ਹਰਚੰਦ ਬਰਸਟ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ:
ਪੰਜਾਬ ਮੰਡੀ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਇੱਥੋਂ ਦੇ ਫੇਜ਼-11 (ਸੈਕਟਰ-65ਏ) ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਹੋਰ ਸੀਨੀਅਰ ਆਗੂ ਮੌਜੂਦ ਸਨ। ਜਿਨ੍ਹਾਂ ਨੇ ਬਰਸਟ ਨੂੰ ਚੇਅਰਮੈਨ ਦਾ ਅਹੁਦਾ ਸੰਭਾਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਨਵੀਆਂ ਉਚਾਈਆਂ ਹਾਸਲ ਕਰੇਗਾ।
ਸ੍ਰੀ ਬਰਸਟ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਨਵੀਂ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣਗੇ ਅਤੇ ਲੋਕ ਹਿੱਤ ਵਿੱਚ ਪੰਜਾਬ ਅਤੇ ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨਗੇ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਜਸਵਿੰਦਰ ਸਿੰਘ ਰਮਦਾਸ, ਅਜੀਤਪਾਲ ਸਿੰਘ ਕੋਹਲੀ, ਮਾ. ਜਗਸੀਰ ਸਿੰਘ, ਵਿਜੈ ਸਿੰਗਲਾ, ਗੁਰਮੀਤ ਸਿੰਘ ਖੁੱਡੀਆਂ, ਵਰਿੰਦਰ ਗੋਇਲ, ਚਰਨਜੀਤ ਸਿੰਘ ਚੰਨੀ, ਗੁਰਦਿੱਤ ਸਿੰਘ ਸੇਖੋਂ, ਜਮੀਲੂ ਰਹਿਮਾਨ, ਦੇਵਿੰਦਰਜੀਤ ਸਿੰਘ ਲਾਡੀ ਧੋਸ, ਕੁਲਜੀਤ ਸਿੰਘ ਰੰਧਾਵਾ, ਰਜਿੰਦਰਪਾਲ ਕੌਰ ਛੀਨਾ, ਨਰੇਸ਼ ਕਟਾਰੀਆ, ਅਮਰਪਾਲ ਸਿੰਘ, ਅਮਨਦੀਪ ਕੌਰ, ਕੁਲਵੰਤ ਸਿੰਘ ਪੰਡੋਰੀ, ਪ੍ਰਿੰਸੀਪਲ ਬੁੱਧ ਰਾਮ, ਲਾਭ ਸਿੰਘ ਉੱਗੋਕੇ, ਬਲਕਾਰ ਸਿੰਘ ਡੀਸੀਪੀ, ਫੌਜਾ ਸਿੰਘ ਸਰਾਰੀ, ਜਗਦੀਪ ਸਿੰਘ ਕਾਕਾ ਬਰਾੜ, ਨੀਨਾ ਮਿੱਤਲ, ਮਨਜੀਤ ਸਿੰਘ ਬਿਲਾਸਪੁਰ, ਦਲਜੀਤ ਸਿੰਘ ਗਰੇਵਾਲ ਭੋਲਾ, ਸਰਵਨ ਸਿੰਘ ਧੁੰਨ, ਕੁਲਵੰਤ ਸਿੰਘ ਸ਼ਤਰਾਣਾ, ਡਾ. ਅਜੈ ਗੁਪਤਾ, ਸਰਬਜੀਤ ਕੌਰ ਮਾਣੂਕੇ ਸਮੇਤ ਚੇਅਰਮੈਨ ਸੰਨੀ ਆਹਲੂਵਾਲੀਆ, ਆਪ ਆਗੂ ਵਿਨੀਤ ਵਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …