Nabaz-e-punjab.com

ਸਮਾਜ ਸੇਵੀ ਹਰੀ ਕ੍ਰਿਸ਼ਨ ਹੈਰੀ ਰੀਪਬਲਿਕਨ ਪਾਰਟੀ ਦੇ ਉੱਤਰੀ ਭਾਰਤ ਦੇ ਸਕੱਤਰ ਨਿਯੁਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੁਲਾਈ:
ਪਿਛਲੇ ਕਈ ਸਾਲਾਂ ਤੋਂ ਸਮਾਜ ਸੇਵਾ ਖੇਤਰ ਵਿੱਚ ਕੰਮ ਕਰਦੇ ਹੋਏ ਅਗਾਂਹਵਧੂ ਨੌਜਵਾਨ ਹਰੀ ਕ੍ਰਿਸ਼ਨ ਹੈਰੀ ਨੂੰ ਰੀਪਬਲਿਕਨ ਪਾਰਟੀ ਆਫ਼ ਇੰਡੀਆ ਵੱਲੋਂ ਉੱਤਰੀ ਭਾਰਤ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਕੇਂਦਰੀ ਮੰਤਰੀ ਸੋਸ਼ਲ ਜਸਟਿਸ ਅਤੇ ਇੰਪਰੂਵਮੈਂਟ ਦੀ ਸਿਫ਼ਾਰਸ਼ ’ਤੇ ਪਾਰਟੀ ਦੇ ਜਨਰਲ ਸਕੱਤਰ ਮੋਹਨ ਲਾਲ ਪਾਟੇਲ ਵੱਲੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਹਰੀ ਕ੍ਰਿਸ਼ਨ ਹੈਰੀ ਪਹਿਲਾਂ ਮਾਨਵ ਅਧਿਕਾਰ ਜਨ ਸ਼ਕਤੀ ਪਾਰਟੀ ਦੇ ਕੌਮੀ ਇੰਚਾਰਜ ਦੇ ਅਹੁਦੇ ’ਤੇ ਕੰਮ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਉੱਤਰਾਖੰਡ ਤੇ ਜੰਮੂ ਕਸ਼ਮੀਰ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਸੰਗਠਿਤ ਕਰਨਗੇ।
ਸ੍ਰੀ ਹਰੀ ਕਿਸ਼ਨ ਹਰੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਰਾਸ਼ਟਰੀ ਪ੍ਰਧਾਨ ਅਠਾਵਲੇ ਦੀਆਂ ਨੀਤੀਅ ਨੂੰ ਅੱਗੇ ਤੋਰਦੇ ਹੋਏ ਗਰੀਬਾਂ, ਮਜ਼ਦੂਰਾਂ, ਲੋੜਵੰਦਾਂ ਅਤੇ ਸਮਾਜ ਦੇ ਅਣਗੌਲੇ ਵਰਗ ਨੂੰ ਬਰਾਬਰ ਦੇ ਅਧਿਕਾਰ ਦਿਵਾਉਣਾ ਅਤੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਦੇਸ਼ ਜਾਂ ਕੌਮ ਤਾਂ ਹੀ ਤਰੱਕੀ ਕਰ ਸਕਦੀ ਹੈ ਜੇਕਰ ਉਸ ਅੰਦਰ ਰਹਿਣ ਵਾਲੇ ਹਰ ਵਰਗ ਦੇ ਲੋਕਾਂ ਨੂੰ ਬਰਾਬਰਤਾ ਦੇ ਅਧਿਕਾਰ ਅਤੇ ਬੁਨਿਆਂਦੀ ਸਹੂਲਤਾਂ ਮਿਲ ਸਕਣ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਉਹ ਵੱਖ ਵੱਖ ਪਿੰਡਾਂ, ਸ਼ਹਿਰਾਂ ਵਿੱਚ ਜਾ ਕੇ ਪਾਰਟੀ ਦੇ ਸੰਗਠਨ ਕਾਇਮ ਕਰਕੇ ਮੈਂਬਰਸ਼ਿਪ ਸ਼ੁਰੂ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਵਾਈਸ ਪ੍ਰਧਾਨ ਕੇ.ਆਰ. ਖਲਮਾਇਕ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪੱਧਰ ਕਨਵੈਨਸ਼ਨਾਂ…