Nabazepunjab.com

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਗੁਰਦੁਆਰਾ ਸਾਹਿਬ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਫ਼ਲਸਫ਼ੇ ’ਤੇ ਆਧਾਰਿਤ ਫਿਲਮ ਦਿਖਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਪੰਜਾਬ ਭਰ ਵਿੱਚ ਅੱਜ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਵੱਡੇ ਪੱਧਰ ’ਤੇ ਮਨਾਇਆ ਗਿਆ। ਇਸੇ ਲੜੀ ਦੇ ਤਹਿਤ ਸਥਾਨਕ ਇੱਥੋਂ ਦੇ ਫੇਜ਼-3ਏ ਸਥਿਤ ਗੁਰਦੁਆਰਾ ਸਾਹਿਬ ਸ਼ਹੀਦ ਜੀਵਨ ਸਿੰਘ ਜੀ (ਸ਼ਹੀਦ ਭਾਈ ਜੈਤਾ ਜੀ) ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਦੇਖਰੇਖ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ, ਬੀਬੀ ਰਾਜਿੰਦਰ ਕੌਰ, ਭਾਈ ਰਾਜਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ ਨਾਢਾ ਸਾਹਿਬ ਸਮੇਤ ਹੋਰਨਾਂ ਜਥਿਆਂ ਨੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਉੱਘੇ ਸਿੱਖ ਵਿਦਵਾਨ ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ ਅਤੇ ਪੰਥਕ ਚਿੰਤਕ ਭਾਈ ਅਮਨਦੀਪ ਸਿੰਘ ਅਬਿਆਣਾ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਨਾਲ ਸਬੰਧਤ ਬ੍ਰਿਤਾਂਤ ਦੀ ਵਿਆਖਿਆ ਕੀਤੀ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਅਜਮੇਲ ਸਿੰਘ ਨੇ ਦੱਸਿਆ ਕਿ ਮੇਅਰ ਕੁਲਵੰਤ ਸਿੰਘ ਨੇ ਵੀ ਹਾਜ਼ਰੀ ਭਰੀ ਅਤੇ ਸਮਾਗਮ ਉਪਰੰਤ ਗੁਰਦੁਆਰਾ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਦਾ ਦੌਰਾ ਕਰਕੇ ਨਿਰਮਾਣ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਮਾਗਮ ਦੀ ਸਮਾਪਤੀ ’ਤੇ ਦੀਪ ਪ੍ਰੋਡਕਸ਼ਨ ਦੀ ਮੈਨੇਜਿੰਗ ਡਾਇਰੈਕਟਰ ਬੀਬਾ ਹਰਦੀਪ ਕੌਰ ਵਿਰਕ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਨੂੰ ਸਮਰਪਿਤ ਇੱਕ ਡਾਕੂਮੈਂਟਰੀ ਫਿਲਮ ਵੀ ਦਿਖਾਈ ਗਈ।
ਇਸ ਮੌਕੇ ਕੌਂਸਲਰ ਆਰਪੀ ਸ਼ਰਮਾ, ਪਰਵਿੰਦਰ ਸਿੰਘ ਤਸਿੰਬਲੀ, ਰਣਜੀਤ ਸਿੰਘ ਅਮਰੀਕ ਸਿੰਘ, ਸੁਰਿੰਦਰ ਸਿੰਘ ਚੰਡੀਗੜ੍ਹ, ਸੁਰਿੰਦਰ ਸਿੰਘ ਸਹੋਤਾ ਪ੍ਰੈੱਸ ਸਕੱਤਰ ਰਾਜਿੰਦਰ ਸਿੰਘ ਮੁਹਾਲੀ, ਹਰਦੀਪ ਸਿੰਘ ਗਿੱਲ, ਨੱਥਾ ਸਿੰਘ, ਪ੍ਰੇਮ ਕੁਮਾਰ, ਕੇਵਲ ਸਿੰਘ, ਹਰਵਿੰਦਰ ਸਿੰਘ, ਕਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …