nabaz-e-punjab.com

ਚਕਵਾਲ ਨੈਸ਼ਨਲ ਸਕੂਲ ਕੁਰਾਲੀ ਵਿੱਚ ਸਿਹਤ ਜਾਗਰੂਕਤਾ ਸੈਮੀਨਾਰ ਆਯੋਜਿਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਜੂਨ
ਸਥਾਨਕ ਸ਼ਹਿਰ ਦੇ ਚਕਵਾਲ ਨੈਸ਼ਨਲ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਸ਼ਹਿਰ ਦੇ ਕੌਂਸਲਰਾਂ ਅਤੇ ਪਤਵੰਤਿਆਂ ਨੇ ਸਮੂਲੀਅਤ ਕੀਤੀ। ਇਸ ਮੌਕੇ ਕੁਰਾਲੀ ਬਲਾਕ ਦੇ 41 ਸਕੂਲਾਂ ਦੇ ਤੰਬਾਕੂ ਕੰਟਰੋਲ ਨੋਡਲ ਅਫਸਰਾਂ ਨੇ ‘ਤੰਬਾਕੂ ਮੁਕਤ ਪੰਜਾਬ’ ਮੁਹਿੰਮ ਤਹਿਤ ਸਕੂਲਾਂ ਨੂੰ ਮੁਕੰਮਲ ਤੰਬਾਕੂ ਰਹਿਤ ਕਰਨ ਲਈ ਕੋਟਪਾ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਲਈ ਅਤੇ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾ ਵਿਚ ਮੁਕੰਮਲ ਇਲਾਜ਼ ਕਰਵਾਉਣ ਦੀ ਸਹੁੰ ਚੁਕਾਈ। ਇਸ ਮੌਕੇ ਸਿਵਲ ਹਸਪਤਾਲ ਦੇ ਕਾਰਜਕਾਰੀ ਐਸ.ਐਮ.ਓ ਨਰਿੰਦਰ ਮੋਹਨ ਨੇ ਹਰੇਕ ਸ਼ੁੱਕਰਵਾਰ ਨੂੰ ਡਰਾਈ ਡੇਅ ਵੱਜੋਂ ਅਪਨਾਉਣ ਅਤੇ ਨਸ਼ੇ ਦੀ ਜੜ ਨੂੰ ਖਤਮ ਕਰਨ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ। ਇਸ ਮੌਕੇ ਬਹਾਦਰ ਸਿੰਘ ਓ.ਕੇ, ਗੁਰਚਰਨ ਸਿੰਘ ਰਾਣਾ, ਗੁਰਦੀਪ ਸਿੰਘ, ਪ੍ਰਿੰ. ਜੇ.ਪੀ ਸ਼ਰਮਾ, ਅਧਿਆਪਕ ਆਗੂ ਰਵਿੰਦਰ ਸਿੰਘ ਪੱਪੀ, ਕੁਲਜਿੰਦਰ ਕੌਰ, ਨਵਜੋਤ ਕੌਰ, ਮਨਜੀਤ ਕੌਰ, ਪੀ.ਆਰ ਡੋਗਰਾ, ਮਾਸਟਰ ਵਿਸ਼ਨੂੰ ਕੁਮਾਰ, ਸਰਬਜੀਤ ਕੌਰ. ਅਸ਼ਵਨੀ ਕੁਮਾਰ, ਯਾਦਵਿੰਦਰ ਗੌੜ, ਮਾਸਟਰ ਗੋਪਾਲ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…