ਚੋਣਾਂ ਸਮੇਤ ਹਰੇਕ ਸਮਾਜਿਕ ਕਾਰਜ ਦੀ ਚੜ੍ਹਦੀ ਕਲਾਂ ਵਿੱਚ ਬੀਬੀਆਂ ਯੋਗਦਾਨ ਅਹਿਮ: ਹਰਮਨਪ੍ਰੀਤ ਪ੍ਰਿੰਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਨਗਰ ਨਿਗਮ ਦੇ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਵੱਲੋਂ ਫੇਜ਼-3ਬੀ1 ਵਿੱਚ ਚੋਣ ਮੀਟਿੰਗ ਕੀਤੀ ਗਈ। ਇਸ ਮੌਕੇ ਚੰਦੂਮਾਜਰਾ ਦੀ ਧਰਮ ਪਤਨੀ ਬਲਵਿੰਦਰ ਕੌਰ ਚੰਦੂਮਾਜਰਾ ਅਤੇ ਨੂੰਹ ਨਵਪ੍ਰੀਤ ਕੌਰ ਚੰਦੂਮਾਜਰਾ ਨੇ ਸ਼ਿਰਕਤ ਕੀਤੀ। ਜਿਨ੍ਹਾਂ ਦਾ ਪ੍ਰਿੰਸ ਦੀ ਧਰਮ ਪਤਨੀ ਨੈਨਸੀ ਪ੍ਰਿੰਸ ਵਾਲੀਆ ਵੱਲੋਂ ਸਵਾਗਤ ਕੀਤਾ ਗਿਆ।
ਇਸ ਮੌਕੇ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਕੋਈ ਵੀ ਚੋਣ ਜਿੱਤਣ ਜਾਂ ਹੋਰ ਕਿਸੇ ਵੀ ਸਮਾਜਿਕ ਕਾਰਜ ਵਿੱਚ ਭੈਣਾਂ ਅਤੇ ਮਾਤਾਵਾਂ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਛੋਟੀ ਜਿਹੀ ਮੀਟਿੰਗ ਵਿੱਚ ਵੱਡੀ ਗਿਣਤੀ ਪਹੁੰਚੀਆਂ ਅੌਰਤਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਚੰਦੂਮਾਜਰਾ ਨੂੰ ਇੱਥੋਂ ਵੱਡੀ ਲੀਡ ਨਾਲ ਜਿਤਾ ਕੇ ਦੁਬਾਰਾ ਲੋਕ ਸਭਾ ਵਿੱਚ ਭੇਜਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਪੈਰਾਸ਼ੂਟ ਰਾਹੀਂ ਉਤਾਰੇ ਉਮੀਦਵਾਰ ਨੂੰ ਲੋਕ ਮੂੰਹ ਨਹੀਂ ਲਗਾ ਰਹੇ ਕਿਉਂਕਿ ਲੋਕ ਭਲੀਭਾਂਤ ਜਾਣਦੇ ਹਨ ਕਿ ਚੋਣਾਂ ਤੋਂ ਬਾਅਦ ਉਹ ਕਿਸੇ ਲੱਭੇ ਨਹੀਂ ਲੱਭਣਗੇ।
ਇਸ ਮੌਕੇ ਬੋਲਦਿਆਂ ਬੀਬੀ ਚੰਦੂਮਾਜਰਾ ਨੇ ਕਿਹਾ ਕਿ ਪ੍ਰੋ: ਚੰਦੂਮਾਜਰਾ ਨੇ ਹਲਕੇ ਦੀ ਸੇਵਾ ਵਿੱਚ ਦਿਨ ਰਾਤ ਕੰਮ ਕੀਤਾ ਹੈ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹੇ ਹਨ। ਇਸ ਦੌਰਾਨ ਇੱਥੇ ਗੈਸ ਪਾਈਪ ਲਾਈਨ ਦਾ ਪ੍ਰੋਜੈਕਟ ਅਤੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ੍ਰੀ ਨਾਂਦੇੜ ਸਾਹਿਬ ਲਈ ਉਡਾਣਾਂ ਸ਼ੁਰੂ ਹੋਈਆਂ। ਇਸ ਮੌਕੇ ਪ੍ਰਭਲੀਨ ਕੌਰ, ਕੰਵਲਜੀਤ ਕੌਰ, ਵਰਿੰਦਰ ਕੌਰ, ਰੋਜ਼ੀ ਗੋਇਲ, ਬਲਵਿੰਦਰ ਕੌਰ ਬੇਬੀ, ਰੀਤੂ ਬੰਸਲ, ਕੁਲਵਿੰਦਰ ਕੌਰ, ਦਲਜੀਤ ਕੌਰ, ਰਾਜਵੰਤ ਕੌਰ, ਨੀਸ਼ਾ ਰਾਠੌਰ, ਸਾਨੀਆ ਵਾਲੀਆ, ਨੀਤੀ, ਯਸ਼ਿਕਾ, ਮਨਜੀਤ ਕੌਰ, ਅਨੂੰ, ਨਮਰਿਤਾ, ਅਰਵਿੰਦਰ ਕੌਰ ਸਹਿਗਲ, ਵੀਨਾ ਮੌਂਗਾ, ਸੁਲੇਖਾ ਗੋਇਲ, ਗੁਰਮੀਤ ਕੌਰ, ਚੰਨਣ ਕੌਰ, ਕਮਲਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਮਹਿਲਾਵਾਂ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…