Nabaz-e-punjab.com

ਡੀਸੀ ਦੀਆਂ ਹਦਾਇਤਾਂ ’ਤੇ ਸਿਹਤ ਵਿਭਾਗ ਨੇ ਡੇਂਗੂ ਖ਼ਿਲਾਫ਼ ਮੁਹਿੰਮ ਵਿੱਢੀ, ਡੇਂਗੂ ਦੇ ਲਾਰਵੇ ਦੀ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਡੇਂਗੂ ਲਾਰਵਾ ਦੀ ਜਾਂਚ ਕੀਤੀ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਸ਼ਲਿੰਦਰ ਕੌਰ ਨੇ ਦੱਸਿਆ ਕਿ ਸਿਵਲ ਸਰਜਨ ਐਸ.ਏ.ਐਸ. ਨਗਰ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਉਤੇ 10 ਐਂਟੀ ਡੇਂਗੂ ਟੀਮਾਂ ਕਾਇਮ ਕੀਤੀਆਂ ਗਈਆਂ, ਜਿਸ ਵਿੱਚ ਮਲਟੀ-ਪਰਪਜ਼ ਹੈਲਥ ਵਰਕਰ ਅਤੇ ਬ੍ਰੀਡਿੰਗ ਚੈਕਰਾਂ ਦੀਆਂ ਡਿਊਟੀਆਂ ਮੁਹਾਲੀ ਸ਼ਹਿਰ, ਖਰੜ, ਨਵਾਂ ਗਰਾਓਂ, ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਲਗਾਈਆਂ ਗਈਆਂ।
ਮਲਟੀਪਰਪਜ਼ ਹੈਲਥ ਵਰਕਰ ਗੁਰਜੀਤ ਸਿੰਘ, ਬਲਜੀਤ ਸਿੰਘ, ਬਹਾਦਰ ਸਿੰਘ, ਜਸਪਾਲ ਸਿੰਘ ਅਤੇ ਹਰਮਨਪ੍ਰੀਤ ਸਿੰਘ ਨੇ ਇਸ ਮੁਹਿੰਮ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੀਤੀ। ਇਹ ਟੀਮ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਅਤੇ ਇਸ ਦੇ ਲੱਛਣਾਂ ਬਾਰੇ ਜਾਗਰੂਕ ਕਰਨਗੀਆਂ। ਇਹ ਟੀਮਾਂ ਡੇਂਗੂ ਦੇ ਮੱਛਰਾਂ ਦੇ ਫੈਲਣ ਵਾਲੀਆਂ ਥਾਵਾਂ ਉਤੇ ਪਹਿਲ ਦੇ ਆਧਾਰ ਉਤੇ ਚੈੱਕ ਕਰਨਗੀਆਂ, ਜਿਨ੍ਹਾਂ ਘਰਾਂ ਵਿੱਚ ਡੇਂਗੂ ਦਾ ਲਾਰਵਾ ਮਿਲੇਗਾ, ਉਨ੍ਹਾਂ ਦੇ ਮਾਲਕਾਂ ਦਾ ਨਗਰ ਨਿਗਮ ਦੀਆਂ ਟੀਮਾਂ ਚਲਾਨ ਕਰਨਗੀਆਂ। ਡਾ. ਸ਼ਲਿੰਦਰ ਕੌਰ ਨੇ ਦੱਸਿਆ ਕਿ ਇਹ ਟੀਮਾਂ ਘਰਾਂ ਵਿੱਚ ਮੱਛਰ ਮਾਰ ਦਵਾਈ ਦਾ ਛਿੜਕਾਅ ਕਰਨਗੀਆਂ ਅਤੇ ਪਾਣੀ ਭਰਨ ਵਾਲੀਆਂ ਥਾਵਾਂ ਉਤੇ ਚੈੱਕ ਕਰਨਗੀਆਂ। ਇਹ ਟੀਮਾਂ ਲੋਕਾਂ ਨੂੰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਣ ਲਈ ਵੀ ਜਾਗਰੂਕ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੇ ਟੈਸਟ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਸਬੰਧੀ ਸਿਵਲ ਸਰਜਨ ਮੁਹਾਲੀ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਸੁਲਿੰਦਰ ਕੌਰ ਦੀ ਅਗਾਵਾਈ ਹੇਠ ਜ਼ਿਲ੍ਹਾ ਐਸ਼ਏਐਸ ਨਗਰ ਵਿੱਚ 10 ਐਂਟੀ ਡੈਂਗੂ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

Load More Related Articles
Load More By Nabaz-e-Punjab
Load More In General News

Check Also

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲ…