Nabaz-e-punjab.com

ਹਰਪ੍ਰੀਤ ਸਿੰਘ ਜੱਸੋਵਾਲ ਐਂਟੀ ਨਾਰਕੋਟਿਕਸ ਸੈਲ ਮੁਹਾਲੀ ਦੇ ਮੀਡੀਆ ਸਲਾਹਕਾਰ ਨਿਯੁਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਦਸੰਬਰ:
ਐਂਟੀ ਨਾਰਕੋਟਿਕਸ ਸੈਲ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਨਿੱਕੜਾ ਦੀ ਅਗਵਾਈ ਹੇਠ ਮੁਹਾਲੀ ਵਿੱਚ ਸੰਸਥਾ ਦੀ ਮੀਟਿੰਗ ਹੋਈ। ਜਿਸ ਵਿੱਚ ਹਰਪ੍ਰੀਤ ਸਿੰਘ ਜੱਸੋਵਾਲ ਨੂੰ ਐਂਟੀ ਨਾਰਕੋਟਿਕਸ ਸੈੱਲ ਮੁਹਾਲੀ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਂਟੀ ਨਾਰਕੋਟਸ ਸੈਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੇਖਭਾਲ ਵਿੱਚ ਚੱਲ ਰਿਹਾ ਹੈ। ਇਸ ਸੰਸਥਾ ਦੁਆਰਾ ਪੰਜਾਬ ਵਿੱਚ ਕਿਤੇ ਵੀ ਜੇਕਰ ਕੋਈ ਨਸ਼ਾ ਵੇਚਦਾ ਹੈ ਜਾਂ ਨਸ਼ਿਆਂ ਦਾ ਸੇਵਨ ਕਰਦਾ ਹੈ ਉਸ ਨੂੰ ਨਸ਼ਿਆਂ ਦੀ ਦਲ ਦਲ ’ਚੋਂ ਬਾਹਰ ਕੱਢਣ ਲਈ ਅਹਿਮ ਭੂਮਿਕਾ ਨਿਭਾ ਰਿਹਾ ਹੈ। ਲੋਕਾਂ ਨੂੰ ਨਸ਼ੇ ਦੀ ਭੈੜੀ ਆਦਤ ਤੋਂ ਨਿਜਾਤ ਦਿਵਾਉਣ ਲਈ ਜਾਗਰੂਕਤਾ ਅਤੇ ਸਖ਼ਤੀ ਦੋਵੇਂ ਬਹੁਤ ਜ਼ਰੂਰੀ ਹਨ। ਜਿਸ ਦੇ ਲਈ ਅਵੇਇਰਨੇਸ ਦਾ ਸਭ ਤੋਂ ਵਧੀਆ ਅਤੇ ਸਭ ਤੋਂ ਅੱਛਾ ਤਰੀਕਾ ਮੀਡਿਆ ਦੁਆਰਾ ਲੋਕਾਂ ਤੱਕ ਆਪਣੀ ਗੱਲ ਪੰਹੁਚਾਉਣਾ ਹੈ ਅਤੇ ਜਿਸਦੀ ਜਿੰਮੇਵਾਰੀ ਹਰਪ੍ਰੀਤ ਸਿੰਘ ਜੱਸੋਵਾਲ ਨੂੰ ਸੌਂਪੀ ਗਈ ਹੈ।
ਇਸ ਮੌਕੇ ਹਰਪ੍ਰੀਤ ਸਿੰਘ ਜੱਸੋਵਾਲ ਨੇ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਦਾਰੀ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ ਅਤੇ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਜਾਗਰੂਕ ਕਰਨ ਦੇ ਨਾਲ ਨਾਲ ਨਸ਼ਿਆਂ ਦੇ ਚੁੰਗਲ ’ਚੋਂ ਕੱਢਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਨਸ਼ਿਆਂ ਦੇ ਖ਼ਿਲਾਫ਼ ਅਭਿਆਨ ਚੱਲ ਰਿਹਾ ਹੈ। ਉਸ ਨੂੰ ਹੋਰ ਵੀ ਜ਼ੋਰ ਸ਼ੋਰ ਨਾਲ ਸਮਰਥਨ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੀ ਜਵਾਨੀ ਨਸ਼ੇ ਤੋਂ ਆਜ਼ਾਦ ਹੋ ਸਕੇ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …