ਹਰਪ੍ਰੀਤ ਸਿੰਘ ਡਡਵਾਲ ਨੂੰ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ

ਐਸੋਸੀਏਸ਼ਨ ਦੇ ਜਨਰਲ ਇਜਲਾਸ ਦੌਰਾਨ ਸਰਬਸੰਮਤੀ ਨਾਲ ਹੋਈ ਪ੍ਰਧਾਨ ਦੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਇੱਥੋਂ ਦੇ ਫੇਜ਼-10 ਸਥਿਤ ਇਕ ਹੋਟਲ ਵਿੱਚ ਅੱਜ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਜਨਰਲ ਇਜਲਾਸ ਦੌਰਾਨ ਸੰਸਥਾ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਡਡਵਾਲ ਨੂੰ ਸਰਬਸੰਮਤੀ ਨਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ। ਹਾਲਾਂਕਿ ਇਸ ਦੇ ਬਾਵਜੂਦ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦਾ ਰੇੜਕਾ ਹੱਲ ਹੁੰਦਾ ਦਿਖਾਈ ਨਹੀਂ ਦੇ ਰਿਹਾ ਹੈ, ਕਿਉਂÎਕਿ ਸੰਸਥਾ ਦੇ ਕਾਰਜਕਾਰੀ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਦਾ ਕਹਿਣਾ ਹੈ ਕਿ ਉਹ ਇਸ ਚੋਣ ਨੂੰ ਮਾਨਤਾ ਨਹੀਂ ਦਿੰਦੇ।
ਹਰਜਿੰਦਰ ਸਿੰਘ ਧਵਨ ਅਤੇ ਸੁਰਿੰਦਰ ਸਿੰਘ ਮਹੰਤ ਦੀ ਅਗਵਾਈ ਹੇਠ ਹੋਏ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿੱਚ ਸੰਸਥਾ ਦੇ ਵੱਡੀ ਗਿਣਤੀ ਵਿੱਚ ਸਾਬਕਾ ਪ੍ਰਧਾਨ, ਸਾਬਕਾ ਚੇਅਰਮੈਨ, ਸਾਬਕਾ ਜਨਰਲ ਸਕੱਤਰ ਅਤੇ ਹੋਰ ਸਾਬਕਾ ਅਹੁਦੇਦਾਰਾਂ ਤੋਂ ਇਲਾਵਾ ਕਈ ਸੀਨੀਅਰ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਿਛਲੇ ਦਿਨੀਂ ਰੱਦ ਕੀਤੀ ਗਈ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਚੋਣ ਕਾਰਨ ਪੈਦਾ ਹੋਏ ਹਾਲਾਤ ’ਤੇ ਖੁੱਲ੍ਹ ਕੇ ਲੰਮੀ ਚਰਚਾ ਕੀਤੀ ਗਈ। ਜਿਸ ਦੌਰਾਨ ਕਈ ਵਾਰ ਮੈਂਬਰਾਂ ਵਿੱਚ ਤਿੱਖੀ ਬਹਿਸਬਾਜੀ ਵੀ ਹੋਈ।
ਇਸ ਦੌਰਾਨ ਸਟੇਜ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਰਪ੍ਰੀਤ ਸਿੰਘ ਡਡਵਾਲ (ਜਿਨ੍ਹਾਂ ਵੱਲੋਂ ਰਸਮੀ ਤੌਰ ’ਤੇ ਜਨਰਲ ਇਜਲਾਸ ਸੱਦਿਆ ਗਿਆ ਸੀ) ਨੇ ਹਾਜ਼ਰ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਮੀਟਿੰਗ ਸੱਦੇ ਜਾਣ ਦੇ ਕਾਰਨਾਂ ਬਾਰੇ ਦੱਸਿਆ ਅਤੇ ਪਿਛਲੇ ਸਮੇਂ ਦੌਰਾਨ ਸੰਸਥਾ ਦੇ ਵਿਛੜ ਗਏ ਮੈਂਬਰਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਅਕਾਲ ਚਲਾਣੇ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਉਪਰੰਤ ਸ੍ਰੀ ਡਡਵਾਲ ਨੇ ਹਾਜ਼ਰ ਮੈਂਬਰਾਂ ਨੂੰ ਚੋਣ ਰੱਦ ਕੀਤੇ ਜਾਣ ਕਾਰਨ ਪੈਦਾ ਹੋਏ ਹਾਲਾਤਾਂ ਦਾ ਵੇਰਵਾ ਦਿੱਤਾ ਗਿਆ। ਇਸ ਦੌਰਾਨ ਵੱਖ ਵੱਖ ਮੈਂਬਰਾਂ ਨੇ ਆਪਣੇ ਸੁਝਾਅ ਦਿੱਤੇ ਗਏ, ਉੱਥੇ ਕੁੱਝ ਮੈਂਬਰਾਂ ਵੱਲੋਂ ਪਿਛਲੀ ਕਮੇਟੀ ਦੇ ਅਹੁਦੇਦਾਰਾਂ ਦੇ ਖ਼ਿਲਾਫ਼ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਅਤੇ ਹਾਜ਼ਰ ਮੈਂਬਰਾਂ ਤੋਂ ਇਨਸਾਫ਼ ਮੰਗਿਆ ਗਿਆ। ਬਾਅਦ ਵਿੱਚ ਸੰਸਥਾ ਦੀ ਚੋਣ ਬਾਰੇ ਵਿਚਾਰ ਚਰਚਾ ਕਰਦਿਆਂ ਸਾਬਕਾ ਪ੍ਰਧਾਨਾਂ ਅਤੇ ਹੋਰ ਸੀਨੀਅਰ ਮੈਂਬਰਾਂ ਨੇ ਆਪਸੀ ਸਹਿਮਤੀ ਨਾਲ ਹਰਪ੍ਰੀਤ ਸਿੰਘ ਡਡਵਾਲ ਨੂੰ ਪ੍ਰਧਾਨ ਬਣਾਉਣ ਦੀ ਤਜਵੀਜ਼ ਪੇਸ਼ ਕੀਤੀ ਗਈ। ਜਿਸ ਨੂੰ ਹਾਜ਼ਰ ਮੈਂਬਰਾਂ ਨੇ ਦੋਵੇਂ ਹੱਥ ਖੜ੍ਹੇ ਕਰਕੇ ਅਤੇ ਜੈਕਾਰੇ ਛੱਡ ਕੇ ਪ੍ਰਵਾਨਗੀ ਦਿੱਤੀ ਗਈ। ਇਸ ਤਰ੍ਹਾਂ ਸ੍ਰੀ ਹਰਪ੍ਰੀਤ ਸਿੰਘ ਡਡਵਾਲ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਐਲਾਨਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਪ੍ਰੀਤ ਡਡਵਾਲ ਨੇ ਕਿਹਾ ਕਿ ਸੰਸਥਾ ਦੇ ਸਨਮਾਨਿਤ ਮੈਂਬਰਾਂ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਪ੍ਰਧਾਨ ਦੀ ਜੋ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਸੰਸਥਾ ਦੇ ਵਡੇਰੇ ਹਿੱਤਾਂ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…