੱਲ ਹੈ। ਹਾਲਾਂਕਿ ਉਨ੍ਹਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਇਸ ਗੱਲੋਂ ਸ਼ਲਾਘਾ ਵੀ ਕੀਤੀ ਕਿ ਉਨ੍ਹਾਂ ਨੇ ਬੀਸੀਸੀਆਈ ਦੇ ਬੋਰਡ ਆਫ਼ ਡਾਇਰੈਕਟਰਜ਼ ਨੂੰ ਪੱਤਰ ਲਿਖ ਕੇ ਪੀਸੀਏ ਸਟੇਡੀਅਮ ਮੁਹਾਲੀ ਨੂੰ ਕੋਈ ਕ੍ਰਿਕਟ ਮੈਚ ਨਾ ਦੇਣ ’ਤੇ ਆਪਣਾ ਇਤਰਾਜ਼ ਦਰਜ ਕਰਵਾਇਆ ਹੈ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਵਲੀ ਇਹ ਹੈ ਕਿ ਕ੍ਰਿਕਟਰ ਹਰਭਜਨ ਸਿੰਘ ਜੋ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰ ਹਨ ਅਤੇ ਮੁਹਾਲੀ ਦੇ ਇਸ ਸਟੇਡੀਅਮ ਵਿੱਚ ਉਨ੍ਹਾਂ ਨੇ ਅਨੇਕਾਂ ਹੀ ਮੈਚ ਖੇਡੇ ਹਨ, ਨੇ ਵੀ ਚੁੱਪ ਧਾਰਨ ਕਰਨ ਪੰਜਾਬ ਅਤੇ ਖੇਡ ਜਗਤ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਉਹ ਸੋਚਦੇ ਸਨ ਕਿ ਹਰਭਜਨ ਸਿੰਘ ਕ੍ਰਿਕੇਟ ਦੇ ਨਾਲ-ਨਾਲ ਪੰਜਾਬ ਨੂੰ ਬੇਹੱਦ ਪਿਆਰ ਕਰਦੇ ਹਨ ਪਰ ਸਚਾਈ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਇਹੀ ਹਾਲ ਰਾਘਵ ਚੱਢਾ ਅਤੇ ਬਾਕੀ ਰਾਜ ਸਭਾ ਮੈਂਬਰਾਂ ਦਾ ਹੈ। ਜਿਨ੍ਹਾਂ ਨੂੰ ਪੰਜਾਬ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਪੰਜਾਬ ਦੇ ਕਿਸੇ ਵੀ ਮੁੱਦੇ ’ਤੇ ਇਨ੍ਹਾਂ ਦਾ ਕੋਈ ਬੋਲ ਨਹੀਂ ਨਿਕਲਦਾ। ਉਨ੍ਹਾਂ ਕਿਹਾ ਕਿ ਪੀਸੀਏ ਸਟੇਡੀਅਮ ਨੂੰ ਵਿਸ਼ਵ ਕੱਪ ਦਾ ਕੋਈ ਨਾ ਦਿੱਤ ਜਾਣਾ ਪੰਜਾਬ ਨਾਲ ਬਹੁਤ ਵੱਡਾ ਧੱਕਾ ਹੈ। ਉਨ੍ਹਾਂ ਮੰਗ ਕੀਤੀ ਕਿ ਬੀਸੀਸੀਆਈ ਨੂੰ ਇਸ ਸਬੰਧੀ ਮੁੜ ਵਿਚਾਰ ਕਰਦੇ ਹੋਏ ਮੁਹਾਲੀ ਨੂੰ ਵਿਸ਼ਵ ਕੱਪ ਦਾ ਮੈਚ ਦੇਣਾ ਚਾਹੀਦਾ ਹੈ।

Load More Related Articles

Check Also

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ ਸ਼ਿਕਾਇਤਕਰਤਾ ਅਨੁਸਾਰ ਐਸਐਚਓ…