ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਸਤੀਫ਼ਾ ਦੇਣ ਤੋਂ ਸਾਫ਼ ਇਨਕਾਰ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 30 ਅਗਸਤ:
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਸਜ਼ਾ ਦੇ ਬਾਅਦ ਹੋਈ ਭੜਕੀ ਹਿੰਸਾ ਨੂੰ ਰੋਕਣ ਵਿੱਚ ਬੂਰੀ ਤਰ੍ਹਾਂ ਅਸਫਲ ਰਹਿਣ ਦੇ ਕਾਰਨ ਆਲੋਚਨਾਵਾਂ ਦੇ ਸ਼ਿਕਾਰ ਹੋਏ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਬੁੱਧਵਾਰ ਨੂੰ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੇ ਬਾਅਦ ਸ੍ਰੀ ਖੱਟੜ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਨੂੰ ਤਾਜ਼ਾ ਹਾਲਾਤ ਦੀ ਜਾਣਕਾਰੀ ਦਿੱਤੀ ਹੈ। ਨਾਲ ਹੀ ਇਹ ਵੀ ਕਿਹਾ ਕਿ ਮਾਣਯੋਗ ਅਦਾਲਤ ਦੇ ਆਦੇਸ਼ ਦੇ ਮੁਤਾਬਕ ਠੋਸ ਕਦਮ ਚੁੱਕੇ ਗਏ ਹਨ।
ਸ੍ਰੀ ਖੱਟੜ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਹਾਲਾਤ ਦੇ ਹਿਸਾਬ ਨਾਲ ਕਦਮ ਚੁੱਕਿਆ ਹੈ, ਜਿਸ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ। ਵਿਰੋਧੀ ਧਿਰ ਦੇ ਅਸਤੀਫ਼ੇ ਦੀ ਮੰਗ ਨਾਲ ਜੁੜੇ ਸਵਾਲਾਂ ਨੂੰ ਸ੍ਰੀ ਖੱਟੜ ਨੇ ਅਣਸੁਣਿਆ ਕਰ ਦਿੱਤਾ। ਅਸਤੀਫ਼ੇ ’ਤੇ ਮੁੱਖ ਮੰਤਰੀ ਨੇ ਸਿਰਫ਼ ਏਨਾ ਹੀ ਕਿਹਾ ਕਿ ਜੋ ਮੰਗਦਾ ਹੈ, ਉਹ ਮੰਗਦਾ ਰਹੇ। ਅਸੀਂ ਆਪਣਾ ਕੰਮ ਵਧੀਆ ਤਰੀਕੇ ਅਤੇ ਸੂਝਬੂਝ ਨਾਲ ਕੀਤਾ ਹੈ।
ਸ੍ਰੀ ਖੱਟੜ ਨੇ ਬਾਅਦ ਵਿੱਚ ਪੱਤਰਕਾਰਾਂ ਦੇ ਕੁੱਝ ਸਵਾਲਾਂ ਦੇ ਵੀ ਜਵਾਬ ਦਿੱਤੇ। ਕੀ ਪ੍ਰਦਰਸ਼ਨਕਾਰੀਆਂ ਉੱਤੇ ਗੋਲੀਆਂ ਚਲਾਉਣ ਵਿੱਚ ਜਲਦਬਾਜੀ ਕੀਤੀ ਗਈ, ਇਸ ਸਵਾਲ ’ਤੇ ਖੱਟੜ ਨੇ ਕਿਹਾ ਕਿ ਹਿੰਸਾ ਨੂੰ ਡਿਫਿਊਜ ਕਰਨ ਲਈ ਕੋਰਟ ਦੇ ਹੁਕਮ ਦੇ ਮੁਤਾਬਕ ਬਲ ਦਾ ਇਸਤੇਮਾਲ ਕੀਤਾ ਗਿਆ। ਕੀ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਗੁਰਮੀਤ ਰਾਮ ਰਹੀਮ ਨਾਲ ਕੋਈ ਡੀਲ ਕੀਤੀ ਗਈ, ਇਸ ਸਵਾਲ ’ਤੇ ਸ੍ਰੀ ਖੱਟੜ ਨੇ ਕਿਹਾ ਕਿ ਲੋਕਤੰਤਰ ਵਿੱਚ ਸਾਰਿਆਂ ਨੂੰ ਸਹਿਯੋਗ ਦੀ ਅਪੀਲ ਕੀਤੀ ਜਾਂਦੀ ਹੈ, ਪਰ ਇਹ ਸਹਿਯੋਗ ਕਾਨੂੰਨ ਤੋੜਨ ਦੀ ਸ਼ਰਤ ’ਤੇ ਨਹੀਂ ਲਿਆ ਜਾਂਦਾ। ਬਾਬਾ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਦੇ ਉਨ੍ਹਾਂ ਦੇ ਨਾਲ ਹੈਲੀਕਾਪਟਰ ਵਿੱਚ ਜਾਣ ਦੀ ਇਜਾਜਤ ਦਿੱਤੇ ਜਾਣ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਸੁਰੱਖਿਆ ਕਾਰਨਾਂ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਹਨੀਪ੍ਰੀਤ ਦਾ ਹੈਲੀਕਾਪਟਰ ਵਿੱਚ ਜਾਣਾ ਏਨਾ ਵੱਡਾ ਮੁੱਦਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਰਾਮ ਰਹੀਮ ਨੇ ਅਦਾਲਤ ਅਤੇ ਜੇਲ੍ਹ ਦੋਵਾਂ ਹੀ ਜਗ੍ਹਾ ਹਨੀਪ੍ਰੀਤ ਨੂੰ ਨਾਲ ਰੱਖਣ ਦੀ ਅਪੀਲ ਕੀਤੀ ਸੀ। ਉਨ੍ਹਾਂ ਨੂੰ ਸਿਰਫ਼ ਅਦਾਲਤ ਵਿੱਚ ਨਾਲ ਰਹਿਣ ਦੀ ਇਜਾਜਤ ਦਿੱਤੀ ਗਈ ਸੀ। ਫੈਸਲੇ ਤੋਂ ਤੁਰੰਤ ਬਾਅਦ ਸੁਰੱਖਿਆ ਕਾਰਨਾਂ ਕਰਕੇ ਹਨੀਪ੍ਰੀਤ ਨੂੰ ਹੈਲੀਕਾਪਟਰ ਵਿੱਚ ਜਾਣ ਦਿੱਤਾ ਗਿਆ ਸੀ।

Load More Related Articles
Load More By Nabaz-e-Punjab
Load More In Important Stories

Check Also

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ?

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ? ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗ…