nabaz-e-punjab.com

ਮੁਹਾਲੀ ਨਗਰ ਨਿਗਮ ਅਧੀਨ ਪੱੈਦੇ ਪਿੰਡਾਂ ਦਾ ਪ੍ਰਾਪਰਟੀ ਟੈਕਸ ਮਾਫ ਕੀਤਾ ਜਾਵੇ : ਹਰਪਾਲ ਸਿੰਘ ਚੰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੂਨ:
ਕਾਬਜ਼ ਧਿਰ ਦੇ ਕੌਂਸਲਰ ਹਰਪਾਲ ਸਿੰਘ ਚੰਨਾ ਨੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਤੋਂ ਮੰਗ ਕੀਤੀ ਹੈ ਕਿ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਛੇ ਪਿੰਡਾਂ ਦਾ ਪ੍ਰਾਪਰਟੀ ਟੈਕਸ ਅਤੇ ਨਕਸ਼ਾ ਫੀਸ ਮੁਆਫ਼ ਕੀਤੇ ਜਾਣ। ਉਨ੍ਹਾਂ ਨੇ ਇਸ ਸਬੰਧੀ ਇਕ ਮੰਗ ਪੱਤਰ ਵੀ ਹਲਕਾ ਵਿਧਾਇਕ ਸਿੱਧੂ ਨੂੰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੰਨਾ ਨੇ ਕਿਹਾ ਕਿ ਨਗਰ ਨਿਗਮ ਮੁਹਾਲੀ ਵੱਲੋਂ ਨਿਗਮ ਅਧੀਨ ਆਉਂਦੇ 6 ਪਿੰਡਾਂ ਵਿਚ ਪ੍ਰਾਪਰਟੀ ਟੈਕਸ ਅਤੇ ਨਕਸ਼ਾ ਫੀਸ ਲਾਏ ਹੋਏ ਹਨ ਜਦੋੱਕਿ ਚੰਡੀਗੜ੍ਹ ਅਤੇ ਦਿਲੀ ਨਗਰ ਨਿਗਮ ਅਧੀਨ ਆਉੱਦੇ ਪਿੰਡਾਂ ਵਿਚ ਪ੍ਰਾਪਰਟੀ ਟੈਕਸ ਅਤੇ ਨਕਸ਼ਾ ਫੀਸ ਮਾਫ ਹਨ। ਉਹਨਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਇਹਨਾਂ ਪਿੰਡਾਂ ਦੇ ਨਿਵਾਸੀਆਂ ਨੇ ਆਪਣੀ ਇਸ ਮੰਗ ਲਈ ਧਰਨਾ ਵੀ ਦਿੱਤਾ ਸੀ। ਇਸ ਧਰਨੇ ਵਿਚ ਵਿਧਾਇਕ ਸਿੱਧੂ ਨੇ ਵਾਅਦਾ ਕੀਤਾ ਸੀ ਕਿ ਉਹ ਇਹ ਟੈਕਸ ਮੁਆਫ਼ ਕਰਵਾ ਦੇਣਗੇ। ਜਿਸ ਕਰਕੇ ਇਹਨਾਂ ਪਿੰਡਾਂ ਦੇ ਵਸਨੀਕਾਂ ਨੇ ਇਹ ਪ੍ਰਾਪਰਟੀ ਟੈਕਸ ਨਹੀਂ ਭਰਿਆ।
ਉਹਨਾਂ ਕਿਹਾ ਕਿ ਨਗਰ ਨਿਗਮ ਦੇ ਸਾਰੇ ਕੌਂਸਲਰਾਂ ਨੇ ਵੀ 2-8-16 ਦੀ ਨਗਰ ਨਿਗਮ ਦੀ ਮੀਟਿੰਗ ਵਿੱਚ ਮਤਾ ਪਾਸ ਕਰਕੇ ਭੇਜਿਆ ਸੀ, ਜਿਸ ਦੇ ਜਵਾਬ ਵਿਚ ਸਰਕਾਰ ਨੇ ਲਿਖਿਆ ਸੀ ਕਿ ਇਹ ਇਕ ਪਾਲਿਸੀ ਮੈਟਰ ਫੈਸਲਾ ਹੈ ਜਿਸ ਸਬੰਧੀ ਸਰਕਾਰ ਦੇ ਪੱਧਰ ਤੇ ਫੈਸਲਾ ਲਿਆ ਜਾਣਾ ਹੈ। ਇਸ ਲਈ ਇਹ ਮਾਮਲਾ ਸਰਕਾਰ ਨਾਲ ਸਿੱਧੇ ਤੌਰ ਤੇ ਟੇਕ ਅਪ ਕੀਤਾ ਜਾਵੇ। ਉਹਨਾਂ ਕਿਹਾ ਕਿ ਹੁਣ ਇਹ ਚਰਚਾ ਹੋ ਰਹੀ ਹੈ ਕਿ ਇਹ ਪ੍ਰਾਪਰਟੀ ਟੈਕਸ ਹੁਣ ਬਿਜਲੀ ਬਿਲਾਂ ਨਾਲ ਲੱਗ ਕੇ ਭੇਜਿਆ ਜਾ ਰਿਹਾ ਹੈ, ਜਿਸ ਲਈ ਇਹ ਪ੍ਰਾਪਰਟੀ ਟੈਕਸ ਹਰ ਇਕ ਨੂੰ ਭਰਨਾ ਪਵੇਗਾ ਅਤੇ ਜਿਹੜਾ ਵਿਅਕਤੀ ਇਹ ਪ੍ਰਾਪਰਟੀ ਟੈਕਸ ਨਹੀਂ ਭਰੇਗਾ ਉਸ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ। ਇਸ ਤਰ੍ਹਾਂ ਇਹਨਾਂ ਪਿੰਡਾਂ ਦੇ ਵਸਨੀਕ ਬਹੁਤ ਪ੍ਰੇਸ਼ਾਨ ਹੋ ਜਾਣਗੇ। ਉਹਨਾਂ ਮੰਗ ਕੀਤੀ ਕਿ ਦਿੱਲੀ ਅਤੇ ਚੰਡੀਗੜ੍ਹ ਦੀ ਤਰ੍ਹਾਂ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਵਿਚ ਵੀ ਪ੍ਰਾਪਰਟੀ ਟੈਕਸ ਅਤੇ ਨਕਸ਼ਾ ਫੀਸ ਮਾਫ ਕੀਤੇ ਜਾਣ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…