Nabaz-e-punjab.com

ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਲਾਰਵੇ ਦੀ ਜਾਂਚ, ਸ਼ਹਿਰ ਵਿੱਚ 30 ਵਿਅਕਤੀਆਂ ਦੇ ਕੀਤੇ ਚਾਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਹੁਣ ਤੱਕ ਡੇਂਗੂ ਦੇ ਕਈ ਕੇਸ ਸਾਹਮਣੇ ਆ ਚੁੱਕੇ ਹਨ। ਜ਼ਿਲ੍ਹਾ ਸਿਹਤ ਵਿਭਾਗ ਅਤੇ ਮੁਹਾਲੀ ਨਗਰ ਨਿਗਮ ਦੀ ਸਾਂਝੀ ਟੀਮ ਵੱਲੋਂ ਅੱਜ ਇੱਥੋਂ ਦੇ ਫੇਜ਼-2 ਦੇ ਰਿਹਾਇਸ਼ੀ ਖੇਤਰ ਵਿੱਚ ਲੋਕਾਂ ਦੇ ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਇਸ ਦੌਰਾਨ ਕੂਲਰਾਂ, ਗਮਲਿਆਂ ਅਤੇ ਹੋਰਨਾਂ ਥਾਵਾਂ ’ਤੇ ਇਕੱਠੇ ਹੋਏ ਪਾਣੀ ਵਿੱਚ ਡੇਂਗੂ ਦਾ ਲਾਰਵਾ ਮਿਲਣ ’ਤੇ ਲਗਭਗ 30 ਤੋਂ ਵੱਧ ਲੋਕਾਂ ਦੇ ਚਾਲਾਨ ਕੀਤੇ ਗਏ।
ਇਸ ਮੌਕੇ ਸੈਨੇਟਰੀ ਇੰਸਪੈਕਟਰ ਰਵੀ ਕੁਮਾਰ, ਸੁਪਰਵਾਈਜ਼ਰ ਵਰਿੰਦਰ ਸਿੰਘ ਅਤੇ ਗੁਰਜੀਤ ਸਿੰਘ ਵੱਲੋਂ ਸ਼ਹਿਰ ਵਾਸੀਆਂ ਨੂੰ ਪਾਣੀ ਇਕੱਠਾ ਨਾ ਹੋਣ ਦੇਣ ਸਬੰਧੀ ਜਾਗਰੂਕ ਕਰਦਿਆਂ ਦੱਸਿਆ ਕਿ ਡੇਂਗੂ ਮੱਛਰ ਹਮੇਸ਼ਾ ਦਿਨ ਵਿੱਚ ਕੱਟਣਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਸਮੁੱਚੇ ਸ਼ਹਿਰ ਵਿੱਚ ਜਾ ਕੇ ਲੋਕਾਂ ਦੇ ਘਰਾਂ, ਦੁਕਾਨਾਂ, ਸੋਅਰੂਮਾਂ ਅਤੇ ਸਰਕਾਰੀ ਅਤੇ ਗੈਰ ਸਰਕਾਰੀ ਦਫ਼ਤਰਾਂ ਵਿੱਚ ਦਸਤਕ ਦੇ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਜਿੱਥੇ ਕਿਤੇ ਵੀ ਡੇਂਗੂ ਦਾ ਲਾਰਵਾ ਮਿਲਦਾ ਹੈ, ਉਸ ਘਰ ਦੇ ਮਾਲਕ ਦਾ ਚਾਲਾਨ ਕੀਤਾ ਜਾਂਦਾ ਹੈ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …