Share on Facebook Share on Twitter Share on Google+ Share on Pinterest Share on Linkedin ਹਰਦਿਆਲ ਮਾਨ ਨੇ ਪਤਨੀ ਦੀ ਮੌਤ ਉਪਰੰਤ ਮ੍ਰਿਤਕ ਸਰੀਰ ਖੋਜ ਕਾਰਜਾਂ ਲਈ ਪੀਜੀਆਈ ਨੂੰ ਕੀਤਾ ਦਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ: ਗੁਰਦੁਆਰਾ ਤਾਲਮੇਲ ਕਮੇਟੀ ਦੇ ਸਾਬਕਾ ਚੇਅਰਮੈਨ ਹਰਦਿਆਲ ਸਿੰਘ ਮਾਨ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਬੀਬੀ ਹਰਭਜਨ ਕੌਰ (74) ਦਾ ਲੰਘੀ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲ ਰਹੇ ਸੀ। ਕਿੱਤੇ ਵਜੋਂ ਅਧਿਆਪਕਾਂ ਰਹੀ ਬੀਬੀ ਹਰਭਜਨ ਕੌਰ ਨੇ ਮਰਨ ਉਪਰੰਤ ਆਪਣਾ ਸਰੀਰ ਪੀਜੀਆਈ ਨੂੰ ਖੋਜ ਖੇਤਰ ਦੀ ਵਰਤੋਂ ਲਈ ਦਾਨ ਕਰਨ ਦੇ ਫਾਰਮ ਭਰੇ ਹੋਏ ਸਨ। ਜਿਸਦੇ ਚੱਲਦਿਆਂ ਅੱਜ ਸ੍ਰੀ ਮਾਨ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਪੀਜੀਆਈ ਨੂੰ ਸੂਚਿਤ ਕਰਕੇ ਮ੍ਰਿਤਕ ਸਰੀਰ ਪੀਜੀਆਈ ਵਿੱਚ ਖੋਜ ਕੇਂਦਰ ਨੂੰ ਸੌਂਪ ਦਿੱਤਾ ਗਿਆ। ਇਸ ਮੌਕੇ ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਮਨਜੀਤ ਸਿੰਘ ਭੱਲਾ, ਸਤਪਾਲ ਸਿੰਘ ਬਾਗੀ, ਸੰਤੋਖ ਸਿੰਘ, ਹਰਿੰਦਰ ਸਿੰਘ, ਜਰਨੈਲ ਸਿੰਘ ਸਮੇਤ ਸ਼ਹਿਰ ਦੀਆਂ ਕਈ ਸ਼ਖ਼ਸੀਅਤਾਂ, ਰਿਸ਼ਤੇਦਾਰ ਨੇ ਜਿੱਥੇ ਬੀਬੀ ਹਰਭਜਨ ਕੌਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਉੱਥੇ ਬੀਬੀ ਹਰਭਜਨ ਕੌਰ ਵੱਲੋਂ ਮ੍ਰਿਤਕ ਸਰੀਰ ਪੀਜੀਆਈ ਦੇ ਡਾਕਟਰਾਂ ਨੂੰ ਖੋਜ ਕਾਰਜਾਂ ਲਈ ਦਾਨ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਫੈਸਲੇ ਹੋਰਨਾਂ ਲਈ ਪ੍ਰੇਰਣਾ ਸਰੋਤ ਬਣਦੇ ਹਨ ਅਤੇ ਡਾਕਟਰਾਂ ਨੂੰ ਨਵੀਆਂ ਖੋਜਾਂ ਕਰਨ ਲਈ ਕਾਫ਼ੀ ਮਦਦਗਾਰ ਸਾਬਤ ਹੁੰਦੇ ਹਨ। ਬੀਬੀ ਹਰਭਜਨ ਕੌਰ ਦੀ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 25 ਜਨਵਰੀ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਵਿੱਚ ਦੁਪਹਿਰ 12 ਵਜੇ ਤੋਂ ਲੈ ਕੇ 1 ਵਜੇ ਤੱਕ ਹੋਵੇਗੀ। ਉਪਰੰਤ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ