ਹਰਿੰਦਰ ਸੰਧੂ ਨੇ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤ ਕੇ ਮੁਹਾਲੀ ਦਾ ਨਾਂ ਰੌਸ਼ਨ ਕੀਤਾ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, ਮੁਹਾਲੀ, 21 ਅਕਤੂਬਰ:
ਚੀਨ ਵਿਖੇ ਕਾਰਵਾਈਆਂ ਏਸ਼ਿਆਈ ਖੇਡਾਂ 2023 ਵਿੱਚ ਹਰਿੰਦਰ ਪਾਲ ਸਿੰਘ ਸੰਧੂ ਅਤੇ ਦੀਪਿਕਾ ਪੱਲੀਕਲ ਕਾਰਤਿਕ ਨੇ ਸਕੁਐਸ਼ ਦੇ ਮਿਕਸਡ ਡਬਲਜ਼ ਮੁਕਾਬਲੇ ਵਿੱਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ। ਹਰਿੰਦਰ ਪਾਲ ਸਿੰਘ ਸੰਧੂ ਵੱਲੋਂ ਦੋ ਸੋਨ ਤਮਗੇ ਜਿੱਤਣ ਦੀ ਖੁਸ਼ੀ ਅਤੇ ਵਾਹਿਗੁਰੂ ਦਾ ਸ਼ਕਰਾਨਾ ਕਰਨ ਲਈ ਉਨ੍ਹਾਂ ਦੇ ਪਰਿਵਾਰ ਵੱਲੋਂ ਮੁਹਾਲੀ ਦੇ ਸੈਕਟਰ-69 ਦੇ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।
ਇਸ ਮੌਕੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਵੀ ਆਪਣੇ ਸਾਥੀਆਂ ਨਾਲ ਗੁਰੂ ਦੇ ਚਰਨਾਂ ਵਿੱਚ ਹਾਜ਼ਰੀ ਭਰੀ। ਇਸ ਦੌਰਾਨ ਰਾਗੀ ਜੱਥੇ ਨੇ ਗੁਰਬਾਣੀ ਕੀਰਤਨ ਨਾਲ ਸਭ ਨੂੰ ਨਿਹਾਲ ਕੀਤਾ।
ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਖਿਡਾਰੀ ਹਰਿੰਦਰ ਸਿੰਘ ਸੰਧੂ ਨੂੰ ਸੋਨ ਤਮਗਾ ਜਿੱਤਣ ‘ਤੇ ਵਧਾਈ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਹਰਿੰਦਰ ਸਿੰਘ ਸੰਧੂ ਦੇ ਪਿਤਾ ਸਾਬਕਾ ਐੱਸਪੀ ਹਰਪਾਲ ਸਿੰਘ ਅਤੇ ਸਮੁੱਚੇ ਪਰਿਵਾਰ ਮਿਲ ਕੇ ਇਸ ਵੱਡੀ ਉਪਲਬਧੀ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੱਚਮੁੱਚ ਭਾਰਤ ਲਈ ਇੱਕ ਇਤਿਹਾਸਕ ਪਲ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਏਸ਼ਿਆਈ ਖੇਡਾਂ ਵਿੱਚ ਭਾਰਤ ਦੇ ਖਿਡਾਰੀਆਂ ਨੇ ਇਸ ਵਾਰ ਇਤਿਹਾਸ ਰਚ ਦਿੱਤਾ ਹੈ। ਹਰਿੰਦਰ ਸਿੰਘ ਦੇ ਨਾਲ-ਨਾਲ ਪੰਜਾਬ ਦੇ ਕਈ ਖਿਡਾਰੀਆਂ ਨੇ ਦੇਸ਼ ਦੇ ਨਾਲ ਪੰਜਾਬ ਦਾ ਵੀ ਮਾਣ ਵਧਾਇਆ ਹੈ। ਹਰਿੰਦਰ ਸਿੰਘ ਨੇ ਵੀ ਸੋਨ ਤਮਗਾ ਜਿੱਤ ਕੇ ਪੂਰੇ ਮੋਹਾਲੀ ਜ਼ਿਲ੍ਹੇ ਦਾ ਵੀ ਨਾਂ ਚਮਕਾ ਦਿੱਤਾ ਹੈ।
ਬੇਸ਼ੱਕ ਹਰਿੰਦਰ ਸਿੰਘ ਦੀ ਇਹ ਮਿਹਨਤ ਅਤੇ ਕਾਮਯਾਬੀ ਹੋਰ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਪੰਜਾਬੀ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕਰਕੇ ਦੇਸ਼ ਦੀ ਝੋਲੀ ਵਿੱਚ ਸੋਨ ਤਮਗੇ ਪਾਏ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਖਿਡਾਰੀਆਂ ਦਾ ਮਾਣ-ਸਨਮਾਨ ਕੀਤਾ ਜਾ ਰਿਹਾ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਹੀ ਖੇਡਾਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਵਚਨਵੱਧ ਹੈ। ਉਨ੍ਹਾਂ ਕਿਹਾ ਖੇਡਾਂ ਨੌਜਵਾਨ ਤੇ ਬੱਚਿਆਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਲਈ ਅਹਿਮ ਰੋਲ ਅਦਾ ਕਰਦੀਆਂ ਹਨ। ਖੇਡਾਂ ਹੀ ਅਜਿਹਾ ਸਾਧਨ ਹਨ, ਜਿਹਨਾਂ ਨਾਲ ਨੌਜਵਾਨ ਪੀੜੀ ਨਸ਼ਿਆ ਤੋਂ ਦੂਰ ਰਹਿ ਸਕਦੀ ਹੈ।
ਇਸ ਮੌਕੇ ਸਾਬਕਾ ਕੌਂਸਲਰ ਫੂਲਰਾਜ ਸਿੰਘ, ਕੁਲਦੀਪ ਸਿੰਘ ਸਮਾਣਾ, ਰਾਜੀਵ ਵਸ਼ਿਸ਼ਟ, ਆਰ.ਪੀ. ਸ਼ਰਮਾ, ਅਕਬਿੰਦਰ ਸਿੰਘ ਗੋਸਲ, ਹਰਪਾਲ ਸਿੰਘ ਚੰਨਾ, ਨੰਬਰਦਾਰ ਹਰਸੰਗਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ ਕੈਬਨਿਟ ਮੰਤਰੀ…