ਹਰਜੀਤ ਰੋਮੀ ਸਰਪੰਚ, ਰਾਹੁਲ-ਪ੍ਰਿਅੰਕਾ ਗਾਂਧੀ ਸੈਨਾ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਜਲਦੀ ਹੀ ਤਹਿਸੀਲ ਅਤੇ ਬਲਾਕ ਪੱਧਰ ਦੀਆਂ ਇਕਾਈਆਂ ਕਾਇਮ ਹੋਣਗੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ:
ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਧੀਨ ਪੈਂਦੇ ਪਿੰਡ ਢਕੋਰਾਂ ਖੁਰਦ ਦੇ ਸਰਪੰਚ ਹਰਜੀਤ ਸਿੰਘ ਰੋਮੀ ਨੂੰ ਅੱਜ ਰਾਹੁਲ-ਪ੍ਰਿਅੰਕਾ ਗਾਂਧੀ ਸੈਨਾ ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ ਹੈ। ਕੋਵਿਡ-19 ਮਹਾਮਾਰੀ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਅੱਜ ਕਰਵਾਏ ਗਏ ਇੱਕ ਸਾਦੇ ਸਮਾਗਮ ਦੌਰਾਨ ਰਾਹੁਲ ਪ੍ਰਿਅੰਕਾ ਗਾਂਧੀ ਸੈਨਾ ਦੇ ਸੂਬਾ ਯੂਥ ਪ੍ਰਧਾਨ ਸੰਜੀਵ ਕੁਮਾਰ ਵਿੱਕੀ ਨੇ ਹਰਜੀਤ ਸਿੰਘ ਰੋਮੀ ਨੂੰ ਇਹ ਜਿੰਮੇਵਾਰੀ ਸੌਂਪਦਿਆਂ ਕਿਹਾ ਕਿ ਪਹਿਲਾਂ ਤੋਂ ਹੀ ਲਗਾਤਾਰ ਕਾਂਗਰਸ ਪਾਰਟੀ ਲਈ ਕੰਮ ਕਰਨ ਵਾਲੇ ਰੋਮੀ ਸਰਪੰਚ ਵਰਗੇ ਨੌਜਵਾਨਾਂ ਦੀ ਬਦੌਲਤ ਹੀ ਕਾਂਗਰਸ ਪਾਰਟੀ ਪਿੰਡ ਪੱਧਰ ਤੇ ਮਜਬੂਤ ਹੋ ਰਹੀ ਹੈ ਅਤੇ ਜਗਜੀਤ ਸਿੰਘ ਲੱਕੀ ਸੂਬਾ ਪ੍ਰਧਾਨ ਵੱਲੋਂ ਹਰਜੀਤ ਸਿੰਘ ਰੋਮੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਦੂਰਦਰਸ਼ੀ ਤੇ ਅਗਾਂਹਵਧੂ ਸੋਚ ਨੂੰ ਦੇਖਦਿਆਂ ਹੀ ਉਨ੍ਹਾਂ ਨੂੰ ਜਿਲ੍ਹੇ ਦੀ ਯੂਥ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਡਿਤ ਜਗਦੀਸ਼ ਸ਼ਰਮਾ ਕੌਮੀ ਪ੍ਰਧਾਨ ਰਾਹੁਲ ਪ੍ਰਿਅੰਕਾ ਗਾਂਧੀ ਸੈਨਾ ਦੀ ਅਗਵਾਈ ਹੇਠ ਉਨ੍ਹਾਂ ਦੀ ਜਥੇਬੰਦੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਬੂਥ ਪੱਧਰ ਤੇ ਪਹਿਰਾ ਦਿੱਤਾ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ ਨਿਯੁਕਤ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਰੋਮੀ ਨੇ ਜਥੇਬੰਦੀ ਦੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ। ਉਨ੍ਹਾਂ ਇਸ ਮੌਕੇ ਆਮ ਲੋਕਾਂ ਨੂੰ ਕੋਵਿਡ-19 ਕਰੋਨਾ ਮਹਾਂਮਾਰੀ ਤੋਂ ਬਚਣ ਲਈ ਰਾਜ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਇਹ ਸਮਾਗਮ ਬਿਲਕੁਲ ਸਾਦਾ ਰੱਖਿਆ ਗਿਆ ਹੈ। ਰੋਮੀ ਨੇ ਕਿਹਾ ਕਿ ਜਲਦੀ ਹੀ ਉਹ ਤਹਿਸੀਲ ਅਤੇ ਬਲਾਕ ਪੱਧਰ ਤੇ ਮੀਟਿੰਗਾਂ ਕਰਕੇ ਇਸ ਜਥੇਬੰਦੀ ਦੀ ਯੂਥ ਇਕਾਈ ਨੂੰ ਮਜਬੂਤ ਕਰਨਗੇ ਅਤੇ ਪਿੰਡ ਪੱਧਰ ’ਤੇ ਇਕਾਈਆਂ ਕਾਇਮ ਕਰਕੇ ਕਾਂਗਰਸ ਪਾਰਟੀ ਦੇ ਹੱਥ ਮਜਬੂਤ ਕੀਤੇ ਜਾਣਗੇ।
ਇਸ ਮੌਕੇ ਨਰਿੰਦਰ ਸਿੰਘ ਢਕੋਰਾਂ ਮੈਂਬਰ ਬਲਾਕ ਸੰਮਤੀ, ਰਾਜ ਕੁਮਾਰ ਰਾਜੂ ਨਗਲਾ, ਹਰਿੰਦਰ ਸਿੰਘ ਲੋਹਗੜ੍ਹ, ਅੰਮ੍ਰਿਤਪਾਲ ਸਿੰਘ, ਜਸਵਿੰਦਰ ਸਿੰਘ ਲਾਲਾ, ਬਲਜੀਤ ਸਿੰਘ, ਹਰਜੀਤ ਸਿੰਘ ਪੱਪੀ, ਪਰਦੀਪ ਸਿੰਘ ਘੜੂੰਆਂ, ਪ੍ਰਿਤਪਾਲ ਸਿੰਘ ਗੁੱਡੂ ਕੰਸਾਲਾ ਅਤੇ ਹੋਰਨਾਂ ਨੇ ਹਰਜੀਤ ਸਿੰਘ ਰੋਮੀ ਦੀ ਇਸ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ।

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…