ਸਿਹਤ ਵਿਭਾਗ ਨੇ ਨਰਸਿੰਗ ਕਾਲਜ ਵਿੱਚ ਕਰਵਾਇਆ ਪੋਸਟਰ ਬਣਾਉਣ ਦਾ ਮੁਕਾਬਲਾ

ਮਲੇਰੀਆ ਤੋਂ ਬਚਾਅ ਲਈ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ: ਡਾ. ਅਲਕਜੋਤ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ:
ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਲਵਰ ਓਕ ਨਰਸਿੰਗ ਕਾਲਜ ਪਿੰਡ ਅਭੀਪੁਰ ਵਿਖੇ ਵਿਸ਼ਵ ਮਲੇਰੀਆ ਦਿਵਸ ਮੌਕੇ ਵਿਦਿਆਰਥੀਆਂ ਦਾ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਦੁਆਰਾ ਬਣਾਏ ਗਏ ਚਿੱਤਰਾਂ ਦਾ ਨਿਰੀਖਣ ਕਰਨ ਲਈ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਕਸ਼ੇ ਕੁਮਾਰ ਉਚੇਚੇ ਤੌਰ ’ਤੇ ਪਹੁੰਚੇ। ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਮਲੇਰੀਆ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਹ ਮੁਕਾਬਲਾ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਬਹੁਤ ਸੁੰਦਰ ਚਿੱਤਰ ਬਣਾਏ ਅਤੇ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੇ ਵਿਦਿਆਰਥੀਆਂ ਸ਼ਾਲਿਨੀ ਪਾਂਡੇ, ਪ੍ਰਿੰਸ ਕੁਮਾਰ ਦਾਸ, ਅੰਜਲੀ ਮਿਸ਼ਰਾ ਨੂੰ ਟਰਾਫ਼ੀਆਂ ਦੇ ਕੇ ਨਿਵਾਜਿਆ ਗਿਆ।
ਡਾ. ਅਲਕਜੋਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮਲੇਰੀਆ ਬੁਖਾਰ ਐਨਾਫਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ,ਇਸ ਲਈ ਪਾਣੀ ਕਿਸੇ ਵੀ ਥਾਂ ‘ਤੇ ਇਕੱਠਾ ਨਾ ਹੋਣ ਦਿੱਤਾ ਜਾਵੇ ਤੇ ਨਾ ਹੋਣ ਦਿਤਾ ਜਾਵੇ। ਉਨ੍ਹਾਂ ਮਲੇਰੀਆ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮਲੇਰੀਆ ਠੰਢ ਅਤੇ ਕਾਂਬੇ ਨਾਲ ਤੇਜ਼ ਬੁਖਾਰ ਚੜ੍ਹਦਾ ਹੈ। ਮਲੇਰੀਆ ਦੇ ਲੱਛਣਾਂ ਵਿੱਚ ਉਲਟੀਆਂ ਆਉਣਾ ਅਤੇ ਤੇਜ਼ ਸਿਰ ਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਮਹਿਸੂਸ ਹੋਣਾ ਅਤੇ ਸਰੀਰ ਦਾ ਪਸੀਨੋ ਪਸੀਨੀ ਹੋਣਾ ਆਦਿ ਸ਼ਾਮਿਲ ਹੁੰਦੇ ਹਨ।
ਇਸ ਲਈ ਅਜਿਹੇ ਲੱਛਣ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਸਰਕਾਰੀ ਸਿਹਤ ਕੇਂਦਰਾਂ ਵਿੱਚ ਮਲੇਰੀਆ ਦੀ ਜਾਂਚ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਮਾਹਰ ਡਾਕਟਰ ਦੀ ਸਲਾਹ ਲਈ ਸਿਹਤ ਵਿਭਾਗ ਦੀ ਹੈਲਪਲਾਈਨ 104 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪਰਮਜੀਤ ਕੌਰ, ਸਹਾਇਕ ਪ੍ਰੋਫ਼ੈਸਰ ਜੀਵਨਜੋਤ ਕੌਰ, ਹੈਲਥ ਇੰਸਪੈਕਟਰ ਗੁਰਪ੍ਰੀਤ ਸਿੰਘ, ਗੁਰਤੇਜ ਸਿੰਘ, ਸਵਰਨ ਸਿੰਘ, ਪ੍ਰਿਤਪਾਲ ਸਿੰਘ, ਬਲਜੀਤ ਸਿੰਘ, ਰਾਜਿੰਦਰ ਸਿੰਘ, ਜਗਜੀਤ ਕੌਰ, ਗੁਰਦੀਪ ਕੌਰ ਆਦਿ ਮੌਜੂਦ ਸਨ।

Load More Related Articles

Check Also

Good News for Pre-2016 Retirees: AAP Govt Notifies Pension Revision for Teaching Faculty

Good News for Pre-2016 Retirees: AAP Govt Notifies Pension Revision for Teaching Faculty C…