nabaz-e-punjab.com

ਸਿਹਤ ਵਿਭਾਗ ਨੇ ਸਰਕਾਰੀ ਹਸਪਤਾਲਾਂ ਵਿੱਚ ਨਵ-ਜੰਮੀਆਂ ਬੱਚੀਆਂ ਨੂੰ ਤੋਹਫ਼ੇ ਵੰਡੇ

ਨੈਸ਼ਨਲ ਹੈਲਥ ਮਿਸ਼ਨ ਐਮਡੀ ਕੁਮਾਰ ਰਾਹੁਲ ਵੱਲੋਂ ਝੁੱਗੀਆਂ-ਝੌਂਪੜੀਆਂ ਦਾ ਦੌਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ:
ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮਹਿਲਾ ਅਧਿਕਾਰੀ ਕਿਰਨਜੀਤ ਕੌਰ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਨਜ਼ਦੀਕੀ ਪਿੰਡ ਜਗਤਪੁਰਾ ਵਿੱਚ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ। ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਐਮਡੀ ਕੁਮਾਰ ਰਾਹੁਲ ਮੁੱਖ ਮਹਿਮਾਨ ਵਜੋਂ ਪਹੁੰਚੇ ਜਦੋਂਕਿ ਪ੍ਰਧਾਨਗੀ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕੀਤੀ। ਸਮਾਗਮ ਵਿੱਚ ਜ਼ਿਲ੍ਹਾ ਮੁਹਾਲੀ ਦੇ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਸਿਹਤ ਸੰਸਥਾਵਾਂ ਵਿੱਚ ਨਵ-ਜੰਮੀਆਂ ਧੀਆਂ ਅਤੇ ਮਾਵਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਜਗਤਪੁਰਾ ਕਲੋਨੀ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਨੇ ਇਸ ਸਮਾਰੋਹ ਨੂੰ ਸਫਲ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਦਿੱਤਾ।
ਇਸ ਮੌਕੇ ਕੁਮਾਰ ਰਾਹੁਲ ਨੇ ਕਿਹਾ ਕਿ ਹੁਣ ਲੜਕੀ ਅਤੇ ਲੜਕੇ ਵਿੱਚ ਕੋਈ ਭੇਦਭਾਵ ਨਹੀਂ ਰਿਹਾ ਹੈ ਅਤੇ ਮੌਜੂਦਾ ਸਮੇਂ ਵਿੱਚ ਸੂਬੇ ਅੰਦਰ ਲਿੰਗ ਅਨੁਪਤਾ ਵਿੱਚ ਕਾਫ਼ੀ ਸੁਧਾਰ ਆਇਆ ਹੈ। ਉਨ੍ਹਾਂ ਦੱਸਿਆ ਕਿ ਅਜੋਕੇ ਸਮੇਂ ਵਿੱਚ ਇਕ ਹਜ਼ਾਰ ਮੁੰਡਿਆਂ ਪਿੱਛੇ 920 ਲੜਕੀਆਂ ਹਨ ਜਦੋਂਕਿ ਪਿਛਲੇ ਸਾਲ ਹਜ਼ਾਰ ਪਿੱਛੇ ਲੜਕੀਆਂ ਦੀ ਗਿਣਤੀ 903 ਸੀ। ਇਸੇ ਦੌਰਾਨ ਉੱਚ ਅਧਿਕਾਰੀ ਨੇ ਸਿਹਤ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਜਗਤਪੁਰਾ ਦੀਆਂ ਝੁੱਗੀਆਂ-ਝੌਂਪੜੀਆਂ ਦਾ ਦੌਰਾ ਕਰਕੇ ਉੱਥੇ ਰਹਿੰਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਮੁੱਢਲਾ ਸਿਹਤ ਕੇਂਦਰ ਘੜੂੰਆਂ ਦੀ ਐਸਐਮਓ ਡਾ. ਕੁਲਜੀਤ ਕੌਰ, ਡਾ. ਅਨਿਲ ਵਿਸਿਸਟ ਵੀ ਹਾਜ਼ਰ ਸਨ। ਸਮਾਰੋਹ ਦੌਰਾਨ ਹਾਜ਼ਰ ਲੋਕਾਂ ਨੂੰ ਮੂੰਗਫਲੀ, ਰਿਊੜੀਆਂ ਅਤੇ ਗਜਕ ਵੰਡੀ ਅਤੇ ਛੋਲੇ ਪੂਰੀਆਂ ਦਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…