ਹਰਦਿਆਲ ਸਿੰਘ ਮਾਨ ਨੇ 126 ਵੋਟਾਂ ਨਾਲ ਜਿੱਤੀ ਗੁਰਦੁਆਰਾ ਸਾਹਿਬ ਫੇਜ਼-1 ਦੇ ਪ੍ਰਧਾਨ ਦੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਦੀ ਪ੍ਰਧਾਨਗੀ ਦੀ ਚੋਣ ਵਿੱਚ ਹਰਦਿਆਲ ਸਿੰਘ ਮਾਨ ਪ੍ਰਧਾਨ ਚੁਣੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਚੋਣ ਲਈ ਮਹਿੰਦਰ ਸਿੰਘ ਲੂਣਾ ਸਾਬਕਾ ਸ਼ੈਸ਼ਨ ਜੱਜ, ਕਿਰਪਾਲ ਸਿੰਘ, ਅਮਰਜੀਤ ਸਿੰਘ ਪਟਿਆਲਵੀ ਉਪਰ ਆਧਾਰਿਤ ਚੋਣ ਕਮੇਟੀ ਬਣਾਈ ਗਈ ਸੀ। ਜਿਸ ਦੀ ਦੇਖ ਰੇਖ ਵਿੱਚ ਹੋਈ ਚੋਣ ਵਿੱਚ ਹਰਦਿਆਲ ਸਿੰਘ ਮਾਨ ਨੂੰ 355 ਅਤੇ ਮਨੋਹਰ ਸਿੰਘ ਨੂੰ 229 ਵੋਟਾਂ ਪਈਆਂ। ਇਸ ਤਰ੍ਹਾਂ ਹਰਦਿਆਲ ਸਿੰਘ ਮਾਨ ਨੂੰ ਅਗਲੇ ਦੋ ਸਾਲ ਲਈ ਪ੍ਰਧਾਨ ਚੁਣ ਲਿਆ ਗਿਆ। ਸ੍ਰੀ ਮਾਨ ਪਹਿਲੀ ਵਾਰ ਸਾਲ 2005 ਵਿੱਚ ਇਸ ਕਮੇਟੀ ਦੇ ਪ੍ਰਧਾਨ ਬਣੇ ਸਨ ਅਤੇ ਉਹ ਕਈ ਵਾਰ ਲਗਾਤਾਰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਸ੍ਰੀ ਹਰਦਿਆਲ ਸਿੰਘ ਮਾਨ ਗੁਰਦੁਆਰਾ ਤਾਲਮੇਲ ਕਮੇਟੀ ਦੇ ਕਈ ਸਾਲ ਲਗਾਤਾਰ ਪ੍ਰਧਾਨ ਰਹੇ ਹਨ। ਇਸ ਮੌਕੇ ਸ੍ਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੰਗਤ ਨੇ ਜੋ ਸੇਵਾ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

Load More Related Articles
Load More By Nabaz-e-Punjab
Load More In General News

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …