nabaz-e-punjab.com

ਸਿਹਤ ਵਿਭਾਗ ਵੱਲੋਂ ਖਰੜ ਵਿੱਚ ਡੇਂਗੂ ਦੀ ਰੋਕਥਾਮ ਅਤੇ ਜਾਗਰੂਕਤਾ ਰੈਲੀ ਦਾ ਆਯੋਜਨ

ਜ਼ਿਲ੍ਹਾ ਐਪਡੀਮੋਲੋਜਿਸਟ ਡਾ: ਅਵਤਾਰ ਸਿੰਘ ਨੇ ਸਰਕਾਰੀ ਮਾਡਲ ਸਕੂਲ ਦੇ ਬੱਚਿਆਂ ਦੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 26 ਜੁਲਾਈ:
ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਡੇਂਗੂ ਦੀ ਰੋਕਥਾਮ ਸਬੰਧੀ ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਵਿੱਚ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਅਵਤਾਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਵੱਲੋਂ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।
ਰੈਲੀ ਤੋਂ ਪਹਿਲਾਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਅਵਤਾਰ ਸਿੰਘ ਨੇ ਵਿਦਿਆਰਥੀਆਂ ਨੁੰ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਖੜ੍ਹੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਵਾਲੇ ਮੱਛਰ ਦੀ ਪੈਦਾਇਸ਼ ਰੋਕਣ ਲਈ ਆਪਣੇ ਘਰਾਂ ਦੇ ਆਲੇ ਦੁਆਲੇ ਟੁੱਟੇ ਪੁਰਾਣੇ ਭਾਂਡਿਆਂ, ਟਾਇਰਾਂ ਅਤੇ ਗਮਲਿਆਂ ਵਿਚ ਪਾਣੀ ਇਕੱਠਾ ਨਾ ਹੋਣ ਦਿਓ, ਛੱਤ ਤੇ ਟੈਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ ਅਤੇ ਹਫਤੇ ਵਿਚ ਇਕ ਵਾਰ ਕੂਲਰ ਜਰੂਰ ਸਾਫ ਕਰੋ ਕਿਊਕਿ ਇਸ ਵਿਚ ਇਹ ਮੱਛਰ ਪੈਦਾ ਹੁੰਦਾ ਹੈ। ਉਨ੍ਹਾਂ ਅਪੀਲ ਕੀਤੀ ਕਿ, ਕਿਊਕਿ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨੋ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਐਂਟੀ ਡੇਂਗੂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਇਨਾਂ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਕੂਲਰ ਆਦਿ ਚੈਕ ਕੀਤੇ ਜਾ ਰਹੇ ਹਨ ਅਤੇ ਲਾਰਵੀਸਾਈਡ/ਇੰਨਸੈਕਟੀਸਾਈਡ ਦਵਾਈਆਂ ਦਾ ਛਿੜਕਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੁੰ ਬੁਖਾਰ ਹੁੰਦਾ ਹੈ ਤਾਂ ਉਹ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨ। ਡੇਂਗੂ ਦਾ ਟੈਸਟ ਸਰਕਾਰੀ ਹਸਪਤਾਲਾਂ ਫੇਜ਼-6 ਵਿੱਚ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ। ਇਸ ਉਪਰੰਤ ਸ਼ਹਿਰ ਵਾਸੀਆਂ ਨੂੰ ਡੇਂਗੂ ਸਬੰਧੀ ਜਾਗਰੂਕ ਕਰਨ ਲਈ ਪੈਫਲੈਂਟ ਵੰਡੇ ਗਏ। ਇਸ ਮੌਕੇ ਸਕੂਲ ਦੇ ਸਟਾਫ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …