Nabaz-e-punjab.com

ਹਰਜਿੰਦਰ ਸਿੰਘ ਠੇਕੇਦਾਰ ਨੇ ਬੈਕਫਿੰਕੋ ਦੇ ਚੇਅਰਮੈਨ ਅਤੇ ਮੁਹੰਮਦ ਗੁਲਾਬ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਆਰਥਿਕ ਤੌਰ ’ਤੇ ਕਮਜ਼ੋਰ ਲੋਕ ਸਵੈ-ਰੁਜ਼ਗਾਰ ਲਈ ਭਲਾਈ ਸਕੀਮਾਂ ਦਾ ਲਾਭ ਲੈਣ: ਸਾਧੂ ਸਿੰਘ ਧਰਮਸੋਤ

ਪੱਛੜੀਆਂ ਸ਼ੇਣੀਆਂ ਦੇ ਵਿਕਾਸ ਲਈ ਵਿਸ਼ੇਸ਼ ਯਤਨ ਕਰਾਂਗੇ: ਠੇਕੇਦਾਰ

ਬੋਰਡ ਆਫ਼ ਡਾਇਰੈਕਟਰ ਦੀ ਮੈਂਬਰ ਸਵਰਨਜੀਤ ਕੌਰ ਨੇ ਵੀ ਸੰਭਾਲਿਆ ਅਹੁਦਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਸਤੰਬਰ:
ਹਰਜਿੰਦਰ ਸਿੰਘ ਠੇਕੇਦਾਰ ਨੇ ਪੱਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬਤੌਰ ਚੇਅਰਮੈਨ ਅਤੇ ਮੁਹੰਮਦ ਗੁਲਾਬ ਨੇ ਵਾਈਸ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲ ਲਿਆ। ਦੋਵਾਂ ਨੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਵਿਧਾਇਕ ਧਰਮਬੀਰ ਅਗਨੀਹੋਤਰੀ ਅਤੇ ਜਿਲ੍ਹਾ ਅੰਮਿ੍ਰਤਸਰ ਅਤੇ ਲੁਧਿਆਣਾ ਦੇ ਪਤਵੰਤਿਆਂ ਦੀ ਹਾਜ਼ਰੀ ’ਚ ਆਪਣੇ ਅਹੁਦੇ ਸੰਭਾਲੇ। ਇਸ ਮੌਕੇ ਬੈਕਫਿੰਕੋ ਬੋਰਡ ਆਫ਼ ਡਾਇਰੈਕਟਰ ਦੀ ਮੈਂਬਰ ਸ੍ਰੀਮਤੀ ਸਵਰਨਜੀਤ ਕੌਰ ਨੇ ਵੀ ਆਪਣਾ ਅਹੁਦਾ ਸੰਭਾਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਹਰਜਿੰੰਦਰ ਸਿੰਘ ਠੇਕੇਦਾਰ ਕਾਬਲ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਉਹ ਬਤੌਰ ਚੇਅਰਮੈਨ ਆਪਣੀ ਡਿੳੂਟੀ ਬਾਖੂਬੀ ਨਿਭਾਉਣਗੇ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਦੀ ਭਲਾਈ ਲਈ ਕਾਰਜ ਕਰਨਗੇ। ਉਨ੍ਹਾਂ ਸੂਬੇ ਦੇ ਆਰਥਿਮ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲਣ ਦੀ ਅਪੀਲ ਵੀ ਕੀਤੀ। ਚੇਅਰਮੈਨ ਅਤੇ ਵਾਈਸ ਚੇਅਰਮੈਨ ਨੇ ਆਪਣੇ ਅਹੁਦੇ ਸੰਭਾਲਣ ਮਗਰੋਂ ਕਿਹਾ ਕਿ ਉਹ ਪੱਛੜੀਆਂ ਸ਼ੇਣੀਆਂ ਦੇ ਵਿਕਾਸ ਲਈ ਵਿਸ਼ੇਸ਼ ਯਤਨ ਕਰਨਗੇ। ਉਨ੍ਹਾਂ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਸਵੈ-ਰੁਜਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਆਰਥਿਕ ਮਿਆਰ ਉੱਚਾ ਚੱੁਕਣ ਲਈ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਬੈਕਫਿੰਕੋ, ਰਾਸ਼ਟਰੀ ਪੱਛੜੀਆ ਸ੍ਰੇਣੀਆਂ ਵਿੱਤ ਅਤੇ ਵਿਕਾਸ ਕਾਰਪੋਰੇਸ਼ਨ (ਐਨ.ਬੀ.ਸੀ.ਐਫ.ਡੀ.ਸੀ.) ਅਤੇ ਰਾਸ਼ਟਰੀ ਘੱਟ ਗਿਣਤੀ ਵਰਗ ਵਿੱਤ ਅਤੇ ਵਿਕਾਸ ਕਾਰਪੋਰੇਸ਼ਨ (ਐਨ.ਐਮ.ਡੀ.ਐਫ.ਸੀ.) ਐਨ.ਐਮ.ਡੀ.ਐਫ.ਸੀ. ਦੇ ਸਹਿਯੋਗ ਨਾਲ ਕਰਜ਼ਾ ਸਕੀਮਾਂ ਚਲਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਐਜੁਕੇਸ਼ਨ ਲੋਨ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਆ ਕਿ ਬੈਕਫਿੰਕੋ ਵੱਲੋਂ ਸਾਲ 2018-19 ਤੱਕ ਵੱਖ-ਵੱਖ ਸਕੀਮਾਂ ਅਧੀਨ 1,60,307 ਲਾਭਪਾਤਰੀਆਂ ਨੂੰ 254.15 ਕਰੋੜ ਰੁਪਏ ਦੇ ਕਰਜੇ ਵੰਡੇ ਜਾ ਚੁੱਕੇ ਹਨ। ਚਾਲੂ ਵਿੱਤੀ ਸਾਲ 2019-20 ਦੌਰਾਨ ਐਨ.ਬੀ.ਸੀ.ਐਫ.ਡੀ.ਸੀ. ਸਕੀਮ ਅਧੀਨ 584 ਲਾਭਪਾਤਰੀਆਂ ਵਿੱਚ 741.00 ਲੱਖ ਰੁਪਏ ਦੇ ਕਰਜੇ ਵੰਡਣ ਦਾ ਟੀਚਾ ਨਿਸ਼ਚਿਤ ਕੀਤਾ ਗਿਆ ਹੈ। ਇਨ੍ਹਾਂ ਕਰਜਿਆਂ ਉਪਰ ਵਿਆਜ ਦੀ ਦਰ 6% ਸਲਾਨਾ ਹੈ। ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਠੇਕੇਦਾਰ ਸਾਲ 2002 ਤੋਂ 2007 ਤੱਕ ਅੰਮਿ੍ਰਤਸਰ ਤੋਂ ਵਿਧਾਇਕ ਰਹਿ ਚੁੱਕੇ ਹਨ। ਉਹ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਅਤੇ ਪੰਜਾਬ ਸਟੇਟ ਫੋਰੈਸਟ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਦੀਆਂ ਵਧੀਆ ਸੇਵਾਵਾ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮੁਹੰਮਦ ਗੁਲਾਬ ਪਿਛਲੇ 10 ਸਾਲਾਂ ਤੋਂ ਸਮਾਜ ਭਲਾਈ ਦੇ ਕੰਮ ਕਰ ਰਹੇ ਹਨ। ਇਸ ਮੌਕੇ ਪੰਜਾਬ ਸਟਾਫ ਸਿਲੈਕਸ਼ਨ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਪੰਜਾਬ ਖਾਦੀ ਤੇ ਪੇਂਡੂ ਉਦਯੋਗ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਮਮਤਾ ਦੱਤਾ, ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਸ. ਭੁਪਿੰਦਰ ਸਿੰਘ, ਸਹਾਇਕ ਜਨਰਲ ਮੈਨੇਜਰ ਸ. ਅਮਰਜੀਤ ਸਿੰਘ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …