ਸੰਤ ਈਸ਼ਰ ਸਿੰਘ ਸਕੂਲ ਦੇ ਬਾਨੀ ਹਰਦੀਪ ਕੌਰ ਗਿੱਲ ਦਾ ਅੰਤਿਮ ਸਸਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਅਤੇ ਸੈਕਟਰ-70 ਦੇ ਬਾਨੀ ਡਾਇਰੈਕਟਰ ਬੀਬੀ ਹਰਦੀਪ ਕੌਰ ਗਿੱਲ ਜਿਨ੍ਹਾਂ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ, ਉਨ੍ਹਾਂ ਦਾ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਛੋਟੇ ਬੇਟੇ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਸਰਤਾਜ ਸਿੰਘ ਗਿੱਲ ਨੇ ਦਿਖਾਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਮਾਜਿਕ, ਸਿਆਸੀ ਨੁਮਾਇੰਦੇ, ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਉਨ੍ਹਾਂ ਦੇ ਸਨੇਹੀਆਂ ਨੇ ਅੰਤਿਮ ਵਿਦਾਇਗੀ ਦਿੱਤੀ।
ਇਸ ਮੌਕੇ ਸਥਾਨਕ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ, ਮੁਹਾਲੀ ਦੇ ਮੇਅਰ ਕੁਲਵੰਤ ਸਿੰਘ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਿਰਨਬੀਰ ਸਿੰਘ ਕੰਗ, ਮੁੱਖ ਮੰਤਰੀ ਦੀ ਸਾਬਕਾ ਓਐਸਡੀ ਲਖਵਿੰਦਰ ਕੌਰ ਗਰਚਾ, ਬਲਜੀਤ ਸਿੰਘ ਕੁੰਭੜਾ ਪ੍ਰਧਾਨ ਅਕਾਲੀ ਦਲ ਮੁਹਾਲੀ ਸ਼ਹਿਰੀ, ਫੂਲਰਾਜ ਸਿੰਘ, ਗੁਰਮੀਤ ਸਿੰਘ ਵਾਲੀਆ, ਪਰਮਜੀਤ ਸਿੰਘ ਕਾਹਲੋਂ, ਕੁਲਜੀਤ ਸਿੰਘ ਬੇਦੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਕੁਲਦੀਪ ਕੌਰ ਕੰਗ, ਹਰਪਾਲ ਸਿੰਘ ਚੰਨਾ, ਸਤਵੀਰ ਸਿੰਘ ਧਨੋਆ (ਸਾਰੇ ਕੌਂਸਲਰ), ਹਰਿੰਦਰਪਾਲ ਸਿੰਘ ਬਿੱਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਮੁਹਾਲੀ, ਹਰਲਾਲ ਸਿੰਘ ਸਾਬਕਾ ਡਾਇਰੈਕਟਰ ਅਕਾਦਮਿਕ ਪੰਜਾਬ ਸਕੂਲ ਸਿੱਖਿਆ ਬੋਰਡ, ਪ੍ਰੀਤਮ ਸਿੰਘ ਭੁਪਾਲ ਸਾਬਕਾ ਡੀ.ਪੀ.ਆਈ., ਐਮਡੀਐਸ ਸੋਢੀ, ਜੋਗਿੰਦਰ ਸਿੰਘ ਧਾਲੀਵਾਲ, ਜਸਬੀਰ ਸਿੰਘ ਜੱਸੀ, ਪਰਮਜੀਤ ਸਿੰਘ ਹੈਪੀ, ਸੰਤ ਈਸ਼ਰ ਸਿੰਘ ਸਕੂਲਾਂ ਦੇ ਮੈਨੇਜਰ ਅਮਰਜੀਤ ਸਿੰਘ, ਫੇਜ਼-7 ਦੀ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ। ਬੀਬੀ ਹਰਦੀਪ ਕੌਰ ਗਿੱਲ ਦੀ ਅੰਤਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 3 ਫਰਵਰੀ ਸ਼ਨਿੱਚਵਾਰ ਨੂੰ ਗੁਰਦੁਆਰਾ ਅੰਗੀਠਾ ਸਾਹਿਬ, ਲੰਬਿਆਂ, ਨੇੜੇ ਅੰਤਰਰਾਜ਼ੀ ਬੱਸ ਸਟੈਂਡ ਫੇਜ਼-8 ਵਿੱਚ ਹੋਵੇਗਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…